English Hindi Friday, October 07, 2022
-

ਸਿਹਤ/ਪਰਿਵਾਰ

ਸਿਹਤ ਵਿਭਾਗ ਵਲੋਂ 2,95,634 ਘਰਾਂ ਦਾ ਸਰਵੇ, 9784 ਘਰਾਂ ਵਿਚੋਂ ਮਿਲਿਆ ਲਾਰਵਾ

September 22, 2022 05:39 PM

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਮੰਗਿਆ ਸਹਿਯੋਗ

ਮੋਹਾਲੀ,  22 ਸਤੰਬਰ , ਦੇਸ਼ ਕਲਿੱਕ ਬਿਓਰੋ:  ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਇਸ ਸਾਲ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2, 95, 634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 9784 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਕਈ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਦਿਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 316 ਕੇਸ ਮਿਲੇ ਹਨ। ਡਾ. ਆਦਰਸ਼ਪਾਲ ਕੌਰ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 941394 ਕੰਟੇਨਰ ਚੈੱਕ ਕੀਤੇ ਗਏ ਅਤੇ 12839 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।
ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ।
     ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

Have something to say? Post your comment

ਸਿਹਤ/ਪਰਿਵਾਰ

ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਜੌੜਾਮਾਜਰਾ

ਪੋਲੀਓ ਮੁਹਿੰਮ ਦੇ ਪਹਿਲੇ ਦਿਨ 7 ਲੱਖ ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

ਸਰਕਾਰੀ ਡਾਕਟਰਾਂ ਦੇ ਯਤਨਾਂ ਸਦਕਾ ਬੱਚੇ ਦੇ ਦਿਲ ਵਿਚਲੇ ਛੇਕ ਦਾ ਮੁਫ਼ਤ ਆਪਰੇਸ਼ਨ ਹੋਇਆ

ਐੱਨ.ਐੱਸ.ਐੱਸ ਵਿਭਾਗ ਵੱਲੋਂ ਪੋਸ਼ਣ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ

ਸ਼ੁਭਕਰਮਨ ਹਸਪਤਾਲ ਮੋਰਿੰਡਾ ਵਿਖੇ ਲਗਾਇਆ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਲਗਾਇਆ ਜੱਚਾ-ਬੱਚਾ ਜਾਂਚ ਕੈਂਪ

ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਦਾ ਮੁੜਵਸੇਬਾ ਕਰੇਗੀ ਭਗਵੰਤ ਮਾਨ ਸਰਕਾਰ-ਜੌੜਾਮਾਜਰਾ