English Hindi Friday, July 01, 2022
-

ਵਿਦੇਸ਼

ਪਾਕਿਸਤਾਨ ਦੇ ਪੇਸ਼ਾਵਰ 'ਚ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ

May 15, 2022 02:06 PM

ਪੇਸ਼ਾਵਰ/15 ਮਈ/ਦੇਸ਼ ਕਲਿਕ ਬਿਊਰੋ:

ਪਾਕਿਸਤਾਨ ਦੇ ਪੇਸ਼ਾਵਰ 'ਚ 2 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੇ ਸਮੇਂ ਦੋਵੇਂ ਵੱਡਾ ਬਾਜ਼ਾਰ ਸਥਿਤ ਆਪਣੀ ਦੁਕਾਨ ਦੇ ਅੰਦਰ ਬੈਠੇ ਸਨ। ਉਹ ਪਿਸ਼ਾਵਰ ਵਿੱਚ ਲੰਬੇ ਸਮੇਂ ਤੋਂ ਦੁਕਾਨ ਚਲਾ ਰਹੇ ਸੀ। ਮ੍ਰਿਤਕਾਂ ਵਿੱਚ ਕੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਸ਼ਾਮਲ ਹਨ। ਬਾਈਕ 'ਤੇ ਆਏ ਦੋ ਕਾਤਲਾਂ ਨੇ ਦੁਕਾਨ ਦੇ ਅੰਦਰ ਹੀ ਅੰਨ੍ਹੇਵਾਹ ਗੋਲੀਆਂ ਚਲਾ ਕੇ ਹੱਤਿਆ ਨੂੰ ਅੰਜਾਮ ਦਿੱਤਾ। ਫਿਲਹਾਲ ਕਾਤਲਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਕਾਤਲਾਂ ਦੀ ਭਾਲ 'ਚ ਪਿਸ਼ਾਵਰ 'ਚ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ ਹੈ।ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਨੂੰ ਪੇਸ਼ਾਵਰ ਛੱਡਣ ਲਈ ਡਰਾਇਆ ਜਾ ਰਿਹਾ ਹੈ। ਪਾਕਿਸਤਾਨ ਸਰਕਾਰ ਨੂੰ ਇਸ ਬਾਰੇ ਕਈ ਵਾਰ ਕਿਹਾ ਗਿਆ ਹੈ ਪਰ ਉਹ ਕੋਈ ਕਦਮ ਨਹੀਂ ਚੁੱਕ ਰਹੀ। ਪਾਕਿਸਤਾਨ ਵਿੱਚ ਸਿੱਖਾਂ ਦੀ ਗਿਣਤੀ ਘੱਟ ਹੈ, ਇਸ ਲਈ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮੈਂ ਇਸ ਸਬੰਧੀ ਵਿਦੇਸ਼ ਮੰਤਰਾਲੇ ਨਾਲ ਗੱਲ ਕਰ ਰਿਹਾ ਹਾਂ। ਭਾਰਤ ਸਰਕਾਰ ਨੂੰ ਪਾਕਿਸਤਾਨ ਸਥਿਤ ਹਾਈ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਸਬੰਧੀ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕਰਨ ਦੀ ਮੰਗ ਵੀ ਕੀਤੀ।

Have something to say? Post your comment