English Hindi Saturday, January 28, 2023
 

ਪ੍ਰਵਾਸੀ ਪੰਜਾਬੀ

ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਕਤਲ

January 03, 2023 09:54 AM

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਤੋਂ ਕੁਝ ਸਾਲ ਪਹਿਲਾਂ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਨੌਜਵਾਨ ਦਾ ਕਤਲ ਕਰ ਦਿੱਤਾ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੰਦੋਲੀ ਦੇ ਰਹਿਣ ਵਾਲਾ ਨੌਜਵਾਨ ਮੋਹਿਤ ਸ਼ਰਮਾ ਦਾ ਪਿਛਲੇ ਦਿਨੀਂ 31 ਦਸੰਬਰ ਦੀ ਰਾਤ ਨੂੰ ਲੁਟੇਰਿਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ ਹੈ। 28 ਸਾਲਾ ਮੋਹਿਤ ਨੌਜਵਾਨ ਤੋਂ ਲੁਟੇਰੇ ਸੋਨੇ ਦੀ ਚੇਨ ਤੇ ਪਰਚ ਖੋਹ ਕੇ ਲੈ ਗਏ। ਮੋਹਿਤ ਦੇ ਪਰਿਵਾਰ ਵਾਲਿਆ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਜਦੋਂ ਉਸ ਨਾਲ ਕੋਈ ਗੱਲਬਾਤ ਨਾ ਹੋਈ ਤਾਂ ਉਸਦੀ ਭਾਲ ਸ਼ੁਰੂ ਕੀਤੀ ਗਈ। ਮੋਹਿਤ ਦਾ ਚਚੇਰਾ ਭਰਾ ਕੁਝ ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ ਤਾਂ ਉਸ ਨੇ ਜਦੋਂ ਮੋਹਿਤ ਨਾਲ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਸੰਪਰਕ ਨਾ ਹੋ ਸਕਿਆ। ਉਸ ਤੋਂ ਬਾਅਦ ਕੈਨੇਡਾ ਰਹਿੰਦੇ ਹੋਰ ਰਿਸ਼ਤੇਦਾਰਾਂ ਨੇ ਜਦੋਂ ਉਸਦੀ ਭਾਲ ਕੀਤੀ ਤਾਂ ਉਸਦੀ ਲਾਸ਼ ਮਿਲੀ। ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਲੁੱਟ ਦੇ ਲਈ ਉਸਦਾ ਕਤਲ ਕੀਤਾ ਗਿਆ ਹੈ। ਪਰਿਵਾਰ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਅਤੇ ਇਹ ਵੀ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਰਵਾਈ ਕੀਤੀ ਜਾਵੇ। ਮੋਹਿਤ 5 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਹੁਣ ਵਰਕ ਵੀਜ਼ੇ ਉਤੇ ਉਥੇ ਕੰਮ ਕਰ ਰਿਹਾ ਸੀ।

Have something to say? Post your comment