English Hindi Wednesday, March 29, 2023
 

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

March 18, 2023 04:52 PM

ਚੰਡੀਗੜ੍ਹ, 18 ਮਾਰਚ, ਦੇਸ਼ ਕਲਿੱਕ ਬਿਓਰੋ : 

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਜਨਤਕ ਜੀਵਨ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਮੁਹਿੰਮ ਵਿੱਢੀ ਹੋਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬੀਡੀਪੀਓ ਦਫ਼ਤਰ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਪ੍ਰੀਤ ਸਿੰਘ ਅਤੇ ਇਸੇ ਪਿੰਡ ਦੀ ਸਰਪੰਚ ਸਿਮਰਨੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਸ਼ਿਕਾਇਤਕਰਤਾ ਹਰਬੰਸ ਸਿੰਘ ਤੋਂ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਬਿਉਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਤੇ ਉਪਰੋਕਤ ਪਿੰਡ ਦੀ ਸਰਪੰਚ ਦਾ ਪਤੀ ਬੀਪੀਐਲ ਪਰਿਵਾਰਾਂ ਨੂੰ ਨਵੇਂ ਘਰ ਬਣਾਉਣ ਲਈ ਸਰਕਾਰੀ ਸਕੀਮ ਤਹਿਤ ਉਸਦੀ ਮਾਤਾ ਦੇ ਨਾਮ ਉਪਰ ਮਨਜ਼ੂਰ ਗ੍ਰਾਂਟ ਦੀ ਤੀਜੀ ਕਿਸ਼ਤ ਜਾਰੀ ਕਰਨ ਬਦਲੇ 10, 000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ।  ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਇਹ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਹੈ ਪਰ ਉਹ ਰਿਸ਼ਵਤ ਦੀ ਰਕਮ ਨਹੀਂ ਦੇਣਾ ਚਾਹੁੰਦਾ।
ਸ਼ਿਕਾਇਤ ਵਿਚਲੇ ਤੱਥਾਂ ਦੀ ਸੱਚਾਈ ਦਾ ਪਤਾ ਲਾਉਣ ਤੋਂ ਬਾਅਦ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 10, ਮਿਤੀ 18-03-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਅਰੰਭ ਦਿੱਤੀ ਹੈ।

Have something to say? Post your comment

ਪੰਜਾਬ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

ਅਨਮੋਲ ਗਗਨ ਮਾਨ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਘੜਨ ਵਾਸਤੇ ਨਵੀਂ ਦਿੱਲੀ ਵਿਖੇ ਆਯੋਜਿਤ ਚਿੰਤਨ ਸ਼ਿਵਿਰ ‘ਚ ਕੀਤੀ ਸ਼ਮੂਲੀਅਤ

CEO ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੇਣਗੇ ਨਿਯੁਕਤੀ ਪੱਤਰ

2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ : ਸਿੱਖਿਆ ਮੰਤਰੀ

ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ

ਸਿੱਖਿਆ ਮੰਤਰੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪ੍ਰਤੀਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ

ਮੁੱਖ ਮੰਤਰੀ ਨੇ ਰਾਜਪੁਰਾ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਸੁਧਰੇਗੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ