English Hindi Saturday, December 10, 2022
-
 

ਚੰਡੀਗੜ੍ਹ/ਆਸਪਾਸ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ 26 ਦੇ ਪ੍ਰੋਗਰਾਮ ਸੰਬੰਧੀ ਮੀਟਿੰਗ

November 24, 2022 07:55 PM
 
 
ਮੋਰਿੰਡਾ 24 ਨਵੰਬਰ ( ਭਟੋਆ) 
 
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੀਨੀ ਮਿੱਲ ਮੋਰਿੰਡਾ ਵਿਖੇ ਰੇਸ਼ਮ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਮਰਜੀਤ ਸਿੰਘ ਕਕਰਾਲੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ 26 ਨਵੰਬਰ ਨੂੰ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਸਬੰਧੀ ਫੈਸਲਾ ਲਿਆ ਗਿਆ। ਸ. ਕਕਰਾਲੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ  ਕਿਸਾਨਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਤੋਂ ਇਲਾਵਾ ਚੀਨੀ ਮਿੱਲ ਨੂੰ ਸਹੀ ਸਮੇਂ 'ਤੇ ਚਾਲੂ ਕਰਨ ਸਬੰਧੀ ਗੱਲਬਾਤ ਕੀਤੀ ਗਈ । ਮੀਟਿੰਗ ਵਿੱਚ ਜ਼ਿਲਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਲਾਕੇ ਦੀਆਂ ਖੰਡ ਮਿੱਲ ਨੂੰ ਜਾਣ ਵਾਲੀਆਂ ਸਮੂਹ  ਸੜਕਾਂ ਤੋਂ ਇਲਾਵਾ ਰੋਪੜ ਵਾਲੀ ਨਹਿਰ ਦੇ ਪੁਲ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ੂਗਰ ਮਿੱਲ ਵਿੱਚ ਗੰਨਾ ਲੈ ਕੇ ਜਾਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਮੀਟਿੰਗ ਮੌਕੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਦਿਨ ਸਮੇਂ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਉਨ੍ਹਾਂ ਸਰਕਾਰ ਕੋਲੋਂ ਕਿਸਾਨਾਂ ਦੀਆਂ ਹੋਰ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਬਡਾਲੀ, ਧਰਮਿੰਦਰ ਸਿੰਘ, ਗੁਰਦੇਵ ਸਿੰਘ, ਬਹਾਦਰ ਸਿੰਘ, ਅਮਰ ਸਿੰਘ, ਸ਼ਮਸ਼ੇਰ ਸਿੰਘ, ਹਰਵਿੰਦਰ ਸਿੰਘ, ਮਨਿੰਦਰ ਸਿੰਘ, ਭਿੰਦਰ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਸੰਤ ਸਿੰਘ, ਮਨਪ੍ਰੀਤ ਸਿੰਘ ਆਦਿ ਕਿਸਾਨ ਆਗੂ ਸ਼ਾਮਲ ਸਨ। 

Have something to say? Post your comment

ਚੰਡੀਗੜ੍ਹ/ਆਸਪਾਸ

ਸ਼ਹਿਰ ਵਿੱਚ ਲੱਗੀਆਂ ਦੋ-ਦੋ ਸਟਰੀਟ ਲਾਈਟਾਂ, ਜਗਦੀ ਇੱਕ ਵੀ ਨਹੀਂ

ਪਿੰਡ ਸਹੇੜੀ ਅਤੇ ਮੋਰਿੰਡਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 11 ਦਸੰਬਰ ਤੋਂ 17 ਦਸੰਬਰ ਤੱਕ ਮਨਾਇਆ ਜਾਵੇਗਾ

ਪਿੰਡ ਬੇਲਾ ਵਿਖੇ ਜਨ ਸੁਣਾਵਈ ਕੈਂਪ ਕੱਲ੍ਹ ਨੂੰ

ਜ਼ਿਲ੍ਹੇ ਵਿੱਚ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਦਿੱਲੀ ਐਮਸੀਡੀ ਦੀਆਂ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੇ ਵੰਡੇ ਲੱਡੂ

ਚੰਬਲ ਫਰਟੀਲਾਈਜਰ ਐਂਡ ਕੈਮੀਕਲ ਲਿਮਿਟਡ ਗੜੇਪਾਨ ਨੇ ਸਰਕਾਰੀ ਹਾਈ ਸਕੂਲ ਨੂੰ ਦਿੱਤਾ ਸਾਜੋ-ਸਮਾਨ

ਮੋਰਿੰਡਾ ਪੁਲਿਸ ਨੇ ਕਈ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀ ਨੂੰ ਕੀਤਾ ਕਾਬੂ

ਨਸ਼ੇ ਸਮੇਤ ਹਰ ਤਰ੍ਹਾਂ ਦੇ ਮਾਫੀਏ ਦੇ ਖਾਤਮੇ ਦਾ ਹਰ ਮਹੀਨੇ ‘ਚ ਪੁਲਿਸ ਤੋਂ ਮੰਗਿਆ ਜਾਵੇਗਾ ਹਿਸਾਬ: ਅਨਮੋਲ ਗਗਨ ਮਾਨ

ਸਿੱਖਿਆ ਬੋਰਡ  ਵਿੱਚ ਗੁਰਮਤਿ ਵਿਚਾਰ ਸਭਾ ਦੇ ਅਹੁਦੇਦਾਰਾਂ ਦੀ ਚੋਣ

ਬੀਕੇਯੂ ਰਾਜੇਵਾਲ ਵਲੋਂ ਮੋਰਿੰਡਾ ਇਲਾਕੇ ਵਿੱਚ ਕੱਢੀ ਮੋਟਰਸਾਈਕਲ ਰੈਲੀ