English Hindi Friday, July 01, 2022
-

ਰੁਜ਼ਗਾਰ/ਕਾਰੋਬਾਰ

ਡੀ ਟੀ ਐੱਫ ਵੱਲੋਂ ਈ ਟੀ ਟੀ ਦੀਆਂ 6635 ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

June 20, 2022 09:06 PM
 
ਬੇਰੁਜ਼ਗਾਰ ਅਧਿਆਪਕਾਂ ਨਾਲ ਸੰਗਰੂਰ ਵਿਖੇ ਕੀਤੀ ਗਈ ਧੱਕਾ ਮੁੱਕੀ ਦੀ ਨਿਖੇਧੀ
 
ਦਲਜੀਤ ਕੌਰ ਭਵਾਨੀਗੜ੍ਹ
 
ਚੰਡੀਗੜ੍ਹ, 20 ਜੂਨ, 2022: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਵਿੱਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਾ ਚੜ੍ਹਨ ਕਾਰਨ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਮਿਲਣ ਅਤੇ ਉੱਚ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲਣ ਦੀ ਉਡੀਕ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ। 6635 ਈ ਟੀ ਟੀ ਅਧਿਆਪਕਾਂ ਦੀ ਭਰਤੀ ਤੇ ਲੱਗੀ ਰੋਕ ਹਟਣ ਦੇ ਬਾਵਜੂਦ ਭਰਤੀ ਪ੍ਰਕਿਰਿਆ ਪੂਰੀ ਕਰਨ ਦੀ ਥਾਂ ਹੱਕ ਮੰਗ ਰਹੇ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ ਜਾ ਰਹੀ ਹੈ।
 
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪਿਛਲੇ ਦਿਨੀਂ ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਵੱਲੋਂ ਕੀਤੀ ਧੱਕਾ ਮੁੱਕੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਧਿਆਪਕਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।
 
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਗੰਭੀਰ ਸੰਕਟ ਦਾ ਸ਼ਿਕਾਰ ਪੰਜਾਬ ਦੀ ਪ੍ਰਾਇਮਰੀ ਸਿੱਖਿਆ ਹੋ ਰਹੀ ਜਿੱਥੇ ਕਿ ਪਿਛਲੇ ਕਈ ਸਾਲਾਂ ਤੋਂ ਪ੍ਰੀ ਪ੍ਰਾਇਮਰੀ ਦੀਆਂ ਜਮਾਤਾਂ ਸ਼ੁਰੂ ਹੋਣ ਤੋਂ ਬਾਅਦ, ਜਮਾਤਾਂ ਪੰਜ ਤੋਂ ਵਧ ਕੇ ਸੱਤ ਜਰੂਰ ਹੋ ਗਈਆਂ ਹਨ, ਪ੍ਰੰਤੂ ਪਿਛਲੇ ਪੰਜ ਸਾਲਾਂ ਦੌਰਾਨ ਪ੍ਰੀ ਪ੍ਰਾਇਮਰੀ ਅਤੇ ਈਟੀਟੀ ਅਧਿਆਪਕਾਂ ਦੀ ਇੱਕ ਵੀ ਨਵੀਂ ਭਰਤੀ ਨਹੀਂ ਹੋਈ ਹੈ। ਈਟੀਟੀ ਅਧਿਆਪਕਾਂ ਦੀ 2364 ਭਰਤੀ, 6635 + 22 ਭਰਤੀ ਅਤੇ 5994 ਭਰਤੀ ਦੇ ਇਸ਼ਤਿਹਾਰ ਤਾਂ ਜਾਰੀ ਹੋਏ, ਪ੍ਰੰਤੂ ਸਰਕਾਰੀ ਬੇਰੁਖ਼ੀ ਕਾਰਨ ਇਨ੍ਹਾਂ ਵਿੱਚੋਂ ਇੱਕ ਵੀ ਭਰਤੀ ਨਿਯੁਕਤੀ ਪੱਤਰ ਜਾਰੀ ਹੋਣ ਤੱਕ ਨਹੀਂ ਪਹੁੰਚ ਸਕੀ। ਨਤੀਜਨ ਮਈ 2021 ਦੇ ਸਰਕਾਰੀ ਅੰਕੜਿਆਂ ਅਨੁਸਾਰ ਈ.ਟੀ.ਟੀ. ਅਧਿਆਪਕਾਂ ਦੀਆਂ 29, 941 ਵਿੱਚੋਂ ਪੰਜਾਹ ਫ਼ੀਸਦੀ ਅਸਾਮੀਆਂ ਖਾਲੀ ਹਨ। ਪ੍ਰੀ ਪ੍ਰਾਇਮਰੀ ਜਮਾਤਾਂ ਲਈ ਜ਼ਰੂਰਤ ਤੋਂ ਬਹੁਤ ਘੱਟ ਪ੍ਰਕਾਸ਼ਿਤ ਨਿਗੂਣੀਆਂ 8393 ਅਸਾਮੀਆਂ 'ਤੇ ਵੀ ਵਲੰਟੀਅਰ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੱਕੇ ਤੌਰ 'ਤੇ ਅਡਜਸਟ ਕਰਨ ਵਿੱਚ ਸਰਕਾਰ ਅਸਫਲ ਰਹੀ ਹੈ। ਇਹੀ ਹਾਲ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਭਰਤੀਆਂ ਦਾ ਵੀ ਹੈ, ਜਿਹਨਾਂ ਵਿੱਚੋਂ 1538 ਹੈੱਡ ਟੀਚਰ ਭਰਤੀ ਦੀ ਉਡੀਕ ਸੂਚੀ ਦੇ ਯੋਗ ਅਧਿਆਪਕ ਉਪਲੱਬਧ ਹੋਣ ਦੇ ਬਾਵਜੂਦ ਭਰਤੀ ਨੂੰ ਪੂਰਾ ਨਹੀਂ ਕੀਤਾ ਗਿਆ, ਸਗੋਂ ਹੈੱਡ ਟੀਚਰਾਂ ਦੀਆਂ 1904 ਅਸਾਮੀਆਂ ਨੂੰ ਪਿਛਲੇ ਸਮੇਂ ਦੌਰਾਨ ਖਤਮ ਕਰ ਦਿੱਤਾ ਗਿਆ। 
 
ਡੀਟੀਐਫ ਆਗੂਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਬੇਅੰਤ ਫੁਲੇਵਾਲਾ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਜਨਤਕ ਸਿੱਖਿਆ ਵਿਚ ਹਕੀਕੀ ਸੁਧਾਰ ਕਰਨ ਲਈ ਫੌਰੀ ਤੌਰ 'ਤੇ ਪੁਰਾਣੀਆਂ ਭਰਤੀਆਂ ਨੂੰ ਪੂਰਾ ਕਰ ਕੇ ਸਕੂਲਾਂ ਵਿੱਚ ਨਵੇਂ ਅਧਿਆਪਕ ਭੇਜੇ ਜਾਣ ਅਤੇ ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਦਿਆਂ ਨਵੇਂ ਭਰਤੀ ਇਸ਼ਤਿਹਾਰ ਜਾਰੀ ਕੀਤੇ ਜਾਣ।
 
 

Have something to say? Post your comment

ਰੁਜ਼ਗਾਰ/ਕਾਰੋਬਾਰ

ਪੰਜਾਬ ਸਰਕਾਰ ਦਾ ਪਲੇਠਾ ਬਜਟ ਫੀਲਡ ਮੁਲਾਜ਼ਮਾਂ ਵਿਰੋਧੀ- ਯੂਨੀਅਨ ਆਗੂ

ਸਰਕਾਰ ਨਵੀਂ ਪਰ ਬਜਟ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਕਾਰਪੋਰੇਟ ਪੱਖੀ

ਜਨਰਲ ਵਰਗ ਭਲਾਈ ਫੈਡਰੇਸ਼ਨ ਦਾ ਵਫਦ ਮੰਗਾਂ ਸੰਬੰਧੀ ਵਿਧਾਇਕਾਂ ਨੂੰ ਮਿਲਿਆ: ਸ਼ਰਮਾ

ਸਰਕਾਰ ਵੱਲੋਂ ਪੇਸ਼ ਬਜਟ ਮੁਲਾਜ਼ਮ ਵਿਰੋਧੀ: ਗੌਰਮਿੰਟ ਸਕੂਲ ਲੈਕਚਰਾਰ ਯੁਨੀਅਨ

ਡੀਟੀਐੱਫ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਥਾਂ ਗ੍ਰਿਫਤਾਰ ਕਰਵਾਉਣ ਦੀ ਸਖ਼ਤ ਨਿਖੇਧੀ

ਡਾ ਬਲਜੀਤ ਕੌਰ ਨੇ ਤਰਸ ਦੇ ਆਧਾਰ ‘ਤੇ ਸੌਂਪੇ ਨਿਯੁਕਤੀ ਪੱਤਰ

ਜਨਰਲ ਕੈਟਾਗਿਰੀ ਫੈਡਰੇਸ਼ਨ ਨੇ ਭਲਾਈ ਕਮਿਸ਼ਨ ਦੇ ਆਹੁਦੇਦਾਰਾਂ ਦੀ ਨਿਯੁਕਤੀ ਤੁਰੰਤ ਕਰਨ ਦੀ ਮੰਗ: ਸ਼ਰਮਾ

ਦਰਜਾਚਾਰ ਚੌਕੀਦਾਰਾਂ ਅਤੇ ਠੇਕਾ ਕਰਮੀਆਂ ਦਾ ਵਫਦ ਮੰਗਾਂ ਸਬੰਧੀ ਖੁਰਾਕ ਸਪਲਾਈ ਮੰਤਰੀ ਨੂੰ ਮਿਲਿਆ

ਮੁੱਖ ਮੰਤਰੀ ਦੇ ਭਰੋਸੇ ਮਗਰੋ ਬੇਰੁਜ਼ਗਾਰਾਂ ਨੇ ਧਰਨਾ ਚੁੱਕਿਆ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਫਦ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ