Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਸਾਹਿਤ

More News

ਗੁਰਪ੍ਰੀਤ ਸਿੰਘ ਨਿਆਮੀਆਂ ਦੁਆਰਾ ਰਚਿਤ ਪੁਸਤਕ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ 'ਤੇ ​ਵਿਚਾਰ ਚਰਚਾ

Updated on Monday, December 19, 2022 16:57 PM IST

ਐਸ.ਏ.ਐਸ ਨਗਰ, 19 ਦਸੰਬਰ, ਦੇਸ਼ ਕਲਿੱਕ ਬਿਓਰੋ : 

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ 'ਅੰਤਰਰਾਸ਼ਟਰੀ ਪੁਆਧੀ ਮੰਚ ਮੋਹਾਲੀ' ਦੇ ਸਹਿਯੋਗ ਨਾਲ ਅੱਜ ਗੁਰਪ੍ਰੀਤ ਸਿੰਘ ਨਿਆਮੀਆਂ ਦੁਆਰਾ ਰਚਿਤ ਪੁਸਤਕ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਯੋਗਰਾਜ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਸੁਖਵਿੰਦਰ ਸਿੰਘ ਅਤੇ ਡੀ.ਐੱਸ.ਪੀ. ਹਰਸਿਮਰਨ ਸਿੰਘ ਬੱਲ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਹਿੰਦਿਆਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉਹਨਾਂ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਰੂਪਰੇਖਾ ਵੀ ਸਾਂਝੀ ਕੀਤੀ ਗਈ। ਪ੍ਰਧਾਨਗੀ ਮੰਡਲ ਵੱਲੋਂ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ ਨੂੰ ਲੋਕ ਅਰਪਣ ਵੀ ਕੀਤਾ ਗਿਆ।(MOREPIC1)
ਡਾ. ਗੁਰਮੀਤ ਸਿੰਘ ਬੈਦਵਾਣ ਵੱਲੋਂ ਹਥਲੀ ਪੁਸਤਕ ਬਾਰੇ 'ਲਹੂ ਭਿੱਜੀ ਉਡਾਣ ਭਰਦੇ ਜੁਗਨੂੰਆਂ ਦਾ ਸਫ਼ਰ' ਸਿਰਲੇਖ ਅਧੀਨ ਪਰਚਾ ਪੜ੍ਹਦਿਆਂ ਉਨ੍ਹਾਂ ਆਖਿਆ ਕਿ ਪੁਆਧ ਦੀ ਧਰਤੀ 'ਤੇ ਵਾਪਰੇ ਸਿੱਖ ਇਤਿਹਾਸ ਦੇ ਇਸ ਦੁਖਦਾਈ ਕਾਂਡ ਨੂੰ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਦਿਲ ਦੀ ਹੂਕ ਬਣਾ ਦਿੱਤਾ ਹੈ। ਡਾ. ਸੁਖਵਿੰਦਰ ਸਿੰਘ ਨੇ ਸਿੱਖ ਇਤਿਹਾਸ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸਿੱਖ ਸਮਾਜ ਵਿਚ ਨਾਰੀ ਦੇ ਸਕਾਰਾਤਮਕ ਰੋਲ ਬਾਰੇ ਵਿਸਥਾਰ ਵਿਚ ਗੱਲ ਕੀਤੀ। ਹਰਸਿਮਰਨ ਸਿੰਘ ਬੱਲ ਵੱਲੋਂ ਕਿਹਾ ਗਿਆ ਕਿ ਹਥਲੀ ਪੁਸਤਕ ਵਿਚ ਸ਼ਹਾਦਤ ਦੇ ਸਫ਼ਰ ਨਾਲ ਜੁੜੇ ਅਨੇਕਾਂ ਅਣਛੂਹੇ ਪਹਿਲੂਆਂ ਨੂੰ ਥਾਂ ਦਿੱਤੀ ਗਈ ਹੈ। ਡਾ. ਯੋਗਰਾਜ ਵੱਲੋਂ ਪ੍ਰਧਾਨਗੀ ਭਾਸ਼ਣ ਵਿਚ ਸਿੱਖ ਇਤਿਹਾਸ ਦੇ ਸਫ਼ਰ-ਏ-ਸ਼ਹਾਦਤ ਬਾਰੇ ਚਰਚਾ ਕਰਨ ਦੇ ਨਾਲ-ਨਾਲ ਭਾਰਤੀ ਇਤਿਹਾਸ ਦੇ ਅਣਜਾਣੇ ਪਹਿਲੂਆਂ 'ਤੇ ਵੀ ਚਾਨਣਾ ਪਾਇਆ। ਗੁਰਪ੍ਰੀਤ ਸਿੰਘ ਨਿਆਮੀਆ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਗਿਆ ਕਿ ਖੂਨ ਨਾਲ ਭਿੱਜੇ ਇਸ ਸ਼ਹੀਦੀ ਮਹੀਨੇ ਦੇ ਇਤਿਹਾਸ ਨੂੰ ਕਲਮਬੱਧ ਕਰਨਾ ਉਨ੍ਹਾਂ ਲਈ ਬਹੁਤ ਹੀ ਔਖਾ ਕਾਰਜ ਸੀ।(MOREPIC2)
ਕਰਮਜੀਤ ਸਿੰਘ ਚਿੱਲਾ ਵੱਲੋਂ ਹਥਲੀ ਪੁਸਤਕ ਨੂੰ ਸੱਤ ਕਾਲੀਆਂ ਰਾਤਾਂ ਦੀ ਦਾਸਤਾਂ ਦੱਸਿਆ ਗਿਆ। ਬੀਬੀ ਪਰਮਜੀਤ ਕੌਰ ਲਾਡਰਾਂ ਵੱਲੋਂ ‘ਸਾਹਿਬਜ਼ਾਦਿਆਂ ਦਾ ਸ਼ਹੀਦੀ ਸਫ਼ਰ’ ਨੂੰ ਕਲਮਬੱਧ ਕਰਨ ਲਈ ਗੁਰਪ੍ਰੀਤ ਨਿਆਮੀਆਂ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਸਿੱਖ ਇਤਿਹਾਸ ਵਿੱਚੋਂ ਖੁਰਦੀ ਜਾ ਰਹੀ ਵਿਰਾਸਤ ਦੀ ਸੰਭਾਲ ਲਈ ਸਮੂਹ ਅਦਾਰਿਆਂ ਅਤੇ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਕੁਲਵੀਰ ਸਿੰਘ ਸਿੱਧੂ ਵੱਲੋਂ ਹਥਲੀ ਪੁਸਤਕ ਦਾ ਸਵਾਗਤ ਕਰਦੇ ਹੋਏ ਕਿਹਾ ਗਿਆ ਕਿ ਗੁਰਪ੍ਰੀਤ ਨਿਆਮੀਆ ਸਿੱਖੀ ਸਿਧਾਂਤ ਨੂੰ ਪ੍ਰਣਾਈ ਸ਼ਖਸੀਅਤ ਹੈ। ਪ੍ਰਸਿੱਧ ਫਿਲਮੀ ਅਦਾਕਾਰ ਮਲਕੀਤ ਸਿੰਘ ਰੌਣੀ ਵੱਲੋਂ ਗੁਰਪ੍ਰੀਤ ਨਿਆਮੀਆਂ ਨੂੰ ਇਸ ਇਤਿਹਾਸਕ ਪੁਸਤਕ ਲਿਖਣ ਲਈ ਸ਼ਾਬਾਸ਼ ਦਿੰਦੇ ਹੋਏ ਕਿਹਾ ਕਿ ਪੁਸਤਕ ਲਿਖਣਾ ਆਪਣੇ ਆਪ 'ਚ ਇੱਕ ਜ਼ਿੰਮੇਵਾਰੀ ਦਾ ਅਹਿਸਾਸ ਹੈ ਜੋ ਕੋਈ ਵਿਰਲਾ ਹੀ ਨਿਭਾਉਂਦਾ ਹੈ। ਇਸ ਮੌਕੇ ਮੋਹਣੀ ਤੂਰ ਅਤੇ ਸੁਰਜੀਤ ਸਿੰਘ ਧੀਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਗੀਤ ਗਾ ਕੇ ਹਾਜ਼ਰੀ ਭਰੀ ਗਈ। ਨਾਲ ਹੀ ਦਰਸ਼ਨ ਤਿਊਣਾ ਦੇ ਗੀਤ ਪੁੱਤਰ ਪਿਆਰੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ।
ਇਹਨਾਂ ਤੋਂ ਇਲਾਵਾ ਵਿਚਾਰ ਚਰਚਾ ਵਿੱਚ ਵੱਲੋਂ ਜੈਦੀਪ ਕੌਰ, ਪਰਮਜੀਤ ਕੌਰ, ਉਦੈਪ੍ਰਤਾਪ ਸਿੰਘ, ਅਨਾਹਿਤਾ ਕੌਰ ਥਿੰਦ, ਖੁਸ਼ਵਿੰਦਰ ਕੌਰ, ਪਰਵਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਖਰੜ, ਨਗਿੰਦਰ ਸਿੰਘ ਮੋਹਾਲੀ, ਬਾਬੂ ਰਾਮ ਦੀਵਾਨਾ, ਹਰਿੰਦਰ ਸਿੰਘ ਹੰਸ, ਬਲਜਿੰਦਰ ਕੌਰ ਸ਼ੇਰਗਿੱਲ, ਮਨਜੀਤਪਾਲ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਨਾਗਰਾ, ਸਿਮਰਜੀਤ ਕੌਰ ਗਰੇਵਾਲ, ਭਗਤ ਰਾਮ ਰੰਗਾੜਾ, ਕਰਮਜੀਤ ਸਿੰਘ ਨੰਬਰਦਾਰ, ਸੁਧਾ ਜੈਨ ਸੁਦੀਪ, ਬਹਾਦਰ ਸਿੰਘ ਗੋਸਲ, ਸਰਦਾਰਾ ਸਿੰਘ ਚੀਮਾ, ਡਾ. ਸੁਨੀਤਾ ਰਾਣੀ, ਦਸਵਿੰਦਰ ਸਿੰਘ ਸਹੌਤਾ, ਰਣਵੀਰ ਸਿੰਘ ਰਤਵਾੜਾ ਸਾਹਿਬ, ਰਵਿੰਦਰਪਾਲ ਸਿੰਘ ਢੀਂਡਸਾ, ਜਸਪਾਲ ਸਿੰਘ ਲਾਂਡਰਾਂ, ਜਸਵੰਤ ਸਿੰਘ ਪੂਣੀਆ, ਪਰਮਦੀਪ ਸਿੰਘ ਬੈਦਵਾਣ, ਜਤਿੰਦਰਜੀਤ, ਸਤਵਿੰਦਰ ਧੜਾਕ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਸਮਾਗਮ ਦੌਰਾਨ ਜਤਿੰਦਰਪਾਲ ਸਿੰਘ, ਮਨਜੀਤ ਸਿੰਘ ਅਤੇ ਲਖਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X