English Hindi Saturday, December 10, 2022
-
 

ਪੰਜਾਬ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ

November 24, 2022 06:57 PM

 
ਚੰਡੀਗੜ, 24 ਨਵੰਬਰ: ਦੇਸ਼ ਕਲਿੱਕ ਬਿਓਰੋ


ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

            ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

            ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ  ਬਰਾਮਦ ਕੀਤਾ ਗਿਆ ਹੈ।
            ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ  ਗਈ ਹੈ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ