English Hindi Friday, October 07, 2022
-

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀ ਅਪੀਲ

September 22, 2022 06:46 PM
 
ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਘਰਾਂ ’ਤੇ ਕੌਮੀ ਝੰਡੇ ਲਾਉਣ ਅਤੇ ਮੋਮਬੱਤੀਆਂ ਜਗਾਉਣ ਲਈ ਵੀ ਪ੍ਰੇਰਿਆ
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 22 ਸਤੰਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਦੇਸ਼ ਦੇ ਮਹਾਨ ਸਪੂਤ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਨ ਲਈ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲਾ ਸੰਗਰੂਰ ’ਚ ਕਰਵਾਏ ਜਾਣ ਵਾਲੇ ਵੱਖ ਵੱਖ ਸਮਾਗਮਾਂ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇ।
 
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਦੇਸ਼-ਭਗਤੀ ਦੇ ਰੰਗ ’ਚ ਰੰਗਣ ਲਈ ਢੁਕਵੇਂ ਉਪਰਾਲੇ ਕੀਤੇ ਜਾਣ। ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਉਹ ਆਪਣੇ ਘਰਾਂ ’ਤੇ ਕੌਮੀ ਝੰਡੇ ਜ਼ਰੂਰ ਲਾਉਣ ਅਤੇ ਸ਼ਹੀਦ ਦੇ ਸਤਿਕਾਰ ਵਜੋਂ ਮੋਮਬੱਤੀਆਂ ਵੀ ਜਗਾਉਣ।
 
ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਮ ਦਿਹਾੜੇ ਨੂੰ ਸਮਰਪਿਤ ਸਾਇਕਲ ਰੈਲੀ ਜਾਂ ਏਕਤਾ ਦੌੜ ਕਰਵਾਈ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ 28 ਸਤੰਬਰ ਦੀ ਸ਼ਾਮ ਨੂੰ ਸ਼ਹੀਦ ਦੀ ਯਾਦ ’ਚ ਮੋਮਬੱਤੀ ਮਾਰਚ ਕਰਵਾਇਆ ਜਾਵੇ ਤੇ ਵੱਧ ਤੋਂ ਵੱਧ ਲੋਕਾਂ ਨੂੰ ਮਾਰਚ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਦੇਸ਼ ਭਗਤੀ ਦੇ ਰੰਗ ’ਚ ਰੰਗਣ ਲਈ ਵਿਰਾਸਤੀ ਇਮਾਰਤਾਂ ਦੀ ਲਾਈਟਾਂ ਨਾਲ ਸਜਾਵਟ ਵੀ ਕਰਵਾਈ ਜਾਵੇ।     

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ