English Hindi Friday, July 01, 2022
-

ਪੰਜਾਬ

‘ਚੰਨੀ ਦੀ ਬੱਕਰੀ’ ਖ਼ਰੀਦਣ ਵਾਲਾ ਪਰਮਜੀਤ ਸਿੰਘ ਇਸ਼ਤਿਹਾਰੀ ਮੁਲਜ਼ਮ ਕਰਾਰ

June 23, 2022 03:31 PM

"ਉਧਾਰ ਲਏ ਪੈਸੇ ਵਾਪਸ ਨਾ ਕਰਨ ਦਾ ਮਾਮਲਾ"

ਮੋਹਾਲੀ ਦੀ ਅਦਾਲਤ ਵਲੋਂ ਪੁਲਿਸ ਨੂੰ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦੀ ਹਦਾਇਤ

ਮੋਹਾਲੀ, 23 ਜੂਨ : ਦੇਸ਼ ਕਲਿੱਕ ਬਿਓਰੋ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਚੋਈ ਗਈ ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿਚ ਆਏ ਡਰਾਈਵਰ ਪਰਮਜੀਤ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਇਕ ਮਾਮਲੇ ’ਚ ਭਗੌੜਾ ਐਲਾਨਿਆ ਹੈ। ਚਮਕੌਰ ਸਾਹਿਬ ਵਾਸੀ ਪਰਮਜੀਤ ਸਿੰਘ ਪਿਛਲੇ ਸਮੇਂ ਉਦੋਂ ਚਰਚਾ ਵਿਚ ਆਇਆ ਸੀ ਜਦ ਉਸ ਨੇ ਭਦੌੜ ਤੋਂ ਉਕਤ ਚਰਚਿਤ ਬੱਕਰੀ ਨੂੰ ਖ਼ਰੀਦਿਆ ਸੀ ਅਤੇ ਚਮਕੌਰ ਸਾਹਿਬ ’ਚ ਸਥਿਤ ਅਪਣੇ ਘਰ ਲਿਆਇਆ ਸੀ।


         ਮੋਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਨੇ ਪਰਮਜੀਤ ਸਿੰਘ ਨੂੰ ਬੀਤੇ ਦਿਨੀਂ ਇਕ ਕੇਸ ਵਿਚ ਭਗੌੜਾ ਐਲਾਨਿਆ ਹੈ ਅਤੇ ਚਮਕੌਰ ਸਾਹਿਬ ਥਾਣੇ ਦੇ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਵਿਸ਼ੇਸ਼ ਪੁਲਿਸ ਪਾਰਟੀ ਬਣਾ ਕੇ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਸ਼ਿਕਾਇਤਕਰਤਾ ਬਲਜਿੰਦਰ ਸਿੰਘ  ਨੇ ਦਸਿਆ ਕਿ ਪਰਮਜੀਤ ਸਿੰਘ ਜਿਹੜਾ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਬਤੌਰ ਐਂਬੂਲੈਂਸ ਡਰਾਈਵਰ ਕੰਮ ਕਰਦਾ ਰਿਹਾ ਹੈ ਤੇ ਇਸ ਵੇਲੇ ਖਰੜ ਦੇ ਸਿਵਲ ਹਸਪਤਾਲ ਵਿਚ ਤੈਨਾਤ ਹੈ, ਨੇ ਉਸ ਕੋਲੋਂ ਕੁਝ ਸਾਲ ਪਹਿਲਾਂ ਕਿਸੇ ਕੰਮ ਲਈ ਡੇਢ ਲੱਖ ਰੁਪਏ ਉਧਾਰ ਲਏ ਸਨ ਜਿਹੜੇ ਬਾਅਦ ਵਿਚ ਉਸ ਨੇ ਮੋੜਨ ਤੋਂ ਇਨਕਾਰ ਕਰ ਦਿਤਾ। ਇਸ ਤੋਂ ਬਾਅਦ ਉਸ (ਬਲਜਿੰਦਰ ਸਿੰਘ) ਨੇ ਮੋਹਾਲੀ ਦੀ ਅਦਾਲਤ ਵਿਚ ਕੇਸ ਦਾਇਰ ਕਰ ਦਿਤਾ ਸੀ। ਕੁਝ ਪੇਸ਼ੀਆਂ ਮਗਰੋਂ ਪਰਮਜੀਤ ਸਿੰਘ ਨੇ 90 ਹਜ਼ਾਰ ਰੁਪਏ ਅਦਾਲਤ ਦੀ ਹਾਜ਼ਰੀ ਵਿਚ ਵਾਪਸ ਕਰ ਦਿਤੇ ਸਨ ਪਰ ਬਾਕੀ ਰਕਮ ਹਾਲੇ ਵੀ ਬਾਕੀ ਹੈ। ਉਨ੍ਹਾਂ ਦਸਿਆ ਕਿ ਅਦਾਲਤ ਵਲੋਂ ਪਰਮਜੀਤ ਸਿੰਘ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਕੱਢੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਇਆ ਜਿਸ ਕਾਰਨ ਅਦਾਲਤ ਨੇ ਬੀਤੀ 30 ਮਈ ਨੂੰ ਪਰਮਜੀਤ ਸਿੰਘ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿਤਾ ਅਤੇ ਪੁਲਿਸ ਨੂੰ ਉਸ ਦੀ ਗਿ੍ਰਫ਼ਤਾਰੀ ਲਈ ਹਦਾਇਤ ਕੀਤੀ ਹੈ।ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਨੇ ਇਹ ਬੱਕਰੀ 21 ਹਜ਼ਾਰ ਰੁਪਏ ਵਿਚ ਖ਼ਰੀਦੀ ਸੀ।

 

Have something to say? Post your comment

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

‘ਆਪ’ ਦੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਚੌਵੀਂ ਘੰਟਿਆਂ ਵਿੱਚ ਸਜ਼ਾ ਦੇਣ ਵਾਲੇ ਬਿਆਨ ਖੋਖਲੇ ਸਾਬਿਤ ਹੋਏ: ਢੀਂਡਸਾ

ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ ਨਾਲ ਹੋਈ ਆਦਰਸ਼ ਸਕੂਲ ਜਥੇਬੰਦੀ ਦੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਲਾਰੈਂਸ- ਰਿੰਡਾ ਗਿਰੋਹ ਦੇ 11 ਮੈਂਬਰ ਗ੍ਰਿਫਤਾਰ

ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਦਾ ਦਰਜਾ ਬਦਲਣ ਵਿਰੁੱਧ ਮਤਾ ਪਾਸ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਲਈ Scrutiny ਵਾਸਤੇ ਬੁਲਾਏ ਅਧਿਆਪਕ

ਜੈ ਕਿਸ਼ਨ ਰੋੜੀ ਹੋਣਗੇ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜਲੰਧਰ ਦੇ PAP ਕੰਪਲੈਕਸ ਦੇ ਗੇਟ ਦੀ ਕੰਧ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ