English Hindi Friday, October 07, 2022
-

ਸਿੱਖਿਆ/ਟਕਨਾਲੋਜੀ

ਬੇਲਾ ਕਾਲਜ ਦਾ ਬੀਬੀਏ ਅਤੇ ਬੀ ਵਾਕ ਦਾ ਨਤੀਜਾ ਸ਼ਾਨਦਾਰ

September 22, 2022 06:33 PM
 
 ਮੋਰਿੰਡਾ 22 ਸਤੰਬਰ ( ਭਟੋਆ) 
 
              ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬੀ -- ਵਾਕ ( ਰਿਟੇਲ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ) ਦੇ ਛੇਵੇਂ ਅਤੇ ਬੀਬੀਏ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ । ਵਿਭਾਗ ਦੇ ਮੁਖੀ ਪ੍ਰੋ ਗੁਰਲਾਲ ਸਿੰਘ ਨੇ ਦੱਸਿਆ ਕਿ ਬੀ -- ਵਾਕ ਦੇ ਛੇਵੇਂ ਸਮੈਸਟਰ ਦੀ ਵਿਦਿਆਰਥਣ ਨਰਗਿਸ ਨੇ  93 ਫੀਸਦੀ ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਵਿਦਿਆਰਥੀ ਕਰਨਵੀਰ ਸਿੰਘ ਤੇ ਸਿਮਰਨਜੀਤ ਸਿੰਘ ਨੇ ਸਾਂਝੇ ਤੌਰ ਤੇ 89 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ । ਬੀਬੀਏ ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਜਤਿਨ ਗੁਪਤਾ ਨੇ 90 ਫੀਸਦੀ ਨੰਬਰ ਲੈ ਕੇ ਕਾਲਜ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ ਦਿਵਿਆ ਸੱਭਰਵਾਲ ਨੇ 89 ਫੀਸਦੀ ਪਹਿਲਾਂ , ਆਰਿਅਨ ਜੋਸ਼ੀ ਨੇ 88 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਪਰਦਮਨਪਰੀਤ ਸਿੰਘ ਨੇ 
87 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ ਸਤਵੰਤ ਕੌਰ ਸ਼ਾਹੀ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਉਹ ਅੱਗੇ ਨੂੰ ਵੀ ਹੋਰ ਮਿਹਨਤ ਕਰਨ ਤਾਂ ਜੋ ਕਿ ਉਹ ਉੱਚ ਮੁਕਾਮ ਹਾਸਿਲ ਕਰ ਸਕਣ । ਇਸ ਮੌਕੇ ਡਾ ਮਮਤਾ ਅਰੋੜਾ,   ਡਾ ਬਲਜੀਤ ਸਿੰਘ, ਪ੍ਰੋ  ਪ੍ਰੀਤ ਕਮਲ, ਪ੍ਰੋ  ਹਰਪ੍ਰੀਤ ਕੌਰ ਅਤੇ ਪ੍ਰੋ ਗੁਰਿੰਦਰ ਸਿੰਘ ਆਦਿ ਹਾਜਰ ਸਨ ।
ਕੈਪਸ਼ਨ  : ਕਾਲਜ ਬੇਲਾ ਦੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪ੍ਰਿੰਸੀਪਲ ਸਤਵੰਤ ਕੌਰ ਸ਼ਾਹੀ ਨਾਲ । 

Have something to say? Post your comment

ਸਿੱਖਿਆ/ਟਕਨਾਲੋਜੀ

ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਪਰ 100 ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਡੀ.ਟੀ.ਐੱਫ. ਵੱਲੋਂ 16 ਅਕਤੂਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈੰਸ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਰੋਸ-ਰੈਲੀ

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅੰਤਰਾਸ਼ਟਰੀ ਸਾਖਰਤਾ ਦਿਵਸ ਦੇ ਸਬੰਧ ‘ਚ ਵਰਕਸ਼ਾਪ ਦਾ ਆਯੋਜਨ

ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਬਲਾਕ ਪ੍ਰਾਇਮਰੀ ਅਫ਼ਸਰ ਨਾਲ ਅਹਿਮ ਮੀਟਿੰਗ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ

ਤਰਕਸ਼ੀਲ ਸੁਸਾਇਟੀ ਵੱਲੋਂ 'ਵਿਦਿਆਰਥੀ ਚੇਤਨਾ ਪ੍ਰੀਖਿਆ' 'ਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ

CM ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂੂਰ 'ਚ ਮਰਨ ਵਰਤ ਸ਼ੁਰੂ

ਲੈਕਚਰਾਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਦਿੱਤਾ ਮੰਗ ਪੱਤਰ- ਅਮਨ ਸ਼ਰਮਾ

ਬੇਲਾ ਕਾਲਜ ਦੀ ਵਿਦਿਆਰਥਣ ਨੇ ਸ਼ੂਟਿੰਗ ਵਿੱਚ ਸੋਨ ਤਗਮਾ ਜਿੱਤਿਆ