English Hindi Saturday, October 08, 2022
-

ਪੰਜਾਬ

ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨਾਲੀ ਦਾ ਫਿਲੀਪੀਨਜ਼ 'ਚ ਗੋਲੀਆਂ ਮਾਰ ਕੇ ਕਤਲ, ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ

August 26, 2022 11:12 AM

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ:
ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨਾਲੀ ਦੀ ਫਿਲੀਪੀਨਜ਼ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਦਾ ਆਡੀਓ ਵਾਇਰਲ ਹੋ ਗਿਆ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।ਮਨਦੀਪ ਮਨਾਲੀ ਦੇ ਕਤਲ ਤੋਂ ਬਾਅਦ ਲਾਰੈਂਸ-ਗੋਲਡੀ ਗੈਂਗ ਨੇ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਵਿੱਚ ਮੰਨੂੰ ਅਤੇ ਰੂਪਾ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ।ਦੂਜੇ ਪਾਸੇ ਦਵਿੰਦਰ ਬੰਬੀਹਾ ਗੈਂਗ ਨੇ ਵੀ ਲਾਰੈਂਸ ਗੈਂਗ ਤੋਂ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਲਾਰੈਂਸ, ਗੋਲਡੀ ਬਰਾੜ ਅਤੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨੇ 'ਤੇ ਰੱਖਿਆ ਹੈ। ਬੰਬੀਹਾ ਗੈਂਗ ਕਈ ਵਾਰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹ ਧਮਕੀਆਂ ਦੇ ਚੁੱਕਾ ਹੈ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਮਨਦੀਪ ਮਨਾਲੀ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ।

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ