English Hindi Saturday, December 10, 2022
-
 

ਚੰਡੀਗੜ੍ਹ/ਆਸਪਾਸ

ਪੰਜਾਬ ਤੇ ਦਿੱਲੀ ਦੀ ਤਰਜ਼ 'ਤੇ ਗੁਜਰਾਤ ਦੇ ਹਰ ਖੇਤਰ 'ਚ ਕੀਤਾ ਜਾਵੇਗਾ ਵਿਕਾਸ: ਕੁਲਵੰਤ ਸਿੰਘ

November 24, 2022 06:32 PM

ਮੋਹਾਲੀ : 24 ਨਵੰਬਰ :ਦੇਸ਼ ਕਲਿੱਕ ਬਿਓਰੋ

ਅਗਲੇ ਮਹੀਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਭਾਜਪਾ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਚੋਣ ਪ੍ਰਚਾਰ ਰੈਲੀਆਂ ਵਿੱਚ ਵੀ ਗੁਜਰਾਤ ਦੇ ਲੋਕ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ |

ਇਸੇ ਤਹਿਤ ਪੰਜਾਬ ਦੇ ਹਲਕਾ ਮੋਹਾਲੀ ਤੋਂ 'ਆਪ' ਵਿਧਾਇਕ ਕੁਲਵੰਤ ਸਿੰਘ ਗੁਜਰਾਤ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਵਡੋਦਰਾ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੀ ਟੀਮ ਨਾਲ ਚੋਣ ਪ੍ਰਚਾਰ ਕਰ ਰਹੇ ਹਨ | ਪਿੰਡ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਰਹੇ ਹਨ | ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਮੰਜੂਸਰ, ਲਾਸੂੰਦਰਾ, ਜਬਲਾ, ਤਾਰੀਆਪੁਰਾ, ਬਾਤਪੁਰਾ ਅਤੇ ਪਿੰਡ ਨਮੀਸਰਾ, ਹਲਕਾ ਸਾਵਲੀ, ਵਡੋਦਰਾ ਵਿਖੇ ਪਹੁੰਚ ਕੇ 'ਆਪ' ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ | ਲੋਕਾਂ ਨੂੰ 'ਆਪ' ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਜ਼ਰਾਤ ਵਿੱਚ ਪੰਜਾਬ ਅਤੇ ਦਿੱਲੀ ਦੀ ਤਰਜ਼ 'ਤੇ ਹਰ ਖੇਤਰ ਵਿਚ ਵਿਕਾਸ ਕੀਤਾ ਜਾਵੇਗਾ | ਗੁਜ਼ਰਾਤ ਵਿਚ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਦੀ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਬਹੁਤ ਖੁਸ਼ ਹਨ ਅਤੇ ਗੁਜਰਾਤ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੀਆਂ ਦੇਸ਼ ਪ੍ਰਤੀ ਵੰਡ ਪਾਊ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਗੁਜਰਾਤ ਦੀ ਜਨਤਾ ਚੋਣਾਂ ਦੌਰਾਨ ਭਾਜਪਾ ਨੂੰ ਬਹੁਤ ਵੱਡਾ ਝਟਕਾ ਦੇਣ ਨੂੰ ਤਿਆਰ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ ਦੀ ਤਰਜ਼ 'ਤੇ ਆਮ ਆਦਮੀ ਮੁਹੱਲਾ ਕਲੀਨਿਕ, ਬਿਜਲੀ ਦੇ ਜ਼ੀਰੋ ਬਿੱਲ, ਸਕੂਲਾਂ 'ਚ ਸਿੱਖਿਆ, ਹਸਪਤਾਲ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਭਿ੍ਸ਼ਟਾਚਾਰ 'ਤੇ ਪੂਰਨ ਤੌਰ ਲਗਾਮ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਅਤੇ ਦਿੱਲੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਵਿਚ ਭਰੋਸਾ ਜਤਾਇਆ ਹੈ, ਉਸੇ ਤਰ੍ਹਾਂ ਗੁਜਰਾਤ ਦੇ ਲੋਕ ਵੀ ਪਾਰਟੀ 'ਚ ਭਰੋਸਾ ਪ੍ਰਗਟਾ ਰਹੇ ਹਨ।

Have something to say? Post your comment

ਚੰਡੀਗੜ੍ਹ/ਆਸਪਾਸ

ਸ਼ਹਿਰ ਵਿੱਚ ਲੱਗੀਆਂ ਦੋ-ਦੋ ਸਟਰੀਟ ਲਾਈਟਾਂ, ਜਗਦੀ ਇੱਕ ਵੀ ਨਹੀਂ

ਪਿੰਡ ਸਹੇੜੀ ਅਤੇ ਮੋਰਿੰਡਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 11 ਦਸੰਬਰ ਤੋਂ 17 ਦਸੰਬਰ ਤੱਕ ਮਨਾਇਆ ਜਾਵੇਗਾ

ਪਿੰਡ ਬੇਲਾ ਵਿਖੇ ਜਨ ਸੁਣਾਵਈ ਕੈਂਪ ਕੱਲ੍ਹ ਨੂੰ

ਜ਼ਿਲ੍ਹੇ ਵਿੱਚ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਦਿੱਲੀ ਐਮਸੀਡੀ ਦੀਆਂ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੇ ਵੰਡੇ ਲੱਡੂ

ਚੰਬਲ ਫਰਟੀਲਾਈਜਰ ਐਂਡ ਕੈਮੀਕਲ ਲਿਮਿਟਡ ਗੜੇਪਾਨ ਨੇ ਸਰਕਾਰੀ ਹਾਈ ਸਕੂਲ ਨੂੰ ਦਿੱਤਾ ਸਾਜੋ-ਸਮਾਨ

ਮੋਰਿੰਡਾ ਪੁਲਿਸ ਨੇ ਕਈ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀ ਨੂੰ ਕੀਤਾ ਕਾਬੂ

ਨਸ਼ੇ ਸਮੇਤ ਹਰ ਤਰ੍ਹਾਂ ਦੇ ਮਾਫੀਏ ਦੇ ਖਾਤਮੇ ਦਾ ਹਰ ਮਹੀਨੇ ‘ਚ ਪੁਲਿਸ ਤੋਂ ਮੰਗਿਆ ਜਾਵੇਗਾ ਹਿਸਾਬ: ਅਨਮੋਲ ਗਗਨ ਮਾਨ

ਸਿੱਖਿਆ ਬੋਰਡ  ਵਿੱਚ ਗੁਰਮਤਿ ਵਿਚਾਰ ਸਭਾ ਦੇ ਅਹੁਦੇਦਾਰਾਂ ਦੀ ਚੋਣ

ਬੀਕੇਯੂ ਰਾਜੇਵਾਲ ਵਲੋਂ ਮੋਰਿੰਡਾ ਇਲਾਕੇ ਵਿੱਚ ਕੱਢੀ ਮੋਟਰਸਾਈਕਲ ਰੈਲੀ