English Hindi Friday, July 01, 2022
-

ਸਿਹਤ/ਪਰਿਵਾਰ

19, 20 ਅਤੇ 21 ਜੂਨ ਨੂੰ ਮਾਈਗ੍ਰੇਟਰੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਿਪਟੀ ਕਮਿਸ਼ਨਰ

June 17, 2022 04:11 PM

*ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ 24 ਟੀਮਾਂ ਦਾ ਕੀਤਾ ਗਿਆ ਗਠਨ

*ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਮਾਨਸਾ, 17 ਜੂਨ :ਦੇਸ਼ ਕਲਿੱਕ ਬਿਓਰੋ

0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣ ਵਾਲੀਆਂ ਪੋਲੀਓ ਰੋਕੂ ਬੰੂਦਾਂ ਨੂੰ ਲੈ ਕੇ ਕੌਮੀ ਟੀਕਾਕਰਨ ਦਿਵਸ ਨੂੰ ਸਮਰਪਿਤ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਿਿਡਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 19, 20 ਅਤੇ 21 ਜੂਨ ਨੂੰ ਮਾਈਗਰੇਟਰੀ ਵਸੋਂ ਵਾਲੇ ਇਲਾਕਿਆਂ ਵਿੱਚ ਝੁੱਗੀ ਝੌਂਪੜੀਆਂ, ਸ਼ੈਲਰਾਂ, ਫੈਕਟਰੀਆਂ, ਭੱਠਿਆਂ ਅਤੇ ਉਸਾਰੀ ਅਧੀਨ ਇਮਾਰਤਾਂ ਵਾਲੀਆਂ ਥਾਵਾਂ ’ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨਾਂ ਕਿਹਾ ਕਿ ਇਨਾਂ ਇਲਾਕਿਆਂ ਵਿੱਚ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟਖੋਰੀ ਅਤੇ ਗੈਰ ਮਿਆਰੀ ਪਦਾਰਥ ਵੇਚਣ ਵਾਲਿਆਂ ’ਤੇ ਸਿਕੰਜਾ ਕਸਿਆ ਜਾਵੇ ਅਤੇ ਅਜਿਹੇ ਦੁਕਾਨਦਾਰਾਂ ਦੇ ਖਾਦ ਪਦਾਰਥਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।
ਉਨਾਂ ਜ਼ਿਲਾ ਟੀ.ਬੀ. ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਟੀ.ਬੀ. ਦੇ ਮਰੀਜਾਂ ਲਈ ਕਮਿਊਨਿਟੀ ਸਪੋਟ ਪ੍ਰੋਗਰਾਮ ਤਹਿਤ ਮਰੀਜ਼ਾਂ ਨੂੰ ਖ਼ੁਰਾਕ, ਵਿੱਤੀ ਸਹਾਇਤਾ, ਟੈਸਟਾਂ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਸਲੱਮ ਇਲਾਕਿਆਂ ਵਿਚ ਕੈਂਪ ਲਗਾ ਕੇ ਟੀ.ਬੀ.ਦੇ ਮਰੀਜ਼ਾਂ ਦੀ ਜਲਦ ਤੋਂ ਜਲਦ ਸ਼ਨਾਖਤ ਕੀਤੀ ਜਾਵੇ। ਉਨਾਂ ਨਾਲ ਹੀ ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ ਦਸ ਸਾਲਾਂ ਤੋਂ ਪੋਲਿਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਪ੍ਰੰਤੂ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦਾ ਪਸਾਰ ਅਜੇ ਵੀ ਜਾਰੀ ਹੈ। ਉਨਾਂ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਦੀ ਗਿਣਤੀ ਕਰੀਬ 3825 ਹੈ, ਜਿਨਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤਿੰਨ ਦਿਨਾਂ ਵਿੱਚ ਪੋਲਿਓ ਬੂੰਦਾ ਪਿਲਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਕੰਮ ਲਈ ਕੁੱਲ 24 ਟੀਮਾਂ ਅਤੇ 6 ਸੁਪਰਵਾਈਜਰ ਲਗਾਏ ਗਏ ਹਨ।
ਇਸ ਮੌਕੇ ਐਸ.ਪੀ. ਰਾਕੇਸ਼ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਜ਼ਿਲਾ ਟੀਕਾਕਰਨ ਅਫਸਰ ਡਾ. ਰਣਜੀਤ ਸਿੰਘ ਰਾਏ ਤੋਂ ਇਲਾਵਾ ਸਮੂਹ ਸ਼ੀਨੀਅਰ ਮੈਡੀਕਲ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਜਿਲਾ ਮਾਸ ਮੀਡੀਆ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 

Have something to say? Post your comment

ਸਿਹਤ/ਪਰਿਵਾਰ

ਦਿਲ ਦੇ ਛੇਕ ਦੇ ਮੁਫ਼ਤ ਅਪਰੇਸ਼ਨ ਨਾਲ ਹਰਲੀਨ ਨੂੰ ਮਿਲੀ ਨਵੀਂ ਜ਼ਿੰਦਗੀ

ਸਿਹਤ ਵਿਭਾਗ ਵਲੋਂ 24 ਜੁਲਾਈ ਤਕ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਮੁਹਿੰਮ: ਡਾ. ਸਤਿੰਦਰ ਕੌਰ

ਪੰਜਾਬ ‘ਚ ਬੀਤੇ ਚੌਵੀ ਘੰਟਿਆਂ ‘ਚ ਕਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਸਿਵਲ ਸਰਜਨ ਵੱਲੋਂ ਖੰਘ, ਬੁਖ਼ਾਰ, ਜ਼ੁਕਾਮ ਹੋਣ ’ਤੇ ਕੋਵਿਡ ਟੈਸਟ ਜ਼ਰੂਰ ਕਰਵਾਉਣ ‘ਤੇ ਜ਼ੋਰ

ਅਜ਼ਾਦੀ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਮਿਲੇਗਾ ਮੁਹੱਲਾ ਕਲੀਨਿਕਾਂ ਦੇ ਰੂਪ ’ਚ ਤੋਹਫ਼ਾ

ਦੇਸ਼ ‘ਚ ਬੀਤੇ 24 ਘੰਟਿਆਂ ‘ਚ 12805 ਨਵੇਂ ਕਰੋਨਾ ਕੇਸ ਆਏ ਸਾਹਮਣੇ, 15 ਵਿਅਕਤੀਆਂ ਦੀ ਮੌਤ

ਸਰਕਾਰੀ ਹਸਪਤਾਲਾਂ ’ਚ ਛਾਤੀ ਦੇ ਕੈਂਸਰ ਦੀ ਡਿਜੀਟਲ ਜਾਂਚ ਦੀ ਸ਼ੁਰੂਆਤ

ਵਿਕਲਾਂਗਤਾ ਸਰਟੀਫ਼ੀਕੇਟਾਂ ਦੇ ਬਿਨੈਕਾਰਾਂ ਨੂੰ ਸਰੀਰਕ ਮੁਆਇਨੇ ਲਈ ਸਰਕਾਰੀ ਹਸਪਤਾਲਾਂ ਵਿਚ ਪੁੱਜਣ ਦੀ ਅਪੀਲ

ਸਰਕਾਰੀ ਹਸਪਤਾਲ ਮੋਰਿੰਡਾ ‘ਚ ਦਰਜਾ ਚਾਰ ਕਰਮਚਾਰੀ ਕਰਦੇ ਹਨ ਡਾਕਟਰਾਂ ਦੀਆਂ ਡਿਊਟੀਆਂ

ਪਿਛਲੇ ਚੌਵੀ ਘੰਟਿਆਂ ‘ਚ ਕਰੋਨਾ ਦੇ 8263 ਨਵੇਂ ਮਰੀਜ਼ ਮਿਲੇ, 10 ਦੀ ਮੌਤ