Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਹਿਮਾਚਲ

More News

ਹਿਮਾਚਲ `ਚ ਗੁਰੂਧਾਮਾਂ ਲਈ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਦਾ ਝੰਡਾ ਉਤਰਵਾਉਣਾ ਬੇਹੱਦ ਮੰਦਭਾਗਾ: ਦਵਿੰਦਰ ਸਿੰਘ ਸੋਢੀ

Updated on Saturday, March 19, 2022 17:43 PM IST

ਹਿਮਾਚਲ ਸਰਕਾਰ ਤੁਰੰਤ ਅਜਿਹਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰੇ: ਸੋਢੀ

ਚੰਡੀਗੜ੍ਹ, 19 ਮਾਰਚ 2022: ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਦੋਪਹੀਆ ਵਾਹਨਾਂ `ਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਵਾਲੇ ਦੀ ਫੋਟੋ ਵਾਲੇ ਅਤੇ ਕੇਸਰੀ ਨਿਸ਼ਾਨ ਸਾਹਿਬ ਦੇ ਝੰਡੇ ਲਗਾ ਕੇ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੀਤੀ ਜਾ ਰਹੀ ਬਦਸਲੂਕੀ ਤੇ ਵਾਹਨਾਂ `ਤੇ ਲੱਗੇ ਝੰਡਿਆਂ ਨੂੰ ਜਬਰਦਸਤੀ ਲਹਾਉਣ `ਤੇ ਹਿਮਾਚਲ ਪੁਲਿਸ ਦੀ ਸਖਤ ਨਿੰਦਾ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਿੱਖ ਨੌਜਵਾਨਾਂ ਵੱਲੋਂ ਵਾਹਨਾਂ `ਤੇ ਕੇਸਰੀ ਨਿਸ਼ਾਨ ਸਾਹਿਬ ਲਗਾਉਣ ਦਾ ਮਕਸੱਦ ਇਨਾ ਹੀ ਹੁੰਦਾ ਹੈ ਕਿ ਉਹ ਧਾਰਮਿਕ ਯਾਤਰਾ `ਤੇ ਜਾ ਰਹੇ ਹਨ ਅਤੇ ਇਸ ਦੇ ਪਿੱਛੇ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ।
ਸੋਢੀ ਨੇ ਕਿਹਾ ਕਿ ਹਾਲ ਹੀ ਵਿੱਚ ਸਾਹਮਣੇ ਆਇਆ ਕਿ ਹਿਮਾਚਲ ਪ੍ਰਦੇਸ਼ ਦੇ ਮਣੀਕਰਣ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਦੋਪਹੀਆ ਵਾਹਨਾਂ `ਤੇ ਜਾ ਰਹੇ ਸਿੱਖ ਸ਼ਰਧਾਲੂਆਂ ਵੱਲੋਂ ਆਪਣੇ ਵਾਹਨਾਂ `ਤੇ ਲਗਾਏ ਗਏ ਨਿਸ਼ਾਨ ਸਾਹਿਬ ਦੇ ਝੰਡੇ ਨੂੰ ਹਿਮਾਚਲ ਪੁਲਿਸ ਵੱਲੋਂ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਜਬਰਦਸਤੀ ਨਿਸ਼ਾਨ ਸਾਹਿਬ ਦਾ ਝੰਡਾ ਉਤਾਰਣ ਲਈ ਅਖਿਆ ਗਿਆ। ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸਮੁੱਚੇ ਦੇਸ਼ ਸਣੇ ਹਿਮਾਚਲ ਵਿੱਚ ਸਿੱਖ ਗੁਰੂਧਾਮਾਂ `ਤੇ ਸਿੱਖ ਸ਼ਰਧਾਲੂ ਪੂਰੀ ਸ਼ਰਧਾ ਨਾਲ ਜਾਂਦੇ ਹਨ ਅਜਿਹੇ ਵਿੱਚ ਹਿਮਾਚਲ ਪੁਲਿਸ ਵੱਲੋਂ ਵਾਹਨਾਂ ਤੋਂ ਝੰਡੇ ਲਹਾਉਣ ਕਾਰਨ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸੋਢੀ ਨੇ ਹਿਮਾਚਲ ਸਰਕਾਰ ਨੂੰ ਤੁਰੰਤ ਅਜਿਹੇ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁਧ ਕਾਰਵਾਈ ਕਰਨ ਅਤੇ ਪੁਲਿਸ ਨੂੰ ਇਸ ਸਬੰਧੀ ਹਦਾਇਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਸਿੱਖ ਸੰਗਤ ਪੂਰੇ ਉਤਸਾ਼ਹ ਅਤੇ ਗੁਰੂਧਾਮਾਂ ਦੇ ਦਰਸ਼ਨ ਕਰ ਸਕੇ।

ਵੀਡੀਓ

ਹੋਰ
Have something to say? Post your comment
ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

: ਹਿਮਾਚਲ ‘ਚ ਪਹਿਲੇ ਰੁਝਾਨ ‘ਚ ਭਾਜਪਾ ਅੱਗੇ

ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

X