English Hindi Friday, July 01, 2022
-

ਪੰਜਾਬ

ਪਟਿਆਲਾ ਜ਼ਿਲ੍ਹੇ ਦੀਆਂ 655 ਗਰਾਮ ਪੰਚਾਇਤਾਂ 'ਚ ਹੋਏ ਆਮ ਇਜਲਾਸ: ਡਿਪਟੀ ਕਮਿਸ਼ਨਰ

June 23, 2022 05:40 PM

ਜ਼ਿਲ੍ਹੇ ਦੇ ਪਿੰਡਾਂ 'ਚ ਲਗਾਏ ਜਾ ਰਹੇ ਆਮ ਇਜਲਾਸ ਨੂੰ ਮਿਲੇ ਰਿਹੈ ਭਰਵਾਂ ਹੁੰਗਾਰਾ
-
-26 ਜੂਨ ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਮੁਕੰਮਲ ਕਰਵਾਏ ਜਾਣਗੇ ਆਮ ਇਜਲਾਸ

ਪਟਿਆਲਾ, 23 ਜੂਨ: ਦੇਸ਼ ਕਲਿੱਕ ਬਿਓਰੋ

 ਪਿੰਡਾਂ ਦੇ ਵਿਕਾਸ ਕੰਮਾਂ ਨੂੰ ਲੋਕ ਰਾਏ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 15 ਜੂਨ ਤੋਂ ਕਰਵਾਏ ਜਾ ਰਹੇ ਆਮ ਇਜਲਾਸ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ 655 ਗਰਾਮ ਪੰਚਾਇਤਾਂ 'ਚ ਆਮ ਇਜਲਾਸ ਕਰਵਾਏ ਜਾ ਚੁੱਕੇ ਹਨ ਅਤੇ ਅਤੇ ਰਹਿੰਦੀਆਂ ਗਰਾਮ ਪੰਚਾਇਤਾਂ 'ਚ 26 ਜੂਨ ਤੱਕ ਇਜਲਾਸ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਇਜਲਾਸਾਂ 'ਚ ਵੱਖ-ਵੱਖ ਵਿਕਾਸ ਕੰਮਾਂ, ਗਰਾਮ ਪੰਚਾਇਤਾਂ ਵੱਲੋਂ ਲਏ ਗਏ ਅਹਿਮ ਫੈਸਲੇ, ਸਵੱਛ ਤੇ ਹਰੀ-ਭਰੀ ਪੰਚਾਇਤ, ਸਿਹਤਮੰਦ ਪਿੰਡ, ਚੰਗਾ ਸ਼ਾਸਨ, ਸਮਾਜਿਕ ਤੌਰ 'ਤੇ ਸੁਰੱਖਿਅਤ ਪਿੰਡ, ਪਾਣੀ ਭਰਪੂਰ ਪਿੰਡ, ਮਹਿਲਾਵਾਂ ਦੀ ਸ਼ਮੂਲੀਅਤ ਵਾਲਾ ਵਿਕਾਸ ਆਦਿ ਹੋਰ ਕਈ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਮ ਇਜਲਾਸਾਂ ਵਿੱਚ ਪਿੰਡ ਵਾਸੀਆਂ ਵੱਲੋਂ ਸ਼ਾਮਲ ਹੋਣ ਵਿੱਚ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਪੜਾ ਨੇ ਦੱਸਿਆ ਕਿ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਬਲਾਕ ਭੁਨਰਹੇੜੀ ਦੀਆਂ 120, ਬਲਾਕ ਪਟਿਆਲਾ ਦੀਆਂ 60, ਬਲਾਕ ਰਾਜਪੁਰਾ ਦੀਆਂ 55, ਬਲਾਕ ਸ਼ੰਭੂ ਕਲਾਂ ਦੀਆਂ 60, ਬਲਾਕ ਘਨੌਰ ਦੀਆਂ 45, ਬਲਾਕ ਪਾਤੜਾਂ ਦੀਆਂ 81, ਬਲਾਕ ਸਮਾਣਾ ਦੀਆਂ 45, ਬਲਾਕ ਪਟਿਆਲਾ ਦਿਹਾਤੀ ਦੀਆਂ 34, ਬਲਾਕ ਨਾਭਾ ਦੀਆਂ 105, ਬਲਾਕ ਸਨੌਰ ਦੀਆਂ 50 ਕੁੱਲ 655 ਗਰਾਮ ਪੰਚਾਇਤਾਂ ਵਿੱਚ ਆਮ ਇਜਲਾਸ ਕਰਵਾਏ ਗਏ ਹਨ।

Have something to say? Post your comment

ਪੰਜਾਬ

LPG ਸਿਲੰਡਰ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ