English Hindi Friday, October 07, 2022
-

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕੈਨੇਡਾ ਦੇ ਸਾਬਕਾ ਪ੍ਰੀਮੀਅਰ ਦੋਸਾਂਝ ਨਾਲ ਵਿਭਿੰਨ ਮੁੱਦਿਆਂ ’ਤੇ ਵਿਚਾਰ ਚਰਚਾ

September 04, 2022 10:34 AM

ਕੁਲਤਾਰ ਸਿੰਘ ਸੰਧਵਾਂ ਤੇ ਉੱਜਲ ਦੋਸਾਂਝ ਨੇ ਇੱਕ ਦੂਜੇ ਨਾਲ ਆਪਣੇ ਤਜਰਬੇ ਸਾਂਝੇ ਕੀਤੇ

ਚੰਡੀਗੜ, 4 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਸ੍ਰੀ ਉੱਜਲ ਦੋਸਾਂਝ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚਲੇ ਆਪਣੇ ਤਜਰਬੇ ਸਾਂਝੇ ਕੀਤੇ।

ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਬੀਤੀ ਸ਼ਾਮ ਸ੍ਰੀ ਦੋਸਾਂਝ,  ਉਨਾਂ ਦੇ ਪਰਿਵਾਰ ਦੇ ਮੈਂਬਰਾਂ ਅਤੇ ਹੋਰ ਸ਼ਖਸੀਅਤਾਂ ਨੂੰ ਵੈਨਕੁਵਰ ਵਿਖੇ ਉਨਾਂ ਦੀ ਰਿਹਾਇਸ਼ ’ਤੇ ਮਿਲੇ। ਇਸ ਸਦਭਾਵਨਾ ਮੀਟਿੰਗ ਤੋਂ ਬਾਅਦ ਸ੍ਰੀ ਸੰਧਵਾਂ ਨੇ ਦੱਸਿਆ ਕਿ ਉਨਾਂ ਨੇ ਖੇੇਤੀ,  ਡੇਅਰੀ ਫਰਮਿੰਗ,  ਸਭਿਆਚਾਰ,  ਖੇਡਾਂ,  ਵਿਗਿਆਨ,  ਤਕਨੋਲੋਜੀ ਆਦਿ ਬਾਰੇ ਸ੍ਰੀ ਦੋਸਾਂਝ ਨਾਲ ਚਰਚਾ ਕੀਤੀ। ਉਨਾਂ ਕਿਹਾ ਕਿ ਸ੍ਰੀ ਦੋਸਾਂਝ ਦਾ ਪੰਜ ਦਹਾਕੇ ਤੋਂ ਵੀ ਵਧੇਰੇ ਸਿਆਸਤ ਦਾ ਤਜਰਬਾ ਹੈ ਅਤੇ ਇਸ ਤਜਰਬੇ ਤੋਂ ਉਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਉਨਾਂ ਨੂੰ ਵੱਖ ਵੱਖ ਤਰਾਂ ਦੀ ਨਵੀਂ ਜਾਣਕਾਰੀ ਹਾਸਲ ਹੋਈ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਕਿਹਾ ਕਿ ਕੈਨੇਡਾ ਵੱਸਦੇ ਪੰਜਾਬੀ ਭਾਈਚਾਰੇ ਨੇ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸ੍ਰੀ ਦੋਸਾਂਝ ਵਰਗੇ ਪੰਜਾਬੀਆਂ ਨੇ ਸਿਆਸਤ ਅਤੇ ਕਾਨੂੰਨ ਦੇ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ ਜਿਸ ’ਤੇ ਉਨਾਂ ਨੂੰ ਬਹੁਤ ਜ਼ਿਆਦਾ ਮਾਣ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਸ੍ਰੀ ਦੋਸਾਂਝ ਨਾਲ ਉਨਾਂ ਦੀ ਇਹ ਮੀਟਿੰਗ ਬਹੁਤ ਯਾਦਗਾਰੀ ਅਤੇ ਅਰਥ ਭਰਪੂਰ ਰਹੀ। ਇਸ ਮੌਕੇ ਸ੍ਰੀ ਦੋਸਾਂਝ ਨੇ ਸ੍ਰੀ ਸੰਧਵਾਂ ਨੂੰ ਆਪਣੀ ਇੱਕ ਪੁਸਤਕ ਵੀ ਭੇਟ ਕੀਤੀ।

ਇਸ ਮੌਕੇ ਹਰਮੀਤ ਸਿੰਘ ਖੁੱਡੀਆਂ,  ਨਿਮਰਤਾ ਸ਼ੇਰਗਿੱਲ ਸਮੇਤ ਵੱਖ ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੇ ਪ੍ਰਵਾਸੀ ਪੰਜਾਬੀਆਂ ਵੱਲੋਂ ਸ੍ਰੀ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ