English Hindi Friday, July 01, 2022
-

ਸਿਹਤ/ਪਰਿਵਾਰ

ਸਿਵਲ ਸਰਜਨ ਵੱਲੋਂ ਖੰਘ, ਬੁਖ਼ਾਰ, ਜ਼ੁਕਾਮ ਹੋਣ ’ਤੇ ਕੋਵਿਡ ਟੈਸਟ ਜ਼ਰੂਰ ਕਰਵਾਉਣ ‘ਤੇ ਜ਼ੋਰ

June 23, 2022 05:04 PM

ਹਰ ਲਾਭਪਾਤਰੀ ਨੂੰ ਕੋਵਿਡ-ਰੋਕੂ ਟੀਕਾਕਰਨ ਕਰਵਾਉਣ ਦੀ ਮੁੜ ਅਪੀਲ


ਮੋਹਾਲੀ, 23 ਜੂਨ :ਦੇਸ਼ ਕਲਿੱਕ ਬਿਓਰੋ

ਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿਚ 12 ਸਾਲ ਤੋਂ ਉਪਰਲਾ ਹਰ ਵਿਅਕਤੀ ਸ਼ਾਮਲ ਹੈ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ।
                   ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜੇ ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਵਾਂਗ ਜਾਰੀ ਹੈ। ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ  ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਤੈਅ ਤਰੀਕ  ’ਤੇ ਤੀਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

Have something to say? Post your comment

ਸਿਹਤ/ਪਰਿਵਾਰ

ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਹਰਲੀਨ ਨੂੰ ਮਿਲੀ ਨਵੀਂ ਜ਼ਿੰਦਗੀ

ਸਿਹਤ ਵਿਭਾਗ ਵਲੋਂ 24 ਜੁਲਾਈ ਤਕ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਮੁਹਿੰਮ: ਡਾ. ਸਤਿੰਦਰ ਕੌਰ

ਪੰਜਾਬ ‘ਚ ਬੀਤੇ ਚੌਵੀ ਘੰਟਿਆਂ ‘ਚ ਕਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਅਜ਼ਾਦੀ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਮਿਲੇਗਾ ਮੁਹੱਲਾ ਕਲੀਨਿਕਾਂ ਦੇ ਰੂਪ ’ਚ ਤੋਹਫ਼ਾ

ਦੇਸ਼ ‘ਚ ਬੀਤੇ 24 ਘੰਟਿਆਂ ‘ਚ 12805 ਨਵੇਂ ਕਰੋਨਾ ਕੇਸ ਆਏ ਸਾਹਮਣੇ, 15 ਵਿਅਕਤੀਆਂ ਦੀ ਮੌਤ

19, 20 ਅਤੇ 21 ਜੂਨ ਨੂੰ ਮਾਈਗ੍ਰੇਟਰੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਿਪਟੀ ਕਮਿਸ਼ਨਰ

ਸਰਕਾਰੀ ਹਸਪਤਾਲਾਂ ’ਚ ਛਾਤੀ ਦੇ ਕੈਂਸਰ ਦੀ ਡਿਜੀਟਲ ਜਾਂਚ ਦੀ ਸ਼ੁਰੂਆਤ

ਵਿਕਲਾਂਗਤਾ ਸਰਟੀਫ਼ੀਕੇਟਾਂ ਦੇ ਬਿਨੈਕਾਰਾਂ ਨੂੰ ਸਰੀਰਕ ਮੁਆਇਨੇ ਲਈ ਸਰਕਾਰੀ ਹਸਪਤਾਲਾਂ ਵਿਚ ਪੁੱਜਣ ਦੀ ਅਪੀਲ

ਸਰਕਾਰੀ ਹਸਪਤਾਲ ਮੋਰਿੰਡਾ ‘ਚ ਦਰਜਾ ਚਾਰ ਕਰਮਚਾਰੀ ਕਰਦੇ ਹਨ ਡਾਕਟਰਾਂ ਦੀਆਂ ਡਿਊਟੀਆਂ

ਪਿਛਲੇ ਚੌਵੀ ਘੰਟਿਆਂ ‘ਚ ਕਰੋਨਾ ਦੇ 8263 ਨਵੇਂ ਮਰੀਜ਼ ਮਿਲੇ, 10 ਦੀ ਮੌਤ