English Hindi Saturday, December 10, 2022
-
 

ਪੰਜਾਬ

100 ਦੇ ਕਰੀਬ ਪੰਜਾਬੀ ਨੌਜਵਾਨ ਆਬੂਧਾਬੀ ‘ਚ ਫਸੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ CM ਭਗਵੰਤ ਮਾਨ ਨੂੰ ਕੀਤੀ ਮਦਦ ਦੀ ਅਪੀਲ

October 26, 2022 10:03 AM

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਰੋਜ਼ਗਾਰ ਦੇ ਸਿਲਸਿਲੇ 'ਚ ਆਬੂਧਾਬੀ ਦੀ ਇਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਤਾਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਘਰ ਪਰਤਣ ਤੋਂ ਅਸਮਰੱਥ ਹਨ। ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।ਬੇਨਾਪੁਰ ਪਿੰਡ ਦੇ ਵਸਨੀਕ ਦਿਲਬਾਗ ਨੇ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ ਹਨ। ਪਾਸਪੋਰਟ ਨਾ ਮਿਲਣ ਕਾਰਨ ਨੌਜਵਾਨ ਪਰੇਸ਼ਾਨ ਹਨ ਅਤੇ ਪੰਜਾਬ ਪਰਤਣ ਤੋਂ ਅਸਮਰੱਥ ਹਨ।ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਗਈ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਖਰਚਾ ਦੇਣ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ।ਉਨ੍ਹਾਂ ਕੇਂਦਰ ਨੂੰ ਇਸ ਮਾਮਲੇ 'ਚ ਦਖਲ ਦੇਣ ਅਤੇ ਉੱਥੇ 'ਹੈਲਪ ਡੈਸਕ' ਖੋਲ੍ਹਣ ਦੀ ਅਪੀਲ ਕੀਤੀ ਹੈ।ਦਿਲਬਾਗ ਸਿੰਘ ਨੇ ਪੱਤਰ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਦੱਸਿਆ ਕਿ ਪੰਜਾਬੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ।

Have something to say? Post your comment

ਪੰਜਾਬ

ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਪਦ ਉੱਨਤ ਕਰਕੇ ਬਣਾਇਆ ਤਹਿਸੀਲਦਾਰ

Airline ਦੇ ਖਾਣੇ ਵਿਚੋਂ ਨਿਕਲਿਆ ‘ਨਕਲੀ ਦੰਦ’

ਪੰਜਾਬ ਵਿੱਚ ਡਰ ਦਾ ਮਾਹੌਲ, ਪੰਜਾਬ ਤੋਂ ਪਰਵਾਸ ਕਰ ਰਹੇ ਲੋਕ: ਵੜਿੰਗ

ਕੇਂਦਰੀ ਮੰਤਰੀ ਵੱਲੋਂ RDF ਦਾ 3000 ਕਰੋੜ ਦਾ ਬਕਾਇਆ ਜਲਦੀ ਜਾਰੀ ਕਰਨ ਦਾ ਭਰੋਸਾ: ਭਗਵੰਤ ਮਾਨ

ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਵਿੱਚ ਅਹਿਮ ਵਿਚਾਰਾਂ

39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਿਹੈ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰ: ਨਰਿੰਦਰ ਕੌਰ ਭਰਾਜ

ਅਧਿਆਪਕਾਂ ਦੀ ਚੋਣ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਕਾਨਫਰੰਸ ਸਮਾਪਤ

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੀ ਕੌਮੀ ਕਨਵੈਨਸ਼ਨ ਦਿੱਲੀ ’ਚ ਸੰਪੰਨ ਹੋਈ