English Hindi Wednesday, March 29, 2023
 

ਸਿਹਤ/ਪਰਿਵਾਰ

ਡੇਂਗੂ, ਮਲੇਰੀਆ ਤੇ ਹੋਰ ਬੀਮਾਰੀਆਂ ਦੀ ਰੋਕਥਾਮ ਸਬੰਧੀ ਹੈਲਥ ਸੁਪਰਵਾਇਜ਼ਰਾਂ ਨੂੰ ਦਿਤੀ ਸਿਖਲਾਈ

March 14, 2023 04:15 PM


ਵੈਕਟਰ ਬੌਰਨ ਬੀਮਾਰੀਆਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ : ਸਿਵਲ ਸਰਜਨ
 
ਮੋਹਾਲੀ,   14 ਮਾਰਚ , ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਮਲਟੀਪਰਪਜ਼ ਹੈਲਥ ਸੁੁਪਰਵਾਇਜ਼ਰਾਂ ਨੂੰ ਮੱਛਰ, ਮੱਖੀ ਆਦਿ ਦੇ ਕੱਟਣ ਨਾਲ ਹੋਣ ਵਾਲੀਆਂ ਬੀਮਾਰੀਆਂ (ਐਨਵੀਬੀਡੀਸੀਪੀ) ਦੇ ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਸਿਖਲਾਈ ਦਿੱਤੀ ਗਈ।

   ਸਿਵਲ ਸਰਜਨ  ਡਾ. ਆਦਰਸ਼ਪਾਲ ਕੌਰ ਨੇ ਟਰੇਨਿੰਗ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਵੈਕਟਰ ਬੌਰਨ ਬੀਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੁਨੀਆ, ਕਾਲਾ ਅਜ਼ਰ ਆਦਿ ਨੂੰ ਕੰਟਰੋਲ ਕਰਨਾ ਅਤੇ ਇਸ ਬਾਬਤ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਮ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਬਾਰੇ ਹੋਰ ਜ਼ਿਆਦਾ ਜਾਗਰੂਕ ਕਰਨ ਦੇ ਨਾਲ-ਨਾਲ ਮਰੀਜ਼ਾਂ ਦੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਸਹੀ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬੀਮਾਰੀਆਂ ਦੀ ਪਛਾਣ, ਜਾਂਚ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਸਿੱਖਿਆ ਵੀ ਦਿੱਤੀ।

ਸਿਵਲ ਸਰਜਨ ਨੇ ਕਿਹਾ ਕਿ ਐਕਟਿਵ ਸਰਵੀਲੈਂਸ ਅਤੇ ਪੈਸਿਵ ਸਰਵੀਲੈਂਸ ਅਧੀਨ ਹਰ ਬੁਖ਼ਾਰ ਦੇ ਕੇਸ ਦੀ ਮਲੇਰੀਆ ਸਲਾਈਡ ਬਣਾਈ ਜਾਵੇ। ਮਲੇਰੀਆ ਦਾ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਵੀ ਡੇਂਗੂ ਆਦਿ ਦੇ ਕੇਸ ਸਾਹਮਣੇ ਆਉਂਦੇ ਹਨ, ਉਥੇ ਚਲਾਨ ਕਰਨ ਦੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮਰੀਜ਼ ਸਾਹਮਣੇ ਆਉਣ ’ਤੇ ਪ੍ਰਭਾਵਤ ਇਲਾਕਿਆਂ ਵਿਚ ਸਾਰੀ ਆਬਾਦੀ ਦਾ ਫੀਵਰ ਸਰਵੇ ਕਰਵਾਇਆ ਜਾਵੇ ਅਤੇ ਮਲੇਰੀਆ ਦੀਆਂ ਬਲੱਡ ਸਲਾਈਡਾਂ ਬਣਾਈਆਂ ਜਾਣ। ਉਨ੍ਹਾਂ ਦੱਸਿਆ ਕਿ ਇਹ ਜ਼ਰੂਰੀ ਹੈ ਕਿ ਛੱਪੜਾਂ, ਨਹਿਰਾਂ, ਸੂਇਆਂ ਆਦਿ ਦੇ ਕੰਢੇ ਸਾਫ ਰੱਖੇ ਜਾਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਕਿ ਮਲੇਰੀਆ, ਡੇਂਗੂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਦੂਸ਼ਿਤ ਪਾਣੀ ਪੀਣ ਨਾਲ ਡਾਇਰੀਆ, ਹੈਜ਼ਾ, ਟਾਈਫਾਈਡ, ਪੀਲੀਆ ਆਦਿ ਬੀਮਾਰੀਆਂ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਹੈਜਾ ਬਹੁਤ ਹੀ ਖਤਰਨਾਕ ਹੈ। ਉਨ੍ਹਾਂ ਨੂੰ ਸਾਫ ਸੋਮਿਆਂ ਤੋਂ ਪਾਣੀ ਵਰਤਣ ਲਈ ਕਿਹਾ ਗਿਆ। ਜੇਕਰ ਟੱਟੀਆਂ-ਉਲਟੀਆਂ ਦੀ ਸ਼ਿਕਾਇਤ ਹੁੰਦੀ ਹੈ ਤਾਂ ਤੁਰੰਤ ਕਿਸੇ ਨਿੱਜੀ ਸਿਹਤ ਕੇਂਦਰ ਤੇ ਡਾਕਟਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਬਲਾਕ ਵਿੱਚ ਦਿੱਤੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ ਅਤੇ ਇਸ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ। ਜੇ ਕਿਸੇ ਨੂੰ ਬੁਖਾਰ ਦੀ ਸ਼ਿਕਾਇਤ ਹੁੰਦੀ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਖੂਨ ਦੀ ਜਾਂਚ ਕਰਵਾਈ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਮੈਡੀਸਨ ਮਾਹਰ ਡਾ. ਰਾਜਵੀਰ ਸਿੰਘ ਆਦਿ ਮੌਜੂਦ ਸਨ।

Have something to say? Post your comment

ਸਿਹਤ/ਪਰਿਵਾਰ

3 ਛੋਟੇ ਬੱਚਿਆਂ ਦੀ ਸ਼ੈਲਬੀ ਹਸਪਤਾਲ ਵਿੱਚ ਕੋਕਲੀਅਰ ਇਮਪਲਾਂਟ ਸਰਜਰੀ ਕੀਤੀਆਂ

ਅਰੋਗਿਆ ਪ੍ਰੋਗਰਾਮ ਤਹਿਤ ਟੀ.ਬੀ ਰੋਗ ਦੇ ਬਚਾਅ ਅਤੇ ਇਲਾਜ਼ ਬਾਰੇ ਕੀਤਾ ਜਾਗਰੂਕ

ਪੀ.ਐਚ.ਸੀ. ਬੂਥਗੜ੍ਹ ਵਿਖੇ ਟੀ.ਬੀ. ਜਾਗਰੂਕਤਾ ਸਮਾਗਮ

18 ਮਾਰਚ ਤੱਕ ਮਨਾਇਆ ਜਾਵੇਗਾ ਗਲੂਕੋਮਾ ਹਫ਼ਤਾ: ਸਿਵਲ ਸਰਜਨ

ਵੇਲੇ ਸਿਰ ਕਰਾਈ ਜਾਂਚ ਕਾਲੇ ਮੋਤੀਏ ਤੋਂ ਬਚਾ ਸਕਦੀ ਹੈ: ਡਾ. ਆਦਰਸ਼ਪਾਲ ਕੌਰ

ਪੰਜਾਬ ਸਿਹਤ ਵਿਭਾਗ ਵੱਲੋਂ 12 ਮਾਰਚ ਤੋਂ ਮਨਾਇਆ ਜਾਵੇਗਾ ‘ਗਲੂਕੋਮਾ ਹਫ਼ਤਾ ’ : ਸਿਹਤ ਮੰਤਰੀ

ਵਿਸ਼ਵ ਗੁਰਦਾ ਦਿਵਸ ਤੇ ਸਿਹਤਮੰਦ ਗੁਰਦਿਆਂ ਸੰਬਧੀ ਲਗਾਇਆ ਜਾਗਰੂਕਤਾ ਕੈਂਪ

ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕਤਾ ਵਧਾਉਣ ਦੀ ਲੋੜ : ਡਾ. ਬਲਬੀਰ ਸਿੰਘ

ਸਿਵਲ ਹਸਪਤਾਲ ਮੋਹਾਲੀ ਵਿਖੇ 35ਵਾਂ ਡੈਂਟਲ ਪੰਦਰਵਾੜਾ ਸਮਾਪਤੀ ਸਮਾਰੋਹ

ਪਿੰਡ ਘੜੂੰਆਂ ਦੇ ਪ੍ਰਾਇਮਰੀ ਸਿਹਤ ਕੇਂਦਰ ਵਿਚ ਮਨਾਇਆ ਦੰਦ ਪੰਦਰਵਾੜਾ, 400 ਮਰੀਜ਼ਾਂ ਦੇ ਦੰਦਾਂ ਦੀ ਕੀਤੀ ਜਾਂਚ