English Hindi Saturday, December 10, 2022
-
 

ਸਿੱਖਿਆ/ਟਕਨਾਲੋਜੀ

ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਵਿਦਿਆਰਥੀਆਂ ਆਗੂਆਂ ਨੂੰ ਕਾਲਜ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ

November 23, 2022 06:25 PM
 
ਦਲਜੀਤ ਕੌਰ 
 
ਧੂਰੀ, 23 ਨਵੰਬਰ, 2022: ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜ ਬੇਨੜਾ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀ ਆਗੂਆਂ ਨੂੰ ਕਾਲਜ਼ ਦਾਖਲ ਹੋਣ ਤੋਂ ਰੋਕਣ ਦੀ ਨਿਖੇਦੀ ਕੀਤੀ ਜਾਂਦੀ ਹੈ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਨੇ ਕਿਹਾ ਕਿ ਅੱਜ ਉਹ ਖੁਦ ਅਤੇ ਉਸਦੇ ਨਾਲ ਜੱਥੇਬੰਦੀ ਦਾ ਆਗੂ ਬੰਟੀ ਸਿੰਘ ਕੇਹਰੂ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਵਿਦਿਆਰਥੀਆਂ ਦੀ ਮੀਟਿੰਗ ਕਰਵਾਉਣ ਲਈ ਗਏ ਸੀ ਪਰ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀ ਆਗੂਆਂ ਨੂੰ ਕਾਲਜ਼ ਵਿੱਚ ਨਾ ਵੜਨ ਦੇਣ ਦਾ ਹੁਕਮ ਸੁਣਾ ਦਿੱਤਾ।
 
ਵਿਦਿਆਰਥੀਆਂ ਆਗੂਆਂ ਵੱਲੋਂ ਜਦੋਂ ਦਲੀਲ ਦਿੱਤੀ ਗਈ ਕਿ ਕਿਸੇ ਵਿਦਿਅਕ ਸੰਸਥਾਵਾਂ ਵਿੱਚ ਯੂਨੀਅਨ ਬਣਾਉਣ, 'ਕੱਠੇ ਹੋਣ, ਮੰਗਾਂ ਰੱਖਣ ਅਤੇ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਨਾ ਵਿਦਿਆਰਥੀਆਂ ਦਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ ਤਾਂ ਪ੍ਰਿੰਸੀਪਲ ਸਾਹਿਬ ਨੇ ਕੋਰਾ ਜਵਾਬ ਦਿੰਦਿਆਂ ਕਾਲਜ਼ ਤੋਂ ਬਾਹਰ ਜਾਣ ਦਾ ਹੁਕਮ ਸੁਣਾ ਦਿੱਤਾ ਅਤੇ ਕਿਹਾ ਵੀ ਕਾਲਜ਼ ਵਿੱਚ ਕਿਸੇ ਤਰ੍ਹਾਂ ਦੀ ਹੋਈ ਜੱਥੇਬੰਦਕ ਸਰਗਰਮੀ ਨਹੀਂ ਹੋਣ ਦਿੱਤੀ ਜਾਂਦੀ ਅਤੇ ਭਵਿੱਖ ਵਿੱਚ ਵੀ ਕੋਈ ਪ੍ਰਵਾਨਗੀ ਨਹੀਂ ਹੈ। ਇਹ ਹੁਕਮ ਦਾ ਵਿਦਿਆਰਥੀ ਜੱਥੇਬੰਦੀ ਪੂਰੀ ਤਰ੍ਹਾਂ ਨਿਖੇਧੀ ਕਰਦੀ ਹੈ ਅਤੇ ਇਹੋ ਜਿਹੇ ਫੁਰਮਾਨਾਂ ਨੂੰ ਵਿਦਿਆਰਥੀ ਹੱਕਾਂ ਤੇ ਡਾਕਾ ਸਮਝਦੀ ਹੈ।
 
ਵਿਦਿਆਰਥੀ ਆਗੂ ਨੇ ਦੱਸਿਆ ਕਿ ਇਸ ਕਾਲਜ਼ ਵਿੱਚ ਵਿਦਿਆਰਥੀਆਂ ਨਾਲ ਛੋਟੀ ਛੋਟੀ ਗੱਲ ਤੇ ਟੋਕਾ-ਟਕਾਈ ਕੀਤੀ ਜਾਂਦੀ ਹੈ, ਵਿਦਿਆਰਥੀਆਂ ਦਾ ਨਿਰਾਦਰ ਕੀਤਾ ਜਾਂਦਾ ਹੈ, ਵਿਦਿਆਰਥੀਆਂ ਨੂੰ ਜਲੀਲ ਕੀਤਾ ਜਾਂਦਾ ਹੈ ‌‌। ਇੱਥੋਂ ਤੱਕ ਕਿ ਵਿਦਿਆਰਥਣਾਂ ਦੇ ਵਾਸ਼ਰੂਮਾ ਨੂੰ ਕੋਈ ਗੇਟ ਨਹੀਂ ਲਗਿਆ ਹੋਇਆ ਹੈ ‌, ਬਿਲਡਿੰਗ ਦੀ ਘਾਟ ਹੈ। ਨਾ ਕੋਈ ਕੰਟੀਨ ਹੈ ਤੇ ਨਾਂ ਹੋਸਟਲ। ਇਸ ਸਾਰੀਆਂ ਸੱਮਸਿਆਵਾਂ ਸੰਬੰਧੀ ਵਿਦਿਆਰਥੀਆਂ ਨਾਲ ਮੀਟਿੰਗ ਕਰਨੀ ਸੀ ਪਰ ਵਿਦਿਆਰਥੀ ਆਗੂਆਂ ਨੂੰ ਵਿਦਿਆਰਥੀਆਂ ਨਾਲ ਮਿਲਣ ਤੋਂ ਰੋਕ ਦਿੱਤਾ ਗਿਆ।

Have something to say? Post your comment

ਸਿੱਖਿਆ/ਟਕਨਾਲੋਜੀ

ਤਰਕਸ਼ੀਲਾਂ ਨੇ ਬਾਲੀਆਂ ਸਕੂਲ ਵਿਖੇ ਤਰਕਸ਼ੀਲ ਪਰੋਗਰਾਮ ਪੇਸ਼ ਕੀਤਾ

4161 ਮਾਸਟਰ ਕਾਡਰ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ 13 ਦਸੰਬਰ ਨੂੰ

ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਸੋਹਾਣਾ ਵਿਖੇ ਕੱਥਕ ਨ੍ਰਿਤ ਵਰਕਸ਼ਾਪ ਦਾ ਆਯੋਜਨ

ਜੀਵ ਵਿਗਿਆਨ ਦੇ ਲੈਕਚਰਾਰਾਂ ਨੇ ਪ੍ਰੈਕਟੀਕਲ ਦੀ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਜੀਵ ਵਿਗਿਆਨ ਦੇ ਕੀਤੇ ਪ੍ਰਯੋਗ

ਦੀਕਸ਼ਾ ਪੋਰਟਲ ਦੀ ਵਰਤੋਂ ਸੰਬੰਧੀ ਦੋ ਦਿਨਾ ਸਿਖਲਾਈ ਵਰਕਸ਼ਾਪ ਸਮਾਪਤ

ਬੇਲਾ ਕਾਲਜ ਦੀ ਵਿਦਿਆਰਥਣ ਨੇ ਸੂਟਿੰਗ ਵਿਚ ਚਾਰ ਸੋਨ ਤਮਗੇ ਜਿੱਤੇ

ਸੇਵਾ ਮੁਕਤ ਅਧਿਆਪਕ ਨੇ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ਵੰਡੀਆਂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਦਾ ਆਯੋਜਨ

ਡੀ.ਟੀ.ਐੱਫ. ਫਿਰੋਜ਼ਪੁਰ ਦੇ ਜ਼ਿਲ੍ਹਾ ਚੋਣ ਇਜਲਾਸ 'ਚ ਬਲਰਾਮ ਸ਼ਰਮਾ ਜ਼ਿਲ੍ਹਾ ਪ੍ਰਧਾਨ ਅਤੇ ਰਾਜਦੀਪ ਸੰਧੂ ਜ਼ਿਲ੍ਹਾ ਸਕੱਤਰ ਚੁਣੇ ਗਏ

ਉੱਪ ਮੰਡਲ ਮੈਜਿਸਟਰੇਟ ਦੇ ਹੁਕਮਾਂ ਤਹਿਤ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿੱਚ ਹੋਏ ਮੁਕਾਬਲੇ