English Hindi Wednesday, March 29, 2023
 

ਸਿੱਖਿਆ/ਟਕਨਾਲੋਜੀ

ਦਾਖ਼ਲਿਆਂ ਦਾ ਮਹਾਂ-ਅਭਿਆਨ: ਹੁਸ਼ਿਆਰਪੁਰ ਜ਼ਿਲ੍ਹੇ 'ਚ ਇੱਕੋ ਦਿਨ ਹੋਏ 5397 ਵਿਦਿਆਰਥੀਆਂ ਦੇ ਨਵੇਂ ਦਾਖਲੇ

March 11, 2023 06:52 PM

ਹੁਸ਼ਿਆਰਪੁਰ, 11 ਮਾਰਚ , ਦੇਸ਼ ਕਲਿੱਕ ਬਿਓਰੋ  

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਹੁਸ਼ਿਆਰਪੁਰ  ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 5397  ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਹੁਸ਼ਿਆਰਪੁਰ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ.ਹਰਭਗਵੰਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 5484 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 5397 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਸ਼੍ਰੀ ਧੀਰਜ ਵਸ਼ਿਸ਼ਟ ਅਤੇ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 21 ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਇਸ ਮੌਕੇ ਸ਼੍ਰੀ ਸਤੀਸ਼ ਸ਼ਰਮਾ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਨੇ ਅਲੱਗ ਦਾਖਲਾ ਬੂਥਾਂ ਤੇ ਜਾ ਕੇ ਅਧਿਆਪਕਾਂ ਦਾ ਸਹਿਯੋਗ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।

Have something to say? Post your comment

ਸਿੱਖਿਆ/ਟਕਨਾਲੋਜੀ

ਡੀ.ਟੀ.ਐੱਫ. ਵੱਲੋਂ ਨਵੀਂ ਸਿੱਖਿਆ ਨੀਤੀ ਦੇ ਵਿਰੋਧ ਅਤੇ ‘ਸਕੂਲ ਆਫ਼ ਐਂਮੀਨੈਂਸ’ ‘ਤੇ ਸਵਾਲਾਂ ਸਬੰਧੀ ‘ਸੈਮੀਨਾਰ’

ਪੰਜਾਬ ਸਰਕਾਰ ਨੇ ਡਾਇਰੈਕਟਰ ਸਿੱਖਿਆ ਨੂੰ ਦਿੱਤਾ ਇਕ ਹੋਰ ਵਾਧੂ ਚਾਰਜ

ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਕਰੀਬ 7 ਲੱਖ ਦਾ ਸਮਾਨ ਚੋਰੀ

ਵਿਦਿਆਰਥੀ ਸਖ਼ਤ ਮਿਹਨਤ ਤੇ ਦਿਲਚਸਪੀ ਨਾਲ ਪੜ੍ਹਾਈ ਕਰਕੇ ਕੋਈ ਵੀ ਉੱਚ ਮੁਕਾਮ ਹਾਸਲ ਕਰ ਸਕਦੇ ਹਨ- ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ

ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

ਪ੍ਰੀਖਿਆਵਾਂ ਦੌਰਾਨ "ਇੱਕ ਦਿਨ ਵਿੱਚ ਇੱਕ ਲੱਖ ਦਾਖਲੇ" ਦੇ ਹੁਕਮ ਚਾੜ੍ਹਨਾ, ਸਿੱਖਿਆ ਮੰਤਰੀ ਦਾ ਗੈਰ ਵਾਜਿਬ ਫ਼ਰਮਾਨ: ਡੀ.ਟੀ.ਐੱਫ.

ਮਾਨਸਾ ਜ਼ਿਲ੍ਹੇ ਦੇ ਤਿੰਨ ਕੰਪਿਊਟਰ ਅਧਿਆਪਕਾਂ ਨੇ ਕੌਮੀ ਪੱਧਰ ਦੀ ਸਿਖਲਾਈ ਵਿਚ ਭਾਗ ਲਿਆ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਸਕੂਲਾਂ ‘ਚ ਖ਼ਾਲੀ ਅਸਾਮੀਆਂ ਜਲਦ ਭਰਨ ਦੀ ਮੰਗ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ: ਹੁਸ਼ਿਆਰਪੁਰ ਵਿੱਚ ਹੋਈ ਤਹਿਸੀਲ ਪੱਧਰੀ ਮੀਟਿੰਗ

ਖਾਲਸਾ ਕਾਲਜ, ਮੋਰਿੰਡਾ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ