English Hindi Friday, October 07, 2022
-

ਪੰਜਾਬ

ਮੁੱਖ ਮੰਤਰੀ ਨੇ ਨਵਿਆਉਣਯੋਗ ਊਰਜਾ ਖੇਤਰ ਦੀ ਨਾਮਵਰ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਭਵਿੱਖੀ ਸਹਿਯੋਗ ਦੇ ਮੌਕਿਆਂ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ

September 16, 2022 10:34 AM

ਸੰਗਰੂਰ ਵਿਖੇ ਕੰਪਨੀ ਦਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਪਰਾਲੀ ਸਾੜਨ ਦੀ ਸਮੱਸਿਆ ਸੁਲਝਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ

ਪੰਜਾਬ ਸਰਕਾਰ ਕਿਸਾਨਾਂ ਤੇ ਵਾਤਾਵਰਣ ਸਮੇਤ ਸਾਰੀਆਂ ਧਿਰਾਂ ਦੇ ਫਾਇਦੇ ਵਾਲਾ ਹੱਲ ਲੱਭਣ ਲਈ ਵਚਨਬੱਧ

ਬਰਲਿਨ (ਜਰਮਨੀ), 16 ਸਤੰਬਰ, ਦੇਸ਼ ਕਲਿੱਕ ਬਿਓਰੋ : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ।
ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ। ਉਨ੍ਹਾਂ ਕਿਹਾ ਕਿ 80, 000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।
ਦੱਸਣਯੋਗ ਹੈ ਕਿ ਵਰਬੀਓ ਗਰੁੱਪ ਯੂਰਪ ਵਿੱਚ ਬਾਇਓ-ਊਰਜਾ ਦਾ ਪ੍ਰਮੁੱਖ ਨਿਰਮਾਤਾ ਹੈ ਅਤੇ ਹਰੇਕ ਸਾਲ ਵਰਬੀਓ ਦੇ ਪਲਾਂਟ ਲਗਭਗ 660, 000 ਟਨ ਬਾਇਓ-ਡੀਜ਼ਲ, 260, 000 ਟਨ ਬਾਇਓ-ਈਥਾਨੌਲ, ਅਤੇ 900 ਗੀਗਾਵਾਟ-ਘੰਟੇ ਬਾਇਓ-ਮੀਥੇਨ ਪੈਦਾ ਕਰਦੇ ਹਨ। ਇਹ ਖੇਤੀਬਾੜੀ ਦੀ ਵਰਤੋਂ ਲਈ ਜੈਵਿਕ ਖਾਦ ਅਤੇ ਪਸ਼ੂ ਫੀਡ ਦੇ ਨਾਲ-ਨਾਲ ਫਾਰਮਾਸਿਊਟੀਕਲ, ਕਾਸਮੈਟਿਕ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਉੱਚ ਕੀਮਤ ਵਾਲੇ ਕੱਚੇ ਮਾਲ ਦਾ ਨਿਰਮਾਣ ਵੀ ਕਰਦਾ ਹੈ।

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ