English Hindi Friday, October 07, 2022
-

ਰੁਜ਼ਗਾਰ/ਕਾਰੋਬਾਰ

ਜਲ ਸਪਲਾਈ ਵਰਕਰਾਂ ਦਾ ਤਜਰਬਾ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਬਣਾਈ ਰਿਪੋਰਟ ਨੂੰ ਤੁਰੰਤ ਰੱਦ ਕੀਤਾ ਜਾਵੇ - ਆਗੂ ਅਵਤਾਰ ਸਿੰਘ

September 20, 2022 04:32 PM

22 ਸਤੰਬਰ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ ਸੰਘਰਸ ਦਾ ਐਲਾਨ

ਪਾਤੜਾਂ: 20 ਸਤੰਬਰ, ਦੇਸ਼ ਕਲਿੱਕ ਬਿਓਰੋ - 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗੀ ਅਧਿਕਾਰੀਆਂ ਦੀ ਬਣੀ ਕਮੇਟੀ ਵਲੋਂ 16 ਸਤੰਬਰ 2022 ਨੂੰ ਆਪਣੀ ਮੀਟਿੰਗ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿਚ ਪਿਛਲੇ 10-15 ਸਾਲਾਂ ਦੇ ਤੋਂ ਕੰਮ ਕਰਦੇ ਇੰਨਲਿਸਟਮੈਂਟ ਵਰਕਰਾਂ ਦੇ 0-5 ਸਾਲ, 5-10 ਸਾਲ ਅਤੇ 10 ਸਾਲ ਤੋਂ ਉਪਰ ਦੇ ਤਜਰਬੇ ਨੂੰ ਖਤਮ ਕਰਕੇ ਤਨਖਾਹਾਂ ’ਚ ਇਕਸਾਰਤਾ ਲਿਆਉਣ ਲਈ ਤਿਆਰ ਕੀਤੀ ਗਈ ਰਿਪੋਰਟ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲਾ ਪਟਿਆਲਾ ਬ੍ਰਾਂਚ ਪਾਤੜਾਂ ਵੱਲੋ ਵਰਕਰ ਵਿਰੋਧੀ ਰਿਪੋਰਟ ਨੂੰ ਮੁੱਢੋ ਰੱਦ ਕਰਨ ਦੀ ਪੂਰਜੋਰ ਮੰਗ ਕੀਤੀ ਗਈ ਹੈ।
ਉਕਤ ਜੱਥੇਬੰਦੀ ਦੇ ਬ੍ਰਾਂਚ ਪ੍ਰਧਾਨ ਅਵਤਾਰ ਸਿੰਘ ਹੁਰਿਆਓ ਬ੍ਰਾਂਚ ਆਗੂ ਚਮਕੌਰ ਸਿੰਘ ਨਿਆਲ ਨੇ ਕਿਹਾ ਕਿ ਜਸਸ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਵਲੋਂ ਵਰਕਰਾਂ ਦੀਆਂ ਤਨਖਾਹਾਂ ’ਚ ਇਕਸਾਰਤਾਂ ਲਿਆਉਣ ਵਾਲੀ ਪੇਸ਼ ਕੀਤੀ ਰਿਪੋਰਟ ਦੇ ਨਾਲ ਜਿੱਥੇ ਵਰਕਰਾਂ ਦਾ ਪਿਛਲੇ ਲੰਮੇ ਅਰਸੇ ਦੌਰਾਨ ਕੀਤੇ ਕੰਮ ਦਾ ਤਜਰਬਾ ਖਤਮ ਹੋ ਜਾਵੇਗਾ ਉਥੇ ਤਜਰਬੇ ਦੇ ਅਧਾਰ ਤੇ ਆਪਣੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਬੇਰੁਜਗਾਰ ਕਰਨ ਦੀ ਇਕ ਸੋਚੀ ਸਮਝੀ ਸਾਜਿਸ਼ ਹੈ ਕਿਉਕਿ ਪੰਜਾਬ ਸਰਕਾਰ ਅਤੇ ਮਹਿਕਮੇ ਦੀ ਮੈਨੇਜਮੈਂਟ ਪੀਣ ਵਾਲੇ ਪਾਣੀ ਲਈ ਮੈਗਾ ਨਾਹਿਰੀ ਪ੍ਰੋਜੈਕਟ ਉਸਾਰ ਕੇ ਇਸ ਮਹਿਕਮੇ ਦਾ ਨਿੱਜੀਕਰਨ ਕਰ ਰਹੀ ਹੈ। ਜਿਸਦੇ ਤਹਿਤ ਹੀ ਵਿਭਾਗ ’ਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਵੀ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਨਲਿਸਟਮੈਂਟ/ਆਊਟਸੋਰਸ ਮੈਨ ਪਾਵਰ ਦੀਆਂ ਤਨਖਾਹਾਂ ’ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਇਨਲਿਸਟਮੈਂਟ ਮੈਨ ਪਾਵਰ ਨੂੰ ਇਕ ਪੱਕੇ ਠੇਕੇਦਾਰ ਦੇ ਰੂਪ ਵਿਚ ਪ੍ਰਵਾਨ ਕਰਕੇ ਜਲ ਸਪਲਾਈ ਨਾਲ ਸਬੰਧਤ ਮਾਲੀ ਕਮ ਚੋਕੀਦਾਰ ਤੋਂ ਲੈ ਕੇ ਪੰਪ ਉਪਰੇਟਰ, ਕੈਸ਼ੀਅਰ, ਫਿਟਰ, ਪਲੰਬਰ, ਡਾਟਾ ਐੰਟਰੀ ਉਪਰੇਟਰ ਤੱਕ ਦੀਆਂ ਸਾਰੀਆਂ ਜਿੰਮੇਵਾਰੀਆਂ ਇਨਲਿਸਟਡ ਵਰਕਫੋਰਸ ਸਿਰ ਲੱਦ ਕੇ ਵਿਭਾਗ ਵਿਚ ਹਜਾਰਾਂ ਪੱਕੇ ਰੁਜਗਾਰ ਦੇ ਮੌਕਿਆਂ ਦਾ ਉਜਾੜਾ ਕਰਨ ਦਾ ਰਾਹ ਵੀ ਕੱਢ ਲਿਆ ਹੈ।
ਅੰਤ ਵਿਚ ਜਥੇਬੰਦੀ ਨੇ ਵਿਭਾਗੀ ਮੁੱਖੀ ਅਤੇ ਕਮੇਟੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ 16 ਸਤੰਬਰ ਨੂੰ ਕਮੇਟੀ ਵਲੋਂ ਤਨਖਾਹਾਂ ’ਚ ਇਕਸਾਰਤਾ ਲਿਆ ਕੇ ਵਰਕਰ ਵਿਰੋਧੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦਾ ਫੈਸਲਾ ਨਾ ਲਿਆ ਤਾਂ ਉਪਰੋਕਤ ਯੂਨੀਅਨ ਵਲੋਂ 22 ਸਤੰਬਰ ਨੂੰ ਲੂਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ।

Have something to say? Post your comment

ਰੁਜ਼ਗਾਰ/ਕਾਰੋਬਾਰ

ਪੰਜਾਬ ਸਰਕਾਰ ਦੀ ਆਊਟਸੋਰਸਡ ਅਤੇ ਇਨਲਿਸਟਮੈਟ ਮੁਲਾਜਮਾਂ ਨਾਲ ਲਾਰੇ ਲੱਪੇ ਦੀ ਖੇਡ ਵਿਰੁੱਧ ਧੂਰੀ ਸਟੇਟ ਹਾਈਵੇ ਮੁਕੰਮਲ ਜਾਮ

ਪੰਜਾਬ ਸਰਕਾਰ ਵੱਲੋਂ ਪੁਲਿਸ ਭਰਤੀ ਪ੍ਰੀਖਿਆ ਦਾ ਐਲਾਨ

ਠੇਕਾ ਮੁਲਾਜ਼ਮਾਂ ਨੇ ਵੱਖ ਵੱਖ ਸ਼ਹਿਰਾਂ ‘ਚ ਪੰਜਾਬ ਸਰਕਾਰ ਦੇ ਫੂਕੇ ਦਿਓ ਕੱਦ ਪੁਤਲੇ

ਥਰਮਲ ਆਊਟਸੋਰਸ਼ਡ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਅਤੇ ਸੂਬਾ ਸਰਕਾਰ ਦੇ ਦਿਓਕੱਦ ਪੁਤਲਾ

ਬੇਰੁਜ਼ਗਾਰ ਈਟੀਟੀ ਟੈੱਟ ਪਾਸ 2364 ਅਧਿਆਪਕਾਂ ਦਾ ਮਰਨ ਵਰਤ ਤੀਜੇ ਦਿਨ 'ਚ ਹੋਇਆ ਦਾਖਲ

7 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਸਟੇਟ ਹਾਈਵੇਅ ਜਾਮ ਵਿਚ ਜਲ ਸਪਲਾਈ ਕਾਮੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ - ਆਗੂ ਅਵਤਾਰ ਸਿੰਘ

5 ਅਕਤੂਬਰ ਨੂੰ ਬਦੀ ਦੀਆਂ ਪ੍ਰਤੀਕ ਰਾਜ ਅਤੇ ਕੇਂਦਰ ਸਰਕਾਰਾਂ ਦੇ ਪੁਤਲੇ ਫੂਕਕੇ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਣਗੇ ਆਊਟਸੋਰਸ਼ਡ ਅਤੇ ਇਨਲਿਸਟਮੈਟ ਮੁਲਾਜ਼ਮ:-ਮੋਰਚਾ ਆਗੂ

ਪਾਵਰਕਾਮ ਕਾਰਪੋਰੇਸ਼ਨ 'ਚ ਬਾਹਰੋਂ ਸਿੱਧੀ ਭਰਤੀ ਦੇ ਅਮਲ ਵਿਰੁੱਧ ਠੇਕਾ ਕਾਮਿਆਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ:-ਗੁਰਜੀਤ ਸਿੰਘ

7 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਦਾ ਸਟੇਟ ਹਾਈਵੇ ਜਾਮ ਕਰਨਗੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕੱਚੇ ਕਾਮੇ

ਪੱਕੇ ਰੁਜ਼ਗਾਰ ਦੇ ਵਾਅਦੇ ਨਾਲ ਬਣੀ ਸਰਕਾਰ, ਕੱਚਾ ਰੁਜ਼ਗਾਰ ਵੀ ਖੋਹਣ ਦੇ ਰਾਹ!