ਮਾਨਸਾ, 18 ਮਾਰਚ, ਦੇਸ਼ ਕਲਿੱਕ ਬਿਓਰੋ :
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਭਲਕੇ 19 ਮਾਰਚ ਨੂੰ ਮਨਾਈ ਜਾਵੇਗੀ। ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਸਮਾਗਮ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋਵੇਗਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਪੰਜਾਬ ਦੇ ਮਾਹੌਲ ਦਾ ਸਭ ਨੂੰ ਪਤਾ ਹੀ ਸਭ ਨੇ ਸ਼ਾਂਤੀ ਬਣਾਈ ਰੱਖਣੀ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਮੇਂ ਸਿਰਫ ਬਰਸੀ ਮੌਕੇ ਪਹੁੰਚਣ।
ਜ਼ਿਕਰਯੋਗ ਹੈ ਕਿ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਦੀ ਬਰਸੀ 29 ਮਈ ਦੀ ਥਾਂ 19 ਮਾਰਚ ਨੂੰ ਮਨਾਈ ਜਾਵੇਗੀ। 19 ਮਾਰਚ ਨੂੰ ਮਨਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਮਈ ਵਿੱਚ ਜ਼ਿਆਦਾ ਗਰਮੀ ਹੋਵੇਗੀ। ਪਹਿਲੀ ਬਰਸੀ ਮੌਕੇ ਜ਼ਿਆਦਾ ਇਕੱਠ ਹੋਵੇਗਾ। ਗਰਮੀ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ ਕਿ 19 ਮਾਰਚ ਨੂੰ ਬਰਸੀ ਮਨਾਈ ਜਾਵੇਗੀ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।