Hindi English Friday, 26 April 2024 🕑
BREAKING
ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਚੋਣ

More News

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

Updated on Saturday, June 11, 2022 17:31 PM IST

-ਗੁਰਮੇਲ ਸਿੰਘ ਨੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਭਦੌੜ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

-ਸੰਗਰੂਰ ‘ਆਪ’ ਦਾ ਗੜ੍ਹ, ਮੁੱਖ ਮੰਤਰੀ ਮਾਨ ਨੇ 2014 ਅਤੇ 2019 ’ਚ ਜਿੱਤੀ ਸੀ ਸੀਟ 

ਚੰਡੀਗੜ੍ਹ, 11 ਜੂਨ, ਦੇਸ਼ ਕਲਿੱਕ ਬਿਓਰੋ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਅੱਜ ਵਿਧਾਨ ਸਭਾ ਹਲਕਾ ਭਦੌੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਅਤੇ ਜਨ ਸਭਾਵਾਂ ਕੀਤੀਆਂ। ਇਸ ਦੌਰਾਨ ਗੁਰਮੇਲ ਸਿੰਘ ਨੂੰ ਪਿੰਡਾਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਸਮਰਥਨ ਪ੍ਰਾਪਤ ਹੋਇਆ। 
ਗੁਰਮੇਲ ਸਿੰਘ ਨੇ ਪਿੰਡ ਰਜੀਆ, ਪੰਧੇਰ, ਕੋਟਦੁੰਨਾ, ਭੈਣੀ ਫੱਤਾ, ਧੂਰਕੋਟ, ਬਦਰਾ, ਕਾਹਨੇਕੇ, ਕਾਲੇਕੇ, ਭੈਣੀ ਜੱਸਾ, ਧੌਲਾ, ਤਾਜੋਕੇ, ਤਪਾ, ਢਿੱਲਵਾਂ, ਮੌੜ ਨਾਭਾ, ਸਹਿਣਾ ਅਤੇ ਭਦੌੜ ਆਦਿ 16 ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ ਵੱਖ ਥਾਂਵਾਂ ’ਤੇ ਜਨ ਸਭਾਵਾਂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ’ਤੇ ਵੋਟਾਂ ਪਾਉਣ ਦੀ ਅਪੀਲ ਕੀਤੀ।
ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਲੋਕਾਂ ਨੂੰ ਗੁਰਮੇਲ ਸਿੰਘ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ, ‘‘ਗੁਰਮੇਲ ਸਿੰਘ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਲਗਨ ਨਾਲ ਕੰਮ ਕਰ ਰਹੇ ਹਨ।’’ ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਨੇ ਹਿਸਾਬ ’ਚ ਗਰੈਜੂਏਸ਼ਨ ਅਤੇ ਐਮ.ਬੀ.ਏ ਕੀਤੀ ਹੋਈ ਹੈ ਅਤੇ ਰਾਜਨੀਤੀ ’ਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਅਤੇ ਉਨ੍ਹਾਂ 2018 ਤੱਕ ਵੱਖ ਵੱਖ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਇਆ ਹੈ।  
ਉਮੀਦਵਾਰ ਗੁਰਮੇਲ ਸਿੰਘ ਨੇ ਵੱਖ ਵੱਖ ਪਿੰਡਾਂ ’ਚ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ‘ਆਪ’ ਦਾ ਗੜ੍ਹ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ 2014 ਅਤੇ 2019 ’ਚ ਇਸ ਸੀਟ ਤੋਂ ਦੋ ਵਾਰ ਜਿੱਤ ਚੁੱਕੇ ਹਨ। ਇਹ ਸੀਟ ਮੁੱਖ ਮੰਤਰੀ ਮਾਨ ਵੱਲੋਂ ਧੂਰੀ ਹਲਕੇ ਤੋਂ ਜਿੱਤ ਪ੍ਰਾਪਤ ਕਾਰਨ ਤੋਂ ਬਾਅਦ ਅਸਤੀਫ਼ਾ ਦੇਣ ਕਾਰਨ ਖਾਲ੍ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਪਿਆਰ ਅਤੇ ਸਮਰਥਨ ਨੂੰ ਦੇਖਦਿਆਂ ਵਿਸ਼ਵਾਸ ਹੋ ਗਿਆ ਹੈ ਕਿ ਇਸ ਚੋਣ ’ਚ ਵੀ ‘ਆਪ’ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਪਾਰਟੀ ਸਾਰੇ ਪੁਰਾਣੇ ਰਿਕਾਰਡ ਤੋੜੇਗੀ। 
ਗੁਰਮੇਲ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ‘ਆਪ’ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਨਦਾਰ ਸ਼ਾਸਨ ਅਤੇ ਕੰਮਾਂ ਦੇ ਆਧਾਰ ’ਤੇ ਚੋਣ ਲੜ ਰਹੇ ਹਨ, ਜਿਨ੍ਹਾਂ ਨੇ ਪੰਜਾਬ ਨੂੰ ਬਦਲਣ ਲਈ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਸੀਟ ਜਿੱਤ ਕੇ ਉਹ ਮੁੱਖ ਮੰਤਰੀ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਣਗੇ ਅਤੇ ਸੰਗਰੂਰ ਵਾਸੀਆਂ ਦੀ ਭਲਾਈ ਲਈ ਮਿਹਨਤ ਨਾਲ ਕੰਮ ਕਰਨਗੇ। 
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ‘ਆਪ’ ਦੇ ਵਰਕਰ ਹਨ ਅਤੇ ਉਹ 2015 ’ਚ ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਬਣੇ ਸਨ। ਇਸ ਤੋਂ ਬਾਅਦ 2018 ’ਚ ਉਨ੍ਹਾਂ ਨੂੰ ਘਰਾਚੋਂ ਪਿੰਡ ਦਾ ਸਰਪੰਚ ਚੁਣ ਲਿਆ ਗਿਆ ਸੀ, ਜਦੋਂ ਕਿ ਪਾਰਟੀ ਨੇ ਸਾਲ 2021 ’ਚ ਗੁਰਮੇਲ ਸਿੰਘ ਨੂੰ ਸੰਗਰੂਰ ਜ਼ਿਲ੍ਹਾ ਦਾ ਪ੍ਰਧਾਨ ਨਿਯੁਕਤ ਕੀਤਾ ਸੀ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

Punjab Election Results 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਹਾਰੇ

: Punjab Election Results 2022 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਹਾਰੇ

X