English Hindi Saturday, December 10, 2022
-
 

ਪੰਜਾਬ

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗ; ਤਿਆਰੀਆਂ ਦਾ ਲਿਆ ਜਾਇਜ਼ਾ

November 22, 2022 01:27 PM
 
ਯੂਨੀਅਨ ਆਗੂ ਖਿਲਾਫ਼ ਪਰਚਾ ਦਰਜ ਕਰਨ ਦੀ ਨਿੰਦਾ
 
ਦਲਜੀਤ ਕੌਰ 
 
ਚੰਡੀਗੜ੍ਹ/ਜਲੰਧਰ, 22 ਨਵੰਬਰ, 2022: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਲਈ ਕੀਤੇ ਜਾ ਰਹੇ ਐਕਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਸ ਦਿਨ ਯੂਨੀਅਨ ਵਲੋਂ ਪੰਜਾਬ ਭਰ ਤੋਂ ਪੇਂਡੂ ਮਜ਼ਦੂਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਦੀ ਰੂਪ-ਰੇਖਾ ਉਲੀਕੀ ਗਈ।
 
ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਸਰਕਾਰ ਹੈ। ਇਸ ਮੌਕੇ ਇੱਕ ਮਤਾ ਪਾਸ ਕਰਕੇ ਮੀਟਿੰਗ ਨੇ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਅੰਗਰੇਜ਼ ਸਿੰਘ ਗੋਰਾ ਮੱਤਾ ਅਤੇ ਹੋਰਨਾਂ ਖਿਲਾਫ਼ ਪੁਲਿਸ ਥਾਣਾ ਜੈਤੋਂ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੈਤੋਂ ਦੇ ਮੁਲਾਜ਼ਮਾਂ ਵਲੋਂ ਪੁਲਿਸ ਕੇਸ ਦਰਜ ਕਰਵਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਕੰਮਚੋਰ ਅਧਿਕਾਰੀਆਂ, ਮੁਲਾਜ਼ਮਾਂ ਖਿਲਾਫ਼ ਯੂਨੀਅਨ ਵਲੋਂ ਦਫ਼ਤਰ ਦਾ ਘਿਰਾਓ ਕਰਨ 'ਤੇ ਇੱਕ ਪਾਸੇ ਪ੍ਰਸ਼ਾਸਨ ਵਲੋਂ ਮੌਕੇ ਉੱਤੇ ਪੁੱਜ ਕੇ ਪ੍ਰਸ਼ਾਸਨਿਕ ਅਧਿਕਾਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ ਦੂਜੇ ਪਾਸੇ ਹੱਕੀ ਆਵਾਜ਼ ਨੂੰ ਦਬਾਉਣ ਖਾਤਿਰ ਯੂਨੀਅਨ ਆਗੂ ਅਤੇ ਹੋਰਨਾਂ ਖਿਲਾਫ਼ ਕੇਸ ਦਰਜ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਦਰਜ ਕੇਸ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਯੂਨੀਅਨ ਨੇ ਪਟਿਆਲਾ ਵਿਖੇ ਡੀਸੀ ਦਫ਼ਤਰ ਅੱਗੇ ਆਪਣੇ ਹਿੱਸੇ ਦੀ ਜ਼ਮੀਨ, ਪਲਾਟ ਤੇ ਹੋਰ ਮੰਗਾਂ ਦੇ ਹੱਲ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਮੋਰਚੇ ਦੀ ਡੱਟਵੀਂ ਹਮਾਇਤ ਦਾ ਐਲਾਨ ਵੀ ਕੀਤਾ।
 
ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਪੁੱਜੀਆਂ ਰਿਪੋਰਟਾਂ ਅਨੁਸਾਰ 30 ਨਵੰਬਰ ਨੂੰ ਹਜ਼ਾਰਾਂ ਮਜ਼ਦੂਰ ਮਰਦ-ਔਰਤਾਂ ਵਹੀਰਾਂ ਘੱਤ ਕੇ ਸੰਗਰੂਰ ਪਹੁੰਚ ਕੇ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਉਣਗੇ।
 
ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਅਕਤੂਬਰ ਦੀ ਮੀਟਿੰਗ 'ਚ ਪ੍ਰਵਾਨ ਕੀਤੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਨ ਕੋਈ ਅਮਲ ਨਾ ਹੋਣ ਕਾਰਨ ਮਜ਼ਦੂਰ ਵਰਗ 'ਚ ਆਪ ਸਰਕਾਰ ਅਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। 
 
ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋੜਵੰਦਾਂ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ, ਬੁਢਾਪਾ, ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ, ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਆਦਿ ਸ਼ਾਮਲ ਹਨ।
 
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਵਿਹਲੜ ਤੇ ਜਾਮ ਲਾਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਦੱਸਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਆਮ ਲੋਕਾਂ ਨੂੰ ਮਜ਼ਬੂਰੀ ਵੱਸ ਸੰਘਰਸ਼ ਕਰਨ ਵਾਲੇ ਲੋਕਾਂ ਖਿਲਾਫ ਭੜਕਾਉਣ ਦੀ ਕੋਝੀ ਰਾਜਨੀਤੀ ਕੀਤੀ ਜਾ ਰਹੀ ਹੈ। 
 
ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਸੂਬਾ ਆਗੂ ਹੰਸ ਰਾਜ ਪੱਬਵਾਂ, ਰਾਜ ਕੁਮਾਰ ਪੰਡੋਰੀ, ਮੰਗਾਂ ਸਿੰਘ ਵੈਰੋਕੇ ਆਦਿ ਸ਼ਾਮਲ ਹੋਏ।
 
 

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ