ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ :
ਸੰਗਰੂਰ ਲੋਕ ਸਭਾ ਸੀਟ ਉਤੇ ਹੋ ਰਹੀ ਜ਼ਿਮਨੀ ਚੋਣ ਮੌਕੇ ਅੱਜ ਵੋਟਰਾਂ ਵੱਲੋਂ ਘੱਟ ਹੀ ਦਿਲਚਸਪੀ ਦਿਖਾਈ ਗਈ ਹੈ। ਵੋਟਾਂ ਦੀ ਫੀਸ਼ਦੀ ਕਾਫੀ ਘੱਟ ਚੱਲ ਰਿਹਾ ਹੈ। ਤਿੰਨ ਵਜੇ ਤੱਕ ਅੱਜ 29.07 ਫੀਸਦੀ ਹੀ ਵੋਟਰਾਂ ਨੇ ਹੀ ਆਪਣੀ ਵੋਟ ਦੀ ਵਰਤੋਂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਵੋਟਾਂ ਪਾਉਣ ਦਾ ਸਮਾਂ ਵਧਾਇਆ ਜਾਵੇ। ਭਗਵੰਤ ਮਾਨ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜ਼ਨ ਦਾ ਹੈ.. ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ 'ਤੇ ਗਏ ਹੋਏ ਨੇ… ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸੰਵਿਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…।