Hindi English Tuesday, 21 May 2024 🕑
BREAKING
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਸਾਹਿਤ

More News

'ਸਾਰੀ ਧਰਤੀ ਮੇਰੀ' : ਗੁਰਭਜਨ ਗਿੱਲ

Updated on Wednesday, January 25, 2023 07:42 AM IST

 

ਸਾਰੀ ਧਰਤੀ ਮੇਰੀ,
ਕਿਉਂ ਮਹਿਮਾਨ ਬਣਾਂ?
ਮੈਂ ਤਾਂ ਏਥੇ ਆਇਆਂ, ਡੇਰਾ ਲਾਵਾਂਗਾ।
ਕਬਜ਼ੇ ਲਈ, ਇਕ ਗਿੱਠ ਵੀ ਮੈਨੂੰ ਲੋੜ ਨਹੀਂ,
ਮੈਂ ਤਾਂ ਤੇਰੇ ਦਿਲ ਅੰਦਰ ਬਹਿ ਜਾਵਾਂਗਾ।

ਜੀਕਣ ਫੁੱਲ ਵਿਚ ਰੰਗ ਤੇ ਖ਼ੁਸ਼ਬੂ ਵੱਸਦੀ ਹੈ।
ਕਦਰਦਾਨ ਨੂੰ ਸਭ ਸਿਰਨਾਵੇਂ ਦੱਸਦੀ ਹੈ।
ਕੱਲ-ਮੁ-ਕੱਲੀ ਰੋਂਦੀ, ਨਾਲੇ ਹੱਸਦੀ ਹੈ।
ਮੈਂ ਵੀ ਤੇਰੇ ਅੰਗ ਸੰਗ ਏਦਾਂ ਚਾਹਵਾਂਗਾ।

ਜਿਸ ਧਰਤੀ ਤੇ ਬਿਰਖ਼ ਬਰੂਟੇ ਦਿਸਦੇ ਨਹੀਂ।
ਅੱਖੀਆਂ ਵਿਚੋਂ ਅੱਥਰੂ ਚਸ਼ਮੇ ਰਿਸਦੇ ਨਹੀਂ।
ਦਰਦ ਵੇਖ ਕੇ ਦਿਲ ਦੇ ਛਾਲੇ ਫਿਸਦੇ ਨਹੀਂ।
ਮਾਰੂਥਲ ਨੂੰ ਮੈਂ ਹੁਣ ਜੀਉਣ ਸਿਖਾਵਾਂਗਾ।

ਚੱਲ ਧਰਤੀ ਨੂੰ ਕਹੀਏ, ਦਿਲ ਨਾ ਛੱਡ ਮਾਏ।
ਕੀ ਹੋਇਆ? ਜੇ ਪੁੱਤਰ ਤੇਰੇ ਨਹੀਂ ਆਏ।
ਹਰ ਸਾਹ ਵਿਚ ਹਟਕੋਰੇ ਹਿੱਸੇ ਜੇ ਆਏ।
ਮੈਂ ਤੇਰੇ ਘਰ ਵੇਖੀਂ ਰੌਣਕ ਲਾਵਾਂਗਾ।

ਰਾਤੀਂ ਬੋਲਣ ਬੀਂਡੇ ਜੋ ਗ਼ਮਗੀਨ ਜਹੇ।
ਨਾ ਰੋਂਦੇ ਨਾ ਹੱਸਦੇ ਨਿਰੇ ਮਸ਼ੀਨ ਜਹੇ।
ਬੇਕਦਰਾਂ ਨੇ ਚੁੱਲ੍ਹੇ ਡਾਹੀ ਬੀਨ ਜਹੇ।
ਮੈਂ ਇਨ੍ਹਾਂ ਵਿਚ ਸੱਜਰੀ ਜਿੰਦ ਧੜਕਾਵਾਂਗਾ।

ਮੈਂ ਪਰਵਾਸੀ ਪੰਛੀ ਵਾਂਗ ਉਦਾਸ ਨਹੀਂ।
ਮੇਰੀਆਂ ਲੋੜਾਂ ਜੇ ਪੁੱਛਦੇ ਹੋ, ਖ਼ਾਸ ਨਹੀਂ।
ਪਰ ਇਹ ਘੋਰ ਉਦਾਸੀ ਮੈਨੂੰ ਰਾਸ ਨਹੀਂ।
ਮੈਂ ਪੌਣਾਂ ਦੇ ਪੈਰੀਂ ਝਾਂਜਰ ਪਾਵਾਂਗਾ।

ਖ਼ਾਰੇ ਪਾਣੀ, ਅੱਥਰੂ ਦੇ ਵਿਚ ਅੰਤਰ ਹੈ।
ਹਰ ਹਾਉਕੇ ਦੀ ਆਪਣੀ ਹੋਂਦ ਸੁਤੰਤਰ ਹੈ।
ਜ਼ਿੰਦਗੀ ਨੂੰ ਪਹਿਚਾਨਣ ਦਾ ਇਹ ਮੰਤਰ ਹੈ।
ਇਸ ਧਰਤੀ ਦੇ ਲੋਕਾਂ ਨੂੰ ਸਮਝਾਵਾਂਗਾ।

ਚਾਰਦੀਵਾਰੀ ਅੰਦਰ ਪੰਛੀ ਵੱਸਦੇ ਨੇ ।
ਸੁਪਨ ਵਿਹੂਣੇ ਭੇਤ ਨਾ ਦਿਲ ਦਾ ਦੱਸਦੇ ਨੇ।
ਧਰਤ ਬਰੇਤੀ ਤਪਦੀ, ਫਿਰ ਵੀ ਨੱਸਦੇ ਨੇ।
ਮੈਂ ਹੀ ਏਥੇ ਪਹਿਲਾ ਬਿਰਖ਼ ਲਗਾਵਾਂਗਾ।

ਅੰਬਰ ਗੰਗਾ ਸੋਹਣੀ, ਜਲ ਦੀ ਆਸ ਨਹੀਂ।
ਸਦੀਆਂ ਤੋਂ ਜਿਸ ਦਿੱਤੀ ਕੋਈ ਧਰਵਾਸ ਨਹੀਂ।
ਸੱਜਣਾਂ ਬਾਝੋਂ ਫੁੱਲਾਂ ਵਿਚ ਵੀ ਬਾਸ ਨਹੀਂ।
ਸਾਥ ਦਏਂ ਤਾਂ ਫੁੱਲ ਵੀ ਮਹਿਕਣ ਲਾਵਾਂਗਾ।

ਦੂਰ ਦੂਰ ਤਕ ਰਾਤ ਵਿਛਾਈਆਂ ਚਾਨਣੀਆਂ।
ਤੇਰੇ ਮੇਰੇ ਬਾਝੋਂ ਕਿਸ ਨੇ ਮਾਨਣੀਆਂ।
ਕਿਸਨੇ ਰੀਝਾਂ ਵਾਂਗ ਚੰਦੋਏ ਤਾਨਣੀਆਂ।
ਸਾਹ-ਸੁਰ ਕਰਕੇ ਐਸੀ ਤਾਨ ਸੁਣਾਵਾਂਗਾ।

ਮਾਰੂਥਲ ਦੀ ਪੀੜਾ ਕਿਸਨੇ ਜਾਣੀ ਹੈ।
ਇਸ ਦੀ ਪਿਆਸ ਨਿਰੰਤਰ ਲੱਭਦੀ ਪਾਣੀ ਹੈ।
ਹਰ ਧਰਤੀ ਦੀ ਵੱਖਰੀ ਦਰਦ ਕਹਾਣੀ ਹੈ।
ਇਸ ਦੀ ਗਾਥਾ ਸਾਗਰ ਨੂੰ ਸਮਝਾਵਾਂਗਾ।

ਰਾਂਝਾ ਵੰਝ ਨੂੰ ਵੰਝਲੀ ਜਿਵੇਂ ਬਣਾਉਂਦਾ ਹੈ।
ਸੁਰ ਸ਼ਹਿਜਾਦੀ ਹੋਠਾਂ ਨਾਲ ਛੁਹਾਉਂਦਾ ਹੈ।
ਉਸ ਪਲ ਮੈਨੂੰ ਤੇਰਾ ਚੇਤਾ ਆਉਂਦਾ ਹੈ।
ਪੱਥਰਾਂ ਨੂੰ ਵੇਖੀਂ ਮੈਂ ਬੋਲਣ ਲਾਵਾਂਗਾ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X