Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹਰਿਆਣਾ

More News

ਬੀਕੇਯੂ ਉਗਰਾਹਾਂ ਵੱਲੋਂ ਜੀਂਦ ਦੀ ਮਹਾਂ ਕਿਸਾਨ ਪੰਚਾਇਤ 'ਚ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਸਮੇਤ ਕਿਸਾਨ ਮਜ਼ਦੂਰ ਹੋਏ ਸ਼ਾਮਲ

Updated on Thursday, January 26, 2023 17:57 PM IST

 
ਦਲਜੀਤ ਕੌਰ 
 
ਚੰਡੀਗੜ੍ਹ, 26 ਜਨਵਰੀ, 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮੋਦੀ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਤੇ ਕਿਸਾਨਾਂ ਖੇਤ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਉਂਦੇ ਹੋਏ ਲੋਕ-ਕਾਫਲੇ ਦੋ ਘੰਟੇ ਲਗਾਤਾਰ ਮਹਾਂ ਪੰਚਾਇਤ ਦੇ ਪੰਡਾਲ ਵਿੱਚ ਪੁੱਜਦੇ ਰਹੇ। (MOREPIC1)
 
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਸੰਬੋਧਨ ਕਰਤਾ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀਆਂ ਕਿਸਾਨਾਂ ਅੰਦਰ ਫੁੱਟ ਪਾਊ ਸਾਜ਼ਸ਼ਾਂ ਨੂੰ ਨਾਕਾਮ ਕਰਨ ਲਈ ਵੱਖ ਵੱਖ ਧਰਮਾਂ ਨਾਲ ਸਬੰਧਤ ਇਨ੍ਹਾਂ ਛੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟ ਵਿਸ਼ਾਲ ਜੁਝਾਰੂ ਕਿਸਾਨ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਐੱਸ ਵਾਈ ਐੱਲ ਤੇ ਚੰਡੀਗੜ੍ਹ ਵਰਗੇ ਪੰਜਾਬ ਹਰਿਆਣੇ ਦੇ ਲੋਕਾਂ ਦੁਆਰਾ ਭਰਾਤਰੀ ਤੌਰ 'ਤੇ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਫ਼ਿਰਕੂ ਬਦਨੀਅਤ ਨਾਲ ਤੂਲ਼ ਦਿੱਤੇ ਜਾਣ ਦਾ ਪਰਦਾਫਾਸ਼ ਕਰਦੇ ਹੋਏ ਇਨ੍ਹਾਂ ਫੁੱਟਪਾਊ ਕਪਟੀ ਚਾਲਾਂ ਨੂੰ ਦੇਸ਼ ਭਰ ਦੇ ਸਾਂਝੇ ਕਿਸਾਨ ਮਸਲਿਆਂ ਦੇ ਪੁਖਤਾ ਹੱਲ ਲਈ ਜਾਨਹੂਲਵੇਂ ਸੰਘਰਸ਼ ਲੜਨ 'ਤੇ ਜ਼ੋਰ ਦਿੱਤਾ। ਇਸ ਮਹਾਂ ਪੰਚਾਇਤ ਦੇ ਠਾਠਾਂ ਮਾਰਦੇ ਲੱਖਾਂ ਦੇ ਇਕੱਠ ਨੇ ਸਰਕਾਰ ਨੂੰ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਵਾਲ਼ੇ ਜੁਝਾਰੂ ਦਿੱਲੀ ਅੰਦੋਲਨ ਦੀਆਂ ਯਾਦਾਂ ਤਾਜ਼ਾ ਕਰਵਾਉਂਦਿਆਂ ਸੱਤਾਧਾਰੀ ਹਲਕਿਆਂ ਦੇ ਇਸ ਕੂੜ ਪ੍ਰਚਾਰ ਦਾ ਭਾਂਡਾ ਵੀ ਚੌਰਾਹੇ ਭੰਨ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਤਾਂ ਖਿੰਡ ਪੁੰਡ ਗਿਆ ਹੈ।
         
 
ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ 'ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਉਸ ਦੇ ਬਾਪ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕਾਬਲੇ ਦੇ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ 4 ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਬਿਜਲੀ ਬਿੱਲ 2021 ਰੱਦ ਕੀਤਾ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲੇ ਫਸਲੀ ਬੀਮੇ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਵਾਰ ਦੇ ਗੁਜ਼ਾਰੇ ਲਈ ਇਕ ਇਕ ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਆਕਾਸ਼ ਗੁੰਜਾਊ ਨਾਹਰਿਆਂ ਨਾਲ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਅਹਿਦ ਕਰਦਿਆਂ ਮਹਾਂ ਪੰਚਾਇਤ ਦਾ ਅੰਤ ਕੀਤਾ ਗਿਆ

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X