English Hindi Friday, July 01, 2022
-

ਪੰਜਾਬ

ਸਿਵਲ ਸਰਜਨ ਵੱਲੋਂ ਵਿਸ਼ਵ ਆਬਾਦੀ ਦਿਵਸ ਮਨਾਉਣ ਲਈ ਤਿਆਰੀ ਮੀਟਿੰਗ

June 23, 2022 04:56 PM


ਮਾਨਸਾ 23 ਜੂਨ  :ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਆਬਾਦੀ ਦਿਵਸ ਮਨਾਉਣ ਸਬੰਧੀ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਵੱਧ ਰਹੀ ਆਬਾਦੀ ’ਤੇ ਕਾਬੂ ਪਾਉਣਾ ਹੈ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਅਬਾਦੀ ਨੂੰ ਸਥਿਰ ਕਰਨ ਲਈ ਪ੍ਰੇਰਿਤ ਕਰਨਾ ਹੈ।
ਉਨਾਂ ਦੱਸਿਆ ਕਿ ਇਸ ਸਬੰਧੀ ਇਸ ਪ੍ਰੋਗਰਾਮ ਨੂੰ ਦੋ ਭਾਗਾਂ ਵਿਚ ਵੰਡ ਕੇ ਪਹਿਲੇ ਪੜਾਅ ਵਿੱਚ ਸਿਹਤ ਵਿਭਾਗ ਵੱਲੋਂ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ਼ੇਸ਼ਨ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦੇਣਗੇ ਅਤੇ ਲੋਕਾਂ ਨੂੰ ਪ੍ਰੇਰਿਤ ਕਰਨਗੇ। ਉਨਾਂ ਦੱਸਿਆ ਕਿ ਦੱਸਿਆ ਕਿ ਦੂਸਰੇ ਪੜਾਅ ਵਿਚ 11 ਜੁਲਾਈ ਤੋਂ 24 ਜੁਲਾਈ ਤੱਕ ਜ਼ਿਲੇ ਦੀਆਂ ਮੁੱਖ ਸਿਹਤ ਸੰਸਥਾਵਾਂ ਵਿਖੇ ਕੈਂਪ ਲਗਾ ਕੇ ਨਲਬੰਦੀ ਤੇ ਨਸਬੰਦੀ ਦੇ ਆਪਰੇਸ਼ਨ ਕੀਤੇ ਜਾਣਗੇ।
ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਹਰਚੰਦ ਸਿੰਘ, ਜ਼ਿਲਾ ਪ੍ਰੋਗਰਾਮ ਅਫਸਰ ਅਵਤਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀ ਮੌਜੂਦ ਸਨ।   

Have something to say? Post your comment

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ