English Hindi Friday, July 01, 2022
-

ਪੰਜਾਬ

ਭ੍ਰਿਸ਼ਟਚਾਰ ਦੇ ਦੋਸ਼ ’ਚ ਡਰੱਗ ਅਫਸਰ ਮੁਅੱਤਲ

June 23, 2022 02:40 PM

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਚਾਰ ਨੂੰ ਨੱਥ ਪਾਉਣ ਲਈ ਮੁਲਾਜ਼ਮਾਂ ਤੇ ਅਧਿਕਾਰੀਆਂ ਉਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਜਲੰਧਰ ਦੇ ਡਰੱਗ ਕੰਟਰੋਲ ਅਫਸਰ ਦੇ ਭ੍ਰਿਸ਼ਟਾਚਾਰ ਕਰਨ ਦੇ ਲਗਾਏ ਗਏ ਦੋਸ਼ਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਕਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਸਰਕਾਰ ਦੇ ਉਚ ਅਧਿਕਾਰੀਆਂ ਕੋਲ ਜਦੋਂ ਇਹ ਵੀਡੀਓ ਪਹੁੰਚੀ ਤਾਂ ਕਾਰਵਾਈ ਕਰਦੇ ਹੋਏ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਫਸਰ ਦੀ ਵਿਜੀਲੈਂਸ ਤੋਂ ਜਾਂਚ ਕਰਾਉਣ ਦੀ ਤਿਆਰੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਡਰੱਗ ਅਫਸਰ ਨੇ ਇਸ ਵੀਡੀਓ ਨੂੰ ਫੇਕ ਦੱਸਿਆ ਸੀ। ਉਨ੍ਹਾਂ ਕਿਹਾ ਸੀ ਕਿ ਇਸ ਸਬੰਧੀ ਉਸ ਵੱਲੋਂ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਗਈ ਹੈ।

Have something to say? Post your comment

ਪੰਜਾਬ

LPG ਸਿਲੰਡਰ ਹੋਇਆ ਸਸਤਾ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ