English Hindi Saturday, January 28, 2023
 

ਪੰਜਾਬ

ਨਵਜੋਤ ਸਿੰਘ ਸਿੱਧੂ ਦੀ ਭਲਕੇ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸ ਅਰਾਈਆਂ ਜਾਰੀ, CM ਮਾਨ ਅੱਜ ਲੈ ਸਕਦੇ ਹਨ ਫੈਸਲਾ

January 25, 2023 07:26 AM

ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ:

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਮੰਗਲਵਾਰ ਨੂੰ ਵੀ ਕਿਆਸਅਰਾਈਆਂ ਜਾਰੀ ਰਹੀਆਂ।ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਪੂਰੇ ਜ਼ੋਰਾਂ ਨਾਲ ਤਿਆਰੀਆਂ ਜਾਰੀ ਰੱਖੀਆਂ।ਸੂਬਾ ਸਰਕਾਰ ਅਤੇ ਰਾਜ ਭਵਨ ਨੇ ਸਿੱਧੂ ਦੀ ਰਿਹਾਈ ਦੀ ਪੁਸ਼ਟੀ ਨਹੀਂ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਬੁੱਧਵਾਰ ਨੂੰ ਮੁੰਬਈ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਫੈਸਲਾ ਲਿਆ ਜਾ ਸਕਦਾ ਹੈ।ਇਸ ਦੌਰਾਨ ਸਿੱਧੂ ਦੇ ਸਮਰਥਕਾਂ ਨੇ ਮੰਗਲਵਾਰ ਨੂੰ ਨਵਜੋਤ ਸਿੱਧੂ ਦੇ ਵੱਡੇ-ਵੱਡੇ ਪੋਸਟਰ ਅਤੇ ਤਿਰੰਗੇ ਝੰਡੇ ਲਗਾ ਕੇ ਉਪਰੋਕਤ ਤਿੰਨਾਂ ਸ਼ਹਿਰਾਂ ਨੂੰ ਸਜਾਉਣਾ ਜਾਰੀ ਰੱਖਿਆ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਵਰਨਣਯੋਗ ਹੈ ਕਿ ਜੇਲ੍ਹ ਵਿਭਾਗ ਨੇ ਕਰੀਬ ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਇੱਕ ਫਾਈਲ ਭੇਜੀ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ‘ਚੰਗੇ ਚਾਲ-ਚਲਣ’ ਦੇ ਆਧਾਰ ‘ਤੇ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਹੁਣ ਤੱਕ ਮੁੱਖ ਮੰਤਰੀ ਵੱਲੋਂ ਇਸ ਫਾਈਲ ਨੂੰ ਕਲੀਅਰ ਨਹੀਂ ਕੀਤਾ ਗਿਆ।ਮੁੱਖ ਮੰਤਰੀ ਇਸ ਸਮੇਂ 'ਇਨਵੈਸਟ ਪੰਜਾਬ' ਮੁਹਿੰਮ ਲਈ ਮੁੰਬਈ ਦੇ ਦੌਰੇ 'ਤੇ ਹਨ। ਉਹ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਪਰਤਣਗੇ ਅਤੇ ਹਰ 26 ਜਨਵਰੀ ਨੂੰ ‘ਚੰਗੇ ਚਾਲ-ਚਲਣ’ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਨਵਜੋਤ ਸਿੱਧੂ ਅਤੇ ਹੋਰ ਕੈਦੀਆਂ ਬਾਰੇ ਜੇਲ੍ਹ ਵਿਭਾਗ ਵੱਲੋਂ ਭੇਜੀ ਗਈ ਸੂਚੀ ’ਤੇ ਫੈਸਲਾ ਲੈਣਗੇ।

Have something to say? Post your comment

ਪੰਜਾਬ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋਂ ਧੂਰੀ ਹਲਕੇ ’ਚ ਤਿੰਨ ਆਮ ਆਦਮੀ ਕਲੀਨਿਕ ਕੀਤੇ ਗਏ ਲੋਕਾਂ ਨੂੰ ਸਮਰਪਿਤ

ਜਸਵੀਰ ਗੜਾਂਗ ਵੱਲੋਂ ਕੰਨਫੈਡਰੇਸ਼ਨ ਆਫ ਗਰੇਟਰ ਮੁਹਾਲੀ ਰੈਜੀਡੈਸ ਵੈਲਫੇਅਰ ਐਸੋਸ਼ੀਏਸ਼ਨ ਨੂੰ ਪ੍ਰਿੰਟਰ ਦਾਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ; 8 ਪਿਸਤੌਲ, ਜਾਅਲੀ ਕਰੰਸੀ ਬਰਾਮਦ