ਜੰਮੂ/5 ਮਾਰਚ/ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ 'ਚ ਅੱਜ ਸ਼ਨੀਵਾਰ ਨੂੰ ਇੱਕ SUV ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ ਤਾਂ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਇੱਕ ਐਸਯੂਵੀ ਪੰਜਾਬ ਤੋਂ ਸ੍ਰੀਨਗਰ ਜਾ ਰਹੀ ਸੀ ਤੇ ਇਹ ਹਾਦਸਾ ਮਾਨਸਰ ਅਤੇ ਜਮੋਦਾ ਨੇੜੇ ਵਾਪਰ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਡਰਾਈਵਰ ਨੇ ਛੇ ਲੋਕਾਂ ਨੂੰ ਲੈ ਕੇ ਜਾ ਰਹੀ SUV 'ਤੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਇਹ ਖੱਡ 'ਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਬਚਾਅ ਕਰਮੀਆਂ ਨੇ ਪੰਜ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਦਕਿ ਛੇਵੇਂ ਵਿਅਕਤੀ ਨੂੰ ਗੰਭੀਰ ਹਾਲਤ 'ਚ ਬਾਹਰ ਕੱਢਿਆ ਗਿਆ ਹੈ।