ਮੋਹਾਲੀ, 24 ਜਨਵਰੀ, ਦੇਸ਼ ਕਲਿੱਕ ਬਿਓਰੋ :
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 29 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ। ਸ੍ਰੀ ਗੁਰਦੁਆਰਾ ਸਾਹਿਬ ਸਿੰਘ ਸਭਾ ਸੈਕਟਰ 68 ਵਿਖੇ ਸਵੇਰੇ 8 ਵਜੇ ਤੋਂ 10.30 ਵਜੇ ਤੱਕ ਸਮਾਗਮ ਕਰਵਾਇਆ ਜਾਵੇਗਾ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਪ੍ਰਿਤਪਾਲ ਸਿੰਘ ਹੂਰਜੀ ਰਾਗੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।