English Hindi Friday, October 07, 2022
-

ਸਿਹਤ/ਪਰਿਵਾਰ

ਸਰਕਾਰੀ ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਕ ਦਾ ਮੁਫ਼ਤ ਆਪਰੇਸ਼ਨ ਹੋਇਆ

September 18, 2022 03:45 PM


ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਤਹਿਤ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਫ਼ਾਇਦਾ ਲੈਣ ਦੀ ਅਪੀਲ

 ਮੋਹਾਲੀ, 18 ਸਤੰਬਰ : ਦੇਸ਼ ਕਲਿੱਕ ਬਿਓਰੋ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਸਥਾਨਕ ਪਿੰਡ ਪੱਲਣਪੁਰ  ਦੀ 6 ਸਾਲਾ ਬੱਚੀ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਇਲਾਜ ਕਰਵਾਇਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਉਕਤ ਪਿੰਡ ਦੇ ਦੌਰੇ ਦੌਰਾਨ ਡਾ. ਵਿਕਾਸ ਰਣਦੇਵ, ਡਾ. ਪਿ੍ਰਯੰਕਾ ਅਤੇ ਡਾ. ਰੋਹਿਨੀ ਦੀ ਟੀਮ ਦੇ ਧਿਆਨ ਵਿਚ ਆਇਆ ਸੀ ਕਿ ਪਿੰਡ ਦੀ 6 ਸਾਲ ਦੀ ਬੱਚੀ ਸਿਮਰਨ ਦੇ ਦਿਲ ਵਿਚ ਛੇਕ ਹੈ। ਡਾਕਟਰਾਂ ਨੇ ਤੁਰੰਤ ਬੱਚੇ ਦੇ ਮਾਂ-ਬਾਪ ਨੂੰ ਹਸਪਤਾਲ ਵਿਚ ਬੁਲਾਇਆ ਅਤੇ ਬੱਚੇ ਦੀ ਮੁਢਲੀ ਜਾਂਚ ਕੀਤੀ।
         ਡਾ. ਆਦਰਸ਼ਪਾਲ ਕੌਰ ਮੁਤਾਬਕ ਰਾਸ਼ਟਰੀ ਬਾਲ ਸਵਾਸਥਯ ਕਾਰਿਯਾਕਰਮ (ਆਰ.ਬੀ.ਐਸ.ਕੇ) ਅਧੀਨ ਬੱਚਿਆਂ ਦੀਆਂ ਕਈ ਬੀਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਂਚ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਦਿਤੀ ਜਾਣ ਵਾਲੀ ਮਾਲੀ ਸਹਾਇਤਾ ਸਬੰਧੀ ਸਾਰੇ ਕਾਗ਼ਜ਼-ਪੱਤਰ ਤਿਆਰ ਕੀਤੇ ਅਤੇ ਬੱਚੇ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ। ਪੀ.ਜੀ.ਆਈ. ਵਿਖੇ ਬੱਚੇ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਤੇ ਪਿਛਲੇ ਦਿਨੀਂ ਉਸ ਦੇ ਦਿਲ ਵਿਚਲੇ ਛੇਕ ਦਾ ਸਫ਼ਲ ਆਪਰੇਸ਼ਨ ਕਰ ਦਿਤਾ ਗਿਆ। ਡਾਕਟਰਾਂ ਮੁਤਾਬਕ ਬੱਚਾ ਹੁਣ ਬਿਲਕੁਲ ਤੰਦਰੁਸਤ ਹੈ। ਸਿਵਲ ਸਰਜਨ ਨੇ ਡਾ. ਅਲਕਜੋਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੱਚੇ ਦਾ ਮੁਫ਼ਤ ਆਪਰੇਸ਼ਨ ਸੰਭਵ ਹੋਇਆ ਹੈ ਅਤੇ ਪਰਵਾਰ ਦਾ ਲਗਭਗ ਡੇਢ ਲੱਖ ਰੁਪਏ ਦਾ ਖ਼ਰਚਾ ਬਚਿਆ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ। ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਫ਼ੋਟੋ ਕੈਪਸ਼ਨ : ਆਪਰੇਸ਼ਨ ਤੋਂ ਬਾਅਦ ਬੱਚੇ ਅਤੇ ਉਸ ਦੇ ਮਾਪਿਆਂ ਨਾਲ ਡਾਕਟਰਾਂ ਦੀ ਟੀਮ।

Have something to say? Post your comment

ਸਿਹਤ/ਪਰਿਵਾਰ

ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ

ਸਿਹਤ ਵਿਭਾਗ ਵਲੋਂ 2,95,634 ਘਰਾਂ ਦਾ ਸਰਵੇ, 9784 ਘਰਾਂ ਵਿਚੋਂ ਮਿਲਿਆ ਲਾਰਵਾ

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਜੌੜਾਮਾਜਰਾ

ਪੋਲੀਓ ਮੁਹਿੰਮ ਦੇ ਪਹਿਲੇ ਦਿਨ 7 ਲੱਖ ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

ਐੱਨ.ਐੱਸ.ਐੱਸ ਵਿਭਾਗ ਵੱਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ

ਸ਼ੁਭਕਰਮਨ ਹਸਪਤਾਲ ਮੋਰਿੰਡਾ ਵਿਖੇ ਲਗਾਇਆ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਲਗਾਇਆ ਜੱਚਾ-ਬੱਚਾ ਜਾਂਚ ਕੈਂਪ

ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਦਾ ਮੁੜਵਸੇਬਾ ਕਰੇਗੀ ਭਗਵੰਤ ਮਾਨ ਸਰਕਾਰ-ਜੌੜਾਮਾਜਰਾ