English Hindi Saturday, December 10, 2022
-
 

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕੰਮਕਾਜ ਦੌਰਾਨ ਮਾਂ ਬੋਲੀ ਪੰਜਾਬੀ ਦੀ ਵਰਤੋਂ ਤਰਜੀਹੀ ਆਧਾਰ ’ਤੇ ਕਰਨ ਦੀ ਹਦਾਇਤ

November 24, 2022 06:43 PM
 
- ਡੀ.ਸੀ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦਿਸ਼ਾ ਨਿਰਦੇਸ਼ ਜਾਰੀ
 
- ਯੋਗ ਕਿਰਤੀਆਂ ਤੇ ਉਸਾਰੀ ਕਾਮਿਆਂ ਨੂੰ ਲਾਭਪਾਤਰੀ ਵਜੋਂ ਦਰਜ ਕੀਤਾ ਜਾਵੇ
 
- ਇੱਟਾਂ ਦੇ ਭੱਠੇ ਵਾਲਿਆਂ ਨੂੰ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਵਰਤਣ ਦੀ ਅਪੀਲ
 
- ਸਮਾਰਟ ਸੀਡਰ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ
 
ਦਲਜੀਤ ਕੌਰ 
 
ਸੰਗਰੂਰ, 24 ਨਵੰਬਰ, 2022: ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਕਾਜ ਦੌਰਾਨ ਮਾਂ ਬੋਲੀ ਪੰਜਾਬੀ ਦੀ ਵਰਤੋਂ ਤਰਜੀਹੀ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਮਾਣਾਂਮੱਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬੀ ਭਾਸ਼ਾ ਨੂੰ ਦ੍ਰਿੜਤਾ ਨਾਲ ਲਾਗੂ ਕਰਨ ਲਈ ਲੋਕ ਲਹਿਰ ਦੇ ਰੂਪ ਵਿੱਚ ਪ੍ਰਫੁਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਭਾਗੀ ਪੱਧਰ ’ਤੇ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
ਇਸ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਕਿਰਤੀਆਂ ਤੇ ਉਸਾਰੀ ਕਾਮਿਆਂ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਨ ਲਈ ਸਬ ਡਵੀਜ਼ਨਾਂ ਵਿੱਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਜੋਂ ਉਪਰਾਲੇ ਕਰਦਿਆਂ ਇੱਟਾਂ ਦੇ ਭੱਠੇ ਵਾਲਿਆਂ ਲਈ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਵਰਤੇ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ, ਖੇਤੀਬਾੜੀ ਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਸਬੰਧੀ ਭੱਠਾ ਮਾਲਕਾਂ ਨੂੰ ਜਾਗਰੂਕ ਕੀਤਾ ਜਾਵੇ।
 
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮਾਰਟ ਸੀਡਰ ਦੀ ਵਰਤੋਂ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਖੇਤੀ ਕਰਚਿਆਂ ਨੂੰ ਅੱਗ ਲਗਾਏ ਬਿਨਾਂ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇ ਸਕਣ। ਸ਼੍ਰੀ ਜੋਰਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਇਸ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਮਹੀਨੇ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲਾ ਲਗਾਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਪੜ੍ਹੇ ਲਿਖੇ ਹੁਨਰਮੰਦ ਬਿਨੈਕਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਚੰਡੀਗੜ੍ਹ ਤੇ ਮੁਹਾਲੀ ਵਿਖੇ ਨਾਮਵਰ ਆਈ.ਟੀ ਕੰਪਨੀਆਂ ਨਾਲ ਰਾਬਤਾ ਕਰਕੇ ਰੋਜ਼ਗਾਰ ਮੇਲਿਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਯੁਵਾ ਪੀੜ੍ਹੀ ਇਨ੍ਹਾਂ ਕੰਪਨੀਆਂ ਵਿੱਚ ਵੀ ਰੋਜ਼ਗਾਰ ਹਾਸਲ ਕਰ ਸਕੇ।
 
ਮੀਟਿੰਗ ਦੌਰਾਨ ਬਾਗਬਾਨੀ, ਡੇਅਰੀ ਵਿਕਾਸ, ਪਸ਼ੂ ਪਾਲਣ, ਭੌਂ ਪਰਖ, ਬਾਗਬਾਨੀ, ਸਿਹਤ ਵਿਭਾਗ, ਮੰਡੀ ਬੋਰਡ, ਲੋਕ ਨਿਰਮਾਣ, ਪੰਚਾਇਤੀ ਰਾਜ, ਜਲ ਸਪਲਾਈ ਸਮੇਤ ਹੋਰ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ ਗਈ।
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਡੀ.ਐਮ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
 
 

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ