English Hindi Saturday, December 10, 2022
-
 

ਪੰਜਾਬ

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

November 23, 2022 03:12 PM

ਅੰਮ੍ਰਿਤਸਰ, 23 ਨਵੰਬਰ- ਦੇਸ਼ ਕਲਿੱਕ ਬਿਓਰੋ
 
ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤਾਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।
 
ਇਸ ਸਮੇਂ ਡਾ. ਜੋਸਨ ਨੇ ਕਿਹਾ ਕਿ ਸਾਰਾਗੜ੍ਹੀ ਜੰਗ ਵਿਸ਼ਵ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਸਿੱਖ ਫ਼ੌਜੀਆਂ ਦੀ ਬਹਾਦਰੀ ਨੂੰ ਪੂਰੀ ਦੁਨੀਆਂ ਵਿਚ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਣ ਦੀ ਗੱਲ ਹੈ ਕਿ ਅਸੀਂ ਅਜਿਹੇ ਸਿੱਖ ਬਹਾਦਰਾਂ ਦੇ ਵਾਰਸ ਹਾਂ। ਉਨ੍ਹਾਂ ਦੱਸਿਆ ਕਿ ਕੋਫੀ ਟੇਬਲ ਬੁੱਕ ਦੇ ਰੂਪ ਵਿਚ ਤਿਆਰ ਕੀਤੀ ਗਈ ਇਹ ਪੁਸਤਕ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਉਭਾਰਨ ਦੇ ਨਾਲ-ਨਾਲ ਸਿੱਖ ਕੌਮ ਦੀ ਪ੍ਰਾਪਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖਣ ਵਾਲੇ ਛੱਤੀ ਸਿੱਖ ਰੈਜੀਮੈਂਟ ਦੇ 21 ਸਿੱਖ ਸਿਪਾਹੀਆਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਫਾਊਂਡੇਸ਼ਨ ਦਾ ਯਤਨ ਸਾਰਾਗੜ੍ਹੀ ਦੀ ਜੰਗ ਦਾ ਇਤਿਹਾਸ ਵੱਧ ਤੋਂ ਵੱਧ ਪ੍ਰਚਾਰਨਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਤੱਕ ਲਿਜਾਣਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਪੰਜਾਬ

ਤਰਨਤਾਰਨ : ਪੁਲਿਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ