English Hindi Saturday, January 28, 2023
 

ਪੰਜਾਬ

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

January 24, 2023 02:56 PM
ਅੰਮ੍ਰਿਤਸਰ, 24 ਜਨਵਰੀ- ਦੇਸ਼ ਕਲਿੱਕ ਬਿਓਰੋ
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ’ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ, ਕੋਚ ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸੁਪਰਵਾਈਜ਼ਰ ਸ. ਰਣਧੀਰ ਸਿੰਘ ਅਤੇ ਸ. ਹਰਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਪੰਜਾਬ

ਕੈਪਟਨ ਅਮਰਿੰਦਰ ਸਿੰਘ ਹੋਣਗੇ ਮਹਾਂਰਾਸ਼ਟਰ ਦੇ ਰਾਜਪਾਲ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ