English Hindi Saturday, January 28, 2023
 

ਪੰਜਾਬ

ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਨੁਕਤੇ ਸਾਂਝੇ

January 25, 2023 11:53 AM

ਫਾਜ਼ਿਲਕਾ, 25 ਜਨਵਰੀ, ਦੇਸ਼ ਕਲਿੱਕ ਬਿਓਰੋ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਉਡੀਆਂ ਵਿਖੇ ਕੈਂਪ ਲਗਾ ਕੇ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਦੇ ਨੁਕਤੇ ਸਾਂਝੇ ਕੀਤੇ। ਸੰਬੋਧਨ ਕਰਦਿਆਂ ਬੀ.ਟੀ.ਐਮ. ਸ੍ਰੀ ਰਾਜਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਬਲਾਕ ਫਾਜ਼ਿਲਕਾ ਨੇ ਕਿਸਾਨਾਂ ਨੂੰ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਗੁਲਾਬੀ ਸੁੰਡੀ ਨਰਮੇ ਦਾ ਮੁੱਖ ਕੀੜਾ ਹੈ ਪੰਜਾਬ ਵਿਚ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤਾਂ ਵਿਚ ਰਖੀਆਂ ਛਟੀਆਂ ਤੁਰੰਤ ਚੱਕ ਕੇ ਆਪਣੇ ਘਰ ਵਿਚ ਛਟੀਆਂ ਉਪਰ ਲਗੀਆਂ ਸੀਕਰੀਆਂ ਨਸ਼ਟ ਕਰਕੇ ਛਟੀਆਂ ਸਿਧੀਆਂ ਖੜੀਆਂ ਰੱਖੀਆਂ ਜਾਣ।ਪਿੰਡਾਂ ਅੰਦਰ ਘਰਾਂ ਅਤੇ ਹੋਰ ਥਾਵਾਂ *ਤੇ ਰੱਖੀਆਂ ਛਟੀਆਂ ਨੂੰ ਝਾੜ ਕੇ ਵੀ ਸੀਕਰੀਆਂ ਨੂੰ ਨਸ਼ਟ ਕਰ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਛਟੀਆਂ ਝਾੜਨ ਦਾ ਕੰਮ ਮਾਰਚ ਮਹੀਨੇ ਦੇ ਅੰਤ ਤੱਕ ਹਰ ਹਾਲਤ ਵਿਚ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਨਰਮਾ ਸਾਉਣੀ ਦੀ ਮੁੱਖ ਫਸਲ ਹੈ।ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੇ ਕਮੀ ਕਾਰਨ ਨਰਮੇ ਦੀ ਲੇਟ ਬਿਜਾਈ, ਚਿੱਟੀ ਮੱਖੀ ਦੇ ਹਮਲੇ, ਭਾਰੀ ਬਰਸਾਤਾਂ ਅਤੇ ਫਸਲ ਦੇ ਅਖੀਰ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੇ ਝਾੜ ਵਿਚ ਕਮੀ ਆਉਣ ਕਰਕੇ ਆਦਿ ਕੁਦਰਤੀ ਮਾਰਾਂ ਪੈਣ ਕਰਕੇ ਕਿਸਾਨਾਂ ਦਾ ਆਰਥਕ ਨੁਕਸਾਨ ਹੋਇਆ।
ਸ੍ਰੀ ਰਾਜਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਬਚਾਅ ਲਈ ਨਰਮੇ ਦੀ ਬਿਜਾਈ ਹਰ ਹਾਲਤ ਵਿਚ 15 ਮਈ ਤੱਕ ਕਰ ਲਈ ਜਾਵੇ। ਚਿੱਟੀ ਮੱਖੀ ਦੇ ਫੈਲਾਅ ਨੁੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆ, ਸਿੰਚਾਈ ਨਾਲਿਆਂ, ਖਾਲਾਂ ਦੀਆਂ ਵੱਟਾ ਵਿਚੋਂ ਚਿੱਟੀ ਮੱਖੀ ਦੇ ਬਦਲਵੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁਠਕੰਡਾ, ਕਾਂਗਸ ਘਾਹ, ਧਤੂਰਾ, ਭੰਗ, ਗੁੱਤ ਪਟਵਾ ਆਦਿ ਨਸ਼ਟ ਕਰੋ। ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਖੀਰਾ, ਚੱਪਣ ਕਦੂ, ਤਰ,  ਆਲੂ, ਟਮਾਟਰ, ਮਿਰਚਾ ਆਦਿ ਤੇ ਵੀ ਪਾਇਆ ਜਾਂਦਾ ਹੈ। ਇਸ ਵਾਸਤੇ ਫਰਵਰੀ ਮਹੀਨੇ ਤੋਂ ਇਨ੍ਹਾਂ ਫਸਲਾਂ ਉਪਰ ਅਤੇ ਨਰਮੇ ਉਪਰ ਅਪ੍ਰੈਲ ਮਹੀਨੇ ਤੋਂ ਲਗਾਤਾਰ ਸਰਵੇਖਣ ਕਰਦੇ ਰਹੋ। ਨਰਮੇ ਵਾਲੇ ਪਿੰਡਾਂ ਵਿਚ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇ।

Have something to say? Post your comment

ਪੰਜਾਬ

ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੀ ਲੜਕੀ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

PM ਮੋਦੀ ਅੱਜ NCC ਦੀ ਸਾਲਾਨਾ ਰੈਲੀ ਨੂੰ ਸੰਬੋਧਨ ਕਰਨਗੇ

ਪੰਜਾਬ ਸਰਕਾਰ ਨੇ 1317 ਨੌਕਰੀਆਂ ਲਈ ਅਰਜ਼ੀਆਂ ਮੰਗੀਆਂ

ਲੁਧਿਆਣਾ ਦੇ ਦਾਲ ਬਾਜ਼ਾਰ 'ਚ ਸਥਿਤ ਹੌਜ਼ਰੀ ਦੀ ਤਿੰਨ ਮੰਜ਼ਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜਿਆ

ਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪਿੰਡ ਮੁਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਪੰਜਾਬ ਪੁਲਿਸ ਦੀ AGTF ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

'ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ' ਵੱਲੋਂ 1 ਫਰਵਰੀ ਨੂੰ ਸਮਾਪਤੀ ਦੀ ਅਰਦਾਸ 'ਤੇ ਵੱਡੀ ਰੈਲੀ ਕਰਨ ਦਾ ਐਲਾਨ

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ