English Hindi Saturday, January 28, 2023
 

ਪੰਜਾਬ

ਪੇਂਡੂ ਖੇਤ ਮਜ਼ਦੂਰ ਆਗੂਆਂ ਦੇ ਘਰੀਂ ਛਾਪੇਮਾਰੀ ਦੀ ਭਾਕਿਯੂ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

January 24, 2023 07:17 PM
 
ਦਲਜੀਤ ਕੌਰ
 
ਚੰਡੀਗੜ੍ਹ, 24 ਜਨਵਰੀ, 2023: ਆਪ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੇ ਘਰੀਂ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ।
 
ਇਸ ਸੰਬੰਧੀ ਅੱਜ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੀ ਪਹਿਲੀਆਂ ਕਿਸਾਨ ਮਜ਼ਦੂਰ ਵਿਰੋਧੀ ਸਰਕਾਰਾਂ ਵਾਂਗ ਹੀ ਪੁਲਿਸ ਦੇ ਜ਼ੋਰ ਮਜ਼ਦੂਰਾਂ ਦੀ ਹੱਕੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਪਹਿਲਾਂ ਤਾਂ ਤਿੰਨ ਵਾਰ ਸਮਾਂ ਤਹਿ ਕਰਕੇ ਮੁੱਖ ਮੰਤਰੀ ਖੁਦ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਤੋਂ ਭੱਜਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਬਠਿੰਡਾ ਆਮਦ ਮੌਕੇ ਜਨਤਕ ਵਿਰੋਧ ਕਰਨ ਦੇ ਜਮਹੂਰੀ ਹੱਕ ਨੂੰ ਵੀ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਧੱਕੇਸ਼ਾਹੀ ਵਿਰੁੱਧ ਰੋਸ ਐਕਸ਼ਨ ਵਿੱਚ ਜਥੇਬੰਦੀ ਵੱਲੋਂ ਮਜ਼ਦੂਰਾਂ ਦਾ ਸਾਥ ਦਿੱਤਾ ਜਾਵੇਗਾ।

Have something to say? Post your comment

ਪੰਜਾਬ

ਕੈਪਟਨ ਅਮਰਿੰਦਰ ਸਿੰਘ ਹੋਣਗੇ ਮਹਾਂਰਾਸ਼ਟਰ ਦੇ ਰਾਜਪਾਲ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ