English Hindi Saturday, December 10, 2022
-
 

ਪੰਜਾਬ

ਵਿਜੀਲੈਂਸ ਵੱਲੋਂ ਕਾਨੂੰਗੋ 10,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

November 24, 2022 03:44 PM


ਚੰਡੀਗੜ, 24 ਨਵੰਬਰ : ਦੇਸ਼ ਕਲਿੱਕ ਬਿਓਰੋ

 
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

 ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10, 000 ਰੁਪਏ ਵਿਚ ਤੈਅ ਹੋਇਆ ਹੈ।

ਉਸਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ