English Hindi Friday, October 07, 2022
-

ਪੰਜਾਬ

ਸੈਕੰਡਰੀ ਸਕੂਲਾਂ ਦੀਆਂ ਲੜਕਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 23 ਸਤੰਬਰ ਤੋਂ

September 21, 2022 04:35 PM

ਹੁਸ਼ਿਆਰਪੁਰ, 21 ਸਤੰਬਰ: ਦੇਸ਼ ਕਲਿੱਕ ਬਿਓਰੋ
 
ਸਿੱਖਿਆ ਪੰਜਾਬ ਵੱਲੋਂ ਸੈਕੰਡਰੀ ਵਿਭਾਗ ਦੀਆਂ ਖੇਡਾਂ (ਲੜਕੇ ) 23 ਤੋਂ 25 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਗਪੁਰ, ਸਰਕਾਰੀ ਹਾਈ ਸਕੂਲ ਭੀਖੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਹਿਲਪੁਰ ਅਤੇ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਣਗੀਆਂ। ਇਹ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਡੀ ਐਮ ਸਪੋਰਟਸ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਅਤੇ ਧੀਰਜ ਵਸ਼ਿਸ਼ਟ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ. ਸਿੱ.) ਦੀ ਪ੍ਰਧਾਨਗੀ ਹੇਠ ਕਰਵਾਈਆਂ ਜਾਣਗੀਆਂ। ਇਹ ਖੇਡ ਮੁਕਾਬਲੇ ਸਪੋਰਟਸ  ਗਰੇਡੇਸ਼ਨ ਅਤੇ ਖੇਡ ਨੀਤੀ - 2021 ਅਨੁਸਾਰ ਮਿਡਲ, ਹਾਈ, ਸੈਕੰਡਰੀ ਸਕੂਲਾਂ ਦੀਆਂ ਜੋਨ ਪੱਧਰੀ ਟੀਮਾਂ ਦੇ ਸਿਲੈਕਟ ਖਿਡਾਰੀਆਂ (ਲੜਕਿਆਂ) ਦੇ 14, 17, 19 ਵਰਗਾਂ ਵਿੱਚ ਵੱਖ - ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਵੱਖ - ਵੱਖ ਖੇਡਾਂ ਦੇ ਖੇਡ ਕਨਵੀਨਰ ਨਿਯੁਕਤ ਕੀਤੇ ਗਏ ਹਨ ਅਤੇ ਖੇਡਾਂ ਵਿੱਚ ਮੁਹਾਰਤ  ਰੱਖਣ ਵਾਲੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਇਸ ਟੂਰਨਾਮੈਂਟ ਵਿੱਚ ਜਿਲ੍ਹਾ ਟੂਰਨਾਮੈਂਟ ਕਮੇਟੀ ਮੈਬਰ , ਜ਼ੋਨ ਸਕੱਤਰ ਅਤੇ ਬੀ ਐੱਮ ਸਪੋਰਟਸ ਹਾਜ਼ਰ ਰਹਿਣਗੇ।
 

Have something to say? Post your comment

ਪੰਜਾਬ

ਬਤੌਰ ਸਿੱਖਿਆ ਮੰਤਰੀ 3 ਮਹੀਨਿਆਂ ਵਿਚ ਲੰਬੇ ਸਮੇਂ ਤੋਂ ਲਟਕ ਰਹੀ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕੀਤਾ : ਹਰਜੋਤ ਸਿੰਘ ਬੈਂਸ

ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਮੀਟਿੰਗ

9 ਸਾਲਾਂ ਬਾਅਦ ਅੱਜ ਤੋਂ ਸੰਗਰੂਰ ਵਿਖੇ ਪਰਤੇਗੀ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

ਲੋਕ ਨਿਰਮਾਣ ਮੰਤਰੀ ਨੇ ਤਰਸ ਦੇ ਆਧਾਰ ‘ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਕੇਸ ਦਰਜ

ਟੋਲ ਪਲਾਜ਼ਾ ਚੁਕਵਾਉਣ ਲਈ 8 ਅਕਤੂਬਰ ਨੂੰ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਿਸਾਨਾਂ ਦੇ ਕਾਫ਼ਲੇ: ਜਗਰਾਜ ਹਰਦਾਸਪੁਰਾ

ਖੇਤਰੀ ਸਰਸ ਮੇਲੇ ਦੇ ਮੱਦੇਨਜ਼ਰ ਲੋਕਾਂ ਦੀ ਸੁਵਿਧਾ ਲਈ ਟ੍ਰੈਫਿਕ ਰੂਟ ਪਲਾਨ ਜਾਰੀ

ਡੀ ਟੀ ਐਫ ਦੇ ਬਲਾਕ ਬਠਿੰਡਾ ਇਜਲਾਸ 'ਚ ਭੁਪਿੰਦਰ ਮਾਇਸਰਖਾਨਾ ਪ੍ਰਧਾਨ ਤੇ ਬਲਜਿੰਦਰ ਸਿੰਘ ਨੂੰ ਸਕੱਤਰ ਚੁਣਿਆਂ

ਦੀਵਾਲੀ ਦਾ ਤੋਹਫ਼ਾ ਦੇਣ ਲਈ ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ’ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਬਣਾਇਆ ਬੰਦੀ