ਚੰਡੀਗੜ੍ਹ/23 ਜੂਨ/ਦੇਸ਼ ਕਲਿਕ ਬਿਊਰੋ:
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪਾ ਮਾਰ ਕੇ ਹੋਟਲ ਮਾਲਕ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਸ਼ੂਟਰ ਮੂਸੇਵਾਲਾ ਦੀ ਹੱਤਿਆ ਲਈ ਉਨ੍ਹਾਂ ਦੇ ਹੋਟਲ 'ਚ ਰੁਕੇ ਸਨ। ਕਤਲ ਵਿੱਚ ਵਰਤੇ ਗਏ ਹਥਿਆਰ ਵੀ ਉਨ੍ਹਾਂ ਨੂੰ ਸੌਂਪੇ ਗਏ ਸਨ। ਫਤਿਹਾਬਾਦ ਦੇ ਐਸਪੀ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਸਾਰ ਦੇ ਕਿਰਮਰਾ ਪਿੰਡ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਸੀ। ਇਨ੍ਹਾਂ ਕੋਲੋਂ ਵਾਰਦਾਤ ਵਿਚ ਵਰਤੇ ਗਏ ਹਥਿਆਰ ਅਤੇ ਹੈਂਡ ਗ੍ਰੇਨੇਡ ਬਰਾਮਦ ਹੋਏ ਸਨ। ਇਨ੍ਹਾਂ ਨੌਜਵਾਨਾਂ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਦਿੱਲੀ ਪੁਲਸ ਨੇ ਫਤਿਹਾਬਾਦ 'ਚ ਛਾਪਾ ਮਾਰ ਕੇ ਦੋ ਨੌਜਵਾਨਾਂ ਪ੍ਰਦੀਪ ਅਤੇ ਪਵਨ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ 'ਤੇ ਕਾਤਲਾਂ ਨੂੰ ਪਨਾਹ ਦੇਣ ਦਾ ਦੋਸ਼ ਹੈ।