English Hindi Friday, October 07, 2022
-

ਪ੍ਰਵਾਸੀ ਪੰਜਾਬੀ

ਤਾਲਿਬਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ‘ਚੋਂ ਬਾਹਰ ਲਿਜਾਣ 'ਤੇ ਪਾਬੰਦੀ ਲਗਾਈ

September 15, 2022 12:29 PM

SGPC ਵੱਲੋਂ ਸਖ਼ਤ ਨਿਖੇਧੀ, PM ਮੋਦੀ ਤੇ ਗ੍ਰਹਿ ਮੰਤਰਾਲੇ ਤੋਂ ਦਖਲ ਮੰਗਿਆ 

ਅੰਮ੍ਰਿਤਸਰ, 15 ਸਤੰਬਰ, ਦੇਸ਼ ਕਲਿਕ ਬਿਊਰੋ:

ਤਾਲਿਬਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕੀਤੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਧਾਰਮਿਕ ਮਾਮਲਿਆਂ 'ਚ ਤਾਲਿਬਾਨ ਸਰਕਾਰ ਦੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਕਰਤੇ ਪਰਵਾਨ ਗੁਰਦੁਆਰਾ ਸਾਹਿਬ 'ਚ ਹੋਏ ਬੰਬ ਧਮਾਕੇ ਅਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਭਾਰਤ ਸਰਕਾਰ ਅਫਗਾਨਿਸਤਾਨ 'ਚ ਰਹਿ ਰਹੇ ਸਿੱਖਾਂ ਨੂੰ ਈ-ਵੀਜ਼ਾ ਦੇ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਤਾਲਿਬਾਨ ਸਰਕਾਰ ਵੀ ਸ਼ਾਂਤ ਮਾਹੌਲ ਦਾ ਹਵਾਲਾ ਦਿੰਦੇ ਹੋਏ ਸਿੱਖਾਂ ਅਤੇ ਹਿੰਦੂਆਂ ਨੂੰ ਅਫਗਾਨਿਸਤਾਨ ਵਾਪਸ ਪਰਤਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ 11 ਸਤੰਬਰ ਨੂੰ 60 ਅਫਗਾਨ ਸਿੱਖਾਂ ਨੇ ਭਾਰਤ ਆਉਣਾ ਸੀ।ਉਹ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਆਪਣੇ ਨਾਲ ਲੈ ਕੇ ਆ ਰਹੇ ਸਨ ਪਰ ਅਫਗਾਨਿਸਤਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਤੋਂ ਰੋਕ ਦਿੱਤਾ। ਇਸ ਕਾਰਨ 60 ਸਿੱਖ ਵੀ ਭਾਰਤ ਨਹੀਂ ਆ ਸਕੇ। ਅਫਗਾਨਿਸਤਾਨ ਦੇ ਸੱਭਿਆਚਾਰਕ ਮੰਤਰਾਲੇ ਨੇ ਧਾਰਮਿਕ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।

Have something to say? Post your comment

ਪ੍ਰਵਾਸੀ ਪੰਜਾਬੀ

ਦੁਖਦਾਈ ਖਬਰ: ਕੈਲੇਫੋਰਨੀਆਂ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ

ਕੈਨੇਡਾ ’ਚ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਲਈ ਨਵੀਂ ਐਡਵਾਇਜ਼ਰੀ ਜਾਰੀ

ਸਿੱਖ ਆਗੂ ਦੀਦਾਰ ਸਿੰਘ ਬੈਂਸ ਨਹੀਂ ਰਹੇ

ਭਵਾਨੀਗੜ੍ਹ ਨਿਵਾਸੀ ਮਨਦੀਪ ਸਿੰਘ ਉੱਪਲ ਦੀ ਕੈਨੇਡਾ ’ਚ ਡੁੱਬਣ ਕਾਰਨ ਮੌਤ

ਅਮਰੀਕਾ ‘ਚ ਭਾਰਤੀ ਮੂਲ ਦੀਆਂ ਔਰਤਾਂ ‘ਤੇ ਨਸਲੀ ਹਮਲਾ, ਇਕ ਔਰਤ ਗ੍ਰਿਫਤਾਰ

ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ‘ਚ ਇਤਿਹਾਸ ਰਚਿਆ

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੇ ਦੋਸ਼ 'ਚ 4 ਨੌਜਵਾਨ ਗ੍ਰਿਫਤਾਰ; ਜਾਂਚ ਦੇ ਹੁਕਮ

ਕੈਨੇਡਾ ਵਿੱਚ ਗੈਂਗਵਾਰ ‘ਚ ਮਨਿੰਦਰ ਧਾਲੀਵਾਲ ਸਮੇਤ ਦੋ ਦੀ ਮੌਤ

ਕੈਨੇਡਾ ‘ਚ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ’ਚ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ