English Hindi Saturday, December 10, 2022
-
 

ਦੇਸ਼

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਵੀਂ ਮੁਸੀਬਤ ‘ਚ ਘਿਰੇ, ਗੋਆ ਦੇ ਸੈਰ-ਸਪਾਟਾ ਵਿਭਾਗ ਵੱਲੋਂ ਨੋਟਿਸ ਜਾਰੀ

November 23, 2022 12:17 PM

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿਕ ਬਿਊਰੋ:

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੁਸੀਬਤ ਵਿੱਚ ਫਸ ਗਏ ਹਨ। ਗੋਆ ਵਿੱਚ ਯੁਵਰਾਜ ਨੇ ਵਪਾਰਕ ਗਤੀਵਿਧੀਆਂ ਲਈ ਇੱਕ ਵਿਲਾ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਇਸ ਦਾ ਪਤਾ ਲੱਗਣ ‘ਤੇ ਗੋਆ ਸੈਰ-ਸਪਾਟਾ ਵਿਭਾਗ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।ਗੋਆ ਸੈਰ-ਸਪਾਟਾ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ 'ਕਾਸਾ ਸਿੰਘ' ਨਾਮ ਦੇ ਇਸ ਵਿਲਾ ਦੇ ਪਤੇ 'ਤੇ ਨੋਟਿਸ ਜਾਰੀ ਕੀਤਾ ਹੈ। ਜਿਸ 'ਚ ਕਿਹਾ ਗਿਆ ਸੀ ਕਿ ਯੁਵਰਾਜ ਨੇ ਗੋਆ ਦੇ ਮੋਰਜਿਮ 'ਚ ਬਣੇ ਵਿਲਾ ਨੂੰ ਹੋਮ ਸਟੇਅ ਦੇ ਤੌਰ 'ਤੇ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਗੋਆ ਵਿੱਚ ਸਬੰਧਤ ਐਕਟ ਤਹਿਤ ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ ਸੀ। ਯੁਵਰਾਜ ਨੂੰ 8 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।ਗੋਆ ਸਰਕਾਰ ਨੇ ਕ੍ਰਿਕਟਰ ਯੁਵਰਾਜ ਸਿੰਘ ਨੂੰ ਸੈਰ-ਸਪਾਟਾ ਵਪਾਰ ਕਾਨੂੰਨ ਤਹਿਤ ਆਪਣੀ ਜਾਇਦਾਦ ਦੀ ਰਜਿਸਟਰੀ ਨਾ ਕਰਵਾਉਣ ਲਈ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਹ ਨੋਟਿਸ ਸੈਰ ਸਪਾਟਾ ਵਿਭਾਗ ਅਧੀਨ ਜਾਇਦਾਦ ਦੀ ਰਜਿਸਟਰੇਸ਼ਨ ਨਾ ਕਰਵਾਉਣ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਸੈਰ ਸਪਾਟਾ ਵਿਭਾਗ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਇਹ ਰਿਹਾਇਸ਼ੀ ਜਾਇਦਾਦ ਕਥਿਤ ਤੌਰ 'ਤੇ ਆਨਲਾਈਨ ਪਲੇਟਫਾਰਮ AirBnB 'ਤੇ ਵਪਾਰਕ ਉਦੇਸ਼ਾਂ ਲਈ ਦਿਖਾਈ ਜਾ ਰਹੀ ਹੈ।

Have something to say? Post your comment

ਦੇਸ਼

ਆਮ ਆਦਮੀ ਪਾਰਟੀ ਨੇ ਨੈਸ਼ਨਲ ਜੁਡੀਸ਼ੀਅਲ ਕਮਿਸ਼ਨ ਬਿੱਲ ਦਾ ਕੀਤਾ ਵਿਰੋਧ; ਸਾਂਸਦ ਰਾਘਵ ਚੱਢਾ ਵੱਲੋਂ ਬਿੱਲ ਨੂੰ 'ਸੰਵਿਧਾਨ ਪੱਖੋਂ ਅਸੰਭਵ' ਕਰਾਰ

ਸੁਪਰੀਮ ਕੋਰਟ ’ਚ ਪਾਈ ਪਟੀਸ਼ਨ, ਕਿਹਾ Youtube ਕਾਰਨ ਪ੍ਰੀਖਿਆ ’ਚੋਂ ਹੋਇਆ ਅਸਫ਼ਲ

'ਆਪ' ਸਾਂਸਦ ਰਾਘਵ ਚੱਢਾ ਨੇ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਅਹਿਮ ਮੁੱਦਾ ਉਠਾਇਆ

ਸੁਪਰੀਮ ਕੋਰਟ ਵੱਲੋਂ RTI ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ

ਵਿਆਹ ਸਮਾਗਮ ਮੌਕੇ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, ਚਾਰ ਦੀ ਮੌਤ, 60 ਝੁਲਸੇ

ਚੱਕਰਵਾਤੀ ਤੂਫਾਨ 'ਮੈਂਡੂਸ' ਦੇ ਮੱਦੇਨਜਰ ਤਿੰਨ ਰਾਜਾਂ ‘ਚ ਰੈੱਡ ਅਲਰਟ, ਕਈ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ’ਚ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ

ਰਾਤ ਨੂੰ ਕੁੜੀਆਂ ਦੇ ਬਾਹਰ ਜਾਣ ਉਤੇ ਪਾਬੰਦੀ ਕਿਉਂ, ਮੁੰਡਿਆਂ ਉਤੇ ਵੀ ਲਗਾਓ : ਹਾਈਕੋਰਟ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣਗੇ,ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਹੋਵੇਗੀ ਸ਼ੁਰੂ

ਕਾਂਗਰਸ ਨੇ 30 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ