ਮੋਹਾਲੀ: 25 ਜਨਵਰੀ, ਦੇਸ਼ ਕਲਿੱਕ ਬਿਓਰੋ
ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਮਾਨਯੋਗ ਮੁੱਖ ਮੰਤਰੀ , ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਮੁੱਖ ਸਿੱਖਿਆ ਸਕੱਤਰ ਜਸਪ੍ਰੀਤ ਤਲਵਾੜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਸਮੇਂ ਦੇ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ਼ ਐਮੀਨਜ਼ ਬਣਾਉਣ ਦੇ ਐਲਾਨ ਦਾ ਸਵਾਗਤ ਕਰਦੇ ਹਨ। ਸਰਕਾਰ ਦੇ ਦਾਵਦੇ ਅਨੁਸਾਰ ਇਨ੍ਹਾਂ ਸਕੂਲਾਂ ਵਿੱਚ ਹਰ ਸਹੂਲਤ ਦੀ ਦੇਣ ਨਾਲ ਸਿੱਖਿਆ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ। ਲੈਕਚਰਾਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਬਾਕੀ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਖ਼ਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਆ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਪਦਉੱਨਤ ਹੋਣ ਦੀ ਸੰਭਾਵਨਾ ਵੱਧ ਸਕਣ। ਸਾਰੇ ਸਕੂਲਾਂ ਵਿੱਚ ਸਫ਼ਾਈ ਦਾ ਪ੍ਰਬੰਧ, ਸਾਫ ਪਾਣੀ ਅਤੇ ਫਰਨੀਚਰ ਆਦਿ ਦੇ ਲਈ ਗਰਾਂਟ ਦਿੱਤੀ ਜਾਵੇ। ਸੂਬਾ ਪ੍ਰਧਾਨ ਨੇ ਸਕੂਲ਼ ਪ੍ਰਿੰਸੀਪਲ਼ ਦੀ ਸਪੈਸ਼ਲ ਟੇਨਿੰਗ ਦਾ ਸਵਾਗਤ ਕਰਦਿਆਂ ਕਿਹਾ ਕਿ ਟੀਚਰ ਟ੍ਰੇਨਿੰਗ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਮਿਆਰੀ ਅਤੇ ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਸੁਪਰ ਸਮਰਾਟ ਸਕੂਲ਼ ਬਨਾਉਣ ਦੇ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੇਰੇ ਲਾਭ ਮਿਲ ਸਕੇ। ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਲੋਂ ਸਕੂਲਾਂ ਅਤੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਖ਼ਾਲੀ ਅਸਾਮੀਆਂ ਜਲਦੀ ਭਰਨ ਦੀ ਅਪੀਲ ਕੀਤੀ ਜਾਂਦੀ ਹੈ।