English Hindi Saturday, December 10, 2022
-
 

ਪੰਜਾਬ

ਭਾਕਿਯੂ ਉਗਰਾਹਾਂ ਵੱਲੋਂ ਡੀ.ਟੀ.ਐੱਫ ਦੇ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਡਟਵੀਂ ਹਮਾਇਤ ਦਾ ਐਲਾਨ

November 24, 2022 06:52 PM
 
-- ਮਾਮਲਾ: ਪੰਜ ਅਧਿਆਪਕ ਆਗੂਆਂ ਤੇ ਦਰਜ਼ ਐੱਫ.ਆਈ.ਆਰ ਦਾ --
 
ਦਲਜੀਤ ਕੌਰ 
 
ਸੰਗਰੂਰ, 24 ਨਵੰਬਰ, 2022: ਪਿਛਲੇ ਦਿਨੀਂ ਡੀ.ਈ.ਓ.(ਐਲੀ. ਤੇ ਸੈਕੰ ) ਸੰਗਰੂਰ ਕੁਲਤਰਨ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਦੇ ਮਸਲੇ 'ਤੇ ਬਦਲਾ-ਲਊ ਕਾਰਵਾਈ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ, ਮੀਤ ਪ੍ਰਧਾਨ ਪਰਵਿੰਦਰ ਉਭਾਵਾਲ ਅਤੇ ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ ਦੀ ਬਦਲੀ ਡੀ. ਪੀ.ਆਈ. ਪੰਜਾਬ ਤੋਂ ਦੂਰ-ਦੁਰਾਡੇ ਸਟੇਸ਼ਨਾਂ 'ਤੇ ਕਰ ਦਿੱਤੀ ਗਈ ਸੀ ਅਤੇ ਪੰਜਾਂ ਆਗੂਆਂ ਤੇ ਐੱਫ.ਆਈ.ਆਰ. ਵੀ ਦਰਜ ਕੀਤੀ ਗਈ ਸੀ। ਭਾਕਿਯੂ (ਏਕਤਾ-ਉਗਰਾਹਾਂ) ਬਦਲਾ-ਲਊ ਕਾਰਵਾਈ ਤਹਿਤ ਪੰਜ ਅਧਿਆਪਕ ਆਗੂਆਂ ਦੀਆਂ ਬਦਲੀਆਂ ਕਰਨ ਤੇ ਐੱਫ.ਆਈ.ਆਰ. ਦਰਜ਼ ਕਰਨ ਦੀ ਸਖ਼ਤ ਨਿਖੇਧੀ ਕਰਦੀ ਹੈ।
 
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਲੋਕ ਦਬਾਅ ਸਦਕਾ ਚਾਹੇ ਅਧਿਆਪਕ ਆਗੂਆਂ ਦੀਆਂ ਬਦਲੀਆਂ ਦਾ ਫ਼ੈਸਲਾ ਤਾਂ ਸੰਗਰੂਰ ਦੇ ਪ੍ਰਸ਼ਾਸਨ ਨੂੰ ਵਾਪਸ ਲੈਣਾ ਪਿਆ ਹੈ ਪ੍ਰੰਤੂ ਪੰਜਾਂ ਆਗੂਆਂ 'ਤੇ ਦਰਜ਼ ਕੀਤੀ ਐੱਫ.ਆਈ.ਆਰ ਨੂੰ ਹਾਲੇ ਤੱਕ ਰੱਦ ਨਹੀਂ ਕੀਤਾ ਗਿਆ ਜੋ ਹਕੂਮਤ ਦੇ ਇਰਾਦੇ ਸਾਫ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਫ.ਆਈ.ਆਰ ਰੱਦ ਕਰਵਾਉਣ ਲਈ ਡੀ.ਟੀ.ਐੱਫ ਜਥੇਬੰਦੀ ਵੱਲੋਂ 25 ਨਵੰਬਰ ਨੂੰ ਸੰਗਰੂਰ ਡੀ.ਸੀ. ਦਫਤਰ ਵਿਖੇ ਰੱਖੇ ਗਏ ਧਰਨੇ ਦੀ ਭਾਕਿਯੂ (ਏਕਤਾ - ਉਗਰਾਹਾਂ) ਵੱਲੋਂ ਡਟਵੀਂ ਹਮਾਇਤ ਕੀਤੀ ਜਾਵੇਗੀ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ