English Hindi Saturday, December 10, 2022
-
 

ਪੰਜਾਬ

ਵਿਜੀਲੈਂਸ ਵਲੋਂ ਮੋਟਰ ਵਹੀਕਲ ਇੰਸਪੈਕਟਰ ਦਾ ਭਗੌੜਾ ਕਰਿੰਦਾ ਗ੍ਰਿਫਤਾਰ

November 23, 2022 07:52 PM

ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾਂ ਜਾਂਚ ਕਰਵਾਏ ਜਾਰੀ ਕਰਦੇ ਸੀ ਗੱਡੀਆਂ ਦੇ ਫਿਟਨੈਸ ਸਰਟੀਫਿਕੇਟ

ਚੰਡੀਗੜ੍ਹ 23 ਨਵੰਬਰ: ਦੇਸ਼ ਕਲਿੱਕ ਬਿਓਰੋ
ਵਿਜੀਲੈ਼ਸ ਬਿਓਰੋ ਪੰਜਾਬ ਵਲੋਂ ਪਿਛਲੇ ਦਿਨੀਂ ਮੋਟਰ ਵਹੀਕਲ ਇੰਸਪੈਕਟਰ, (ਐਮ.ਵੀ.ਆਈ.) ਜਲੰਧਰ ਦਫਤਰ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਚਾਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 7 ਨਾਮਜਦ ਦੋਸ਼ੀ ਫਰਾਰ ਚੱਲ ਰਹੇ ਸਨ ਜਿੰਨਾ ਵਿਚੋਂ ਅੱਜ ਦੋਸ਼ੀ ਸੁਰਜੀਤ ਸਿੰਘ, ਪ੍ਰਾਈਵੇਟ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਏਜੰਟ ਉਕਤ ਐਮ.ਵੀ.ਆਈ., ਜਲੰਧਰ ਨਾਲ ਮਿਲੀ ਭੁਗਤ ਕਰਕੇ ਕਮਰਸ਼ੀਅਲ ਅਤੇ ਪ੍ਰਾਈਵੇਟ ਗੱਡੀਆਂ ਨੂੰ ਬਿਨ੍ਹਾਂ ਇੰਸਪੈਕਸ਼ਨ ਕਰਵਾਏ ਮੋਟੀਆਂ ਰਕਮਾਂ ਲੈ ਕੇ ਅਤੇ ਰਿਸ਼ਵਤ ਦਾ ਵੱਡਾ ਹਿੱਸਾ ਨਰੇਸ਼ ਕਲੇਰ ਐਮ.ਵੀ.ਆਈ. ਨੂੰ ਦੇ ਕੇ ਗੱਡੀਆਂ ਦਾ ਫਿਟਨੈਸ ਸਰਟੀਫਿਕੇਟ ਹਸਲ ਕਰਕੇ ਸਰਕਾਰ ਨੂੰ ਚੂਨਾ ਲਾ ਰਹੇ ਸੀ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਨਰੇਸ਼ ਕਲੇਰ ਐਮ.ਵੀ.ਆਈ. ਵੱਲੋਂ ਅਲੱਗ ਅਲੱਗ ਕਿਸਮ ਦੀਆਂ ਗੱਡੀਆਂ ਦੀ ਪਾਸਿੰਗ ਬਿਨ੍ਹਾਂ ਇੰਸਪੈਕਸ਼ਨ ਕੀਤੇ ਹੀ ਰਿਸ਼ਵਤ ਲੈ ਕੇ ਫਿਟਨੈਸ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਸੀ।

ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ, ਜਲੰਧਰ ਵੱਲੋਂ ਪੁਖਤਾ ਸਬੂਤਾਂ ਦੇ ਅਧਾਰ ਤੇ ਮੁਕੱਦਮਾ ਨੰਬਰ 14 ਮਿਤੀ 23.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪਸੀ ਦੀ ਧਾਰਾ 420, 120-ਬੀ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰਕੇ ਉਕਤ ਦੋਸ਼ੀ ਨਰੇਸ਼ ਕੁਮਾਰ ਕਲੇਰ, ਰਾਮਪਾਲ ਉਰਫ ਰਾਧੇ ਪ੍ਰਾਈਵੇਟ ਏਜੰਟ, ਮੋਹਨ ਲਾਲ ਉਰਫ ਕਾਲੂ ਅਤੇ ਪਰਮਜੀਤ ਸਿੰਘ ਬੇਦੀ (ਸਾਰੇ ਪ੍ਰਾਈਵੇਟ ਏਜੰਟ)  ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

------------

Have something to say? Post your comment

ਪੰਜਾਬ

ਤਰਨਤਾਰਨ : ਪੁਲਿਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ