Hindi English Friday, 10 May 2024 🕑
BREAKING
ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ

ਸਾਹਿਤ

More News

ਡਾ ਐਮ ਐਸ ਰੰਧਾਵਾ ਕਲਾ ਉਤਸਵ ਮੌਕੇ ਅੱਠ ਹਸਤੀਆਂ ਸਨਮਾਨਿਤ

Updated on Thursday, February 02, 2023 19:05 PM IST

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਆਰਟਸ ਕੌਂਸਲ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ ਸੁਰਜੀਤ ਪਾਤਰ ਦੀ ਅਗਵਾਈ ਹੇਠ ਸਲਾਨਾ ਡਾ ਐਮ ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ ਵੱਖ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਗੀਤਕਾਰੀ ਵਿਚ ਵੱਡੇ ਯੋਗਦਾਨ ਬਦਲੇ ਉਘੇ ਗੀਤਕਾਰ ਬਾਬੂ ਸਿੰਘ ਮਾਨ, ਸਾਹਿਤ ਦੇ ਖੇਤਰ ਵਿਚ ਯੋਗਦਾਨ ਲਈ ਲੇਖਕ ਓਮ ਪ੍ਰਕਾਸ਼ ਗਾਸੋ, ਨਾਵਲਕਾਰ ਦੇ ਤੌਰ ਉਤੇ ਮਨਮੋਹਨ ਬਾਵਾ, ਚਿਤਰਕਾਰੀ ਵਿਚ ਦੇਣ ਬਦਲੇ ਚਿਤਰਕਾਰ ਸਿਧਾਰਥ, ਲੋਕ ਗਾਇਕੀ ਵਾਸਤੇ ਪੂਰਨ ਚੰਦ ਵਡਾਲੀ, ਚਿਤਰਕਲਾ ਵਾਸਤੇ ਅਨੁਪਮ ਸੂਦ, ਲੋਕ ਕਲਾ ਵਾਸਤੇ ਸ਼ੰਨੋ ਖੁਰਾਣਾ, ਨਾਟਕ ਖੇਤਰ ਵਿਚ ਡਾ ਸਵਰਾਜਬੀਰ ਦੇ ਨਾਂ ਸ਼ਾਮਿਲ ਹਨ। ਸਮਾਗਮ ਦੇ ਆਰੰਭ ਵਿਚ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਸਨਮਾਨਿਤ ਸ਼ਖਸੀਅਤਾਂ ਦੀ ਦੇਣ ਬਾਰੇ ਚਾਨਣਾ ਪਾਇਆ। ਉਘੇ ਲੇਖਕ ਗੁਲਜਾਰ ਸਿੰਘ ਸੰਧੂ ਨੇ ਡਾ ਰੰਧਾਵਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ।(MOREPIC1)

ਸਮਾਗਮ ਵਿਚ ਡਾ ਰੰਧਾਵਾ ਦੇ ਪਰਿਵਾਰ ਨੇ ਲੀ ਸ਼ਿਰਕਤ ਕੀਤੀ। ਪੁਰਸਕਾਰ ਭੇਟ ਦੀ ਰਸਮ ਬਾਅਦ ਆਰ ਐਸ ਡੀ ਕਾਲਜ ਦੇ ਵਿਦਿਆਰਥੀਆਂ ਨੇ ਹੀਰ ਵਾਰਿਸ ਦਾ ਪਰੰਪਰਾਗਤ ਗਾਇਨ ਪੇਸ਼ ਕੀਤਾ। ਸਨਮਾਨਿਤ ਸ਼ਖਸੀਅਤਾਂ ਨੇ ਆਪੋ ਆਪਣੇ ਤਜਰਬੇ ਸਾਂਝੇ ਕੀਤੇ, ਸਰੋਤਿਆਂ ਨੇ ਸਾਹ ਰੋਕ ਕੇ ਸੁਣਿਆ। ਫਿਲਮਕਾਰ ਹਰਜੀਤ ਸਿੰਘ ਦੀ ਨੰਦ ਲਾਲ ਨੂਰਪੁਰੀ ਬਾਰੇ ਬਣਾਈ ਫਿਲਮ ਦਿਖਾਈ ਗਈ ਤੇ ਲੋਕ ਗਾਇਕਾ ਰਜਾ ਹੀਰ ਨੇ ਲੋਕ ਗੀਤ ਗਾ ਕੇ ਸਰੋਤਿਆਂ ਦਾ ਮਨ ਮੋਹਿਆ।(MOREPIC2)

ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਧੰਨਵਾਦੀ ਸ਼ਬਦ ਆਖੇ। ਮੰਚ ਸੰਚਾਲਨ ਸਕੱਤਰ ਡਾ ਲਖਵਿੰਦਰ ਜੌਹਲ ਨੇ ਕੀਤਾ।ਇਸ ਮੌਕੇ ਕਿਤਾਬਾਂ ਦੀਆਂ ਪ੍ਰਦਰਸ਼ਨੀਆਂ ਲਾਈਆਂ ਗਈਆਂ।ਇਸ ਮੌਕੇ ਪ੍ਰੀਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਕੇਵਲ ਧਾਲੀਵਾਲ, ਪ੍ਰੀਤਮ ਰੁਪਾਲ, ਸਰਬਜੀਤ ਸੋਹਲ, ਜਸਬੀਰ ਭੁੱਲਰ, ਜਸਪਾਲ ਮਾਨਖੇੜਾ, ਜੰਗ ਬਹਾਦਰ ਗੋਇਲ, ਅਮਰਜੀਤ ਗਰੇਵਾਲ ਸਮੇਤ ਕਈ ਸ਼ਖਸ਼ੀਅਤਾਂ ਹਾਜਿਰ ਰਹੀਆਂ।

ਵੀਡੀਓ

ਹੋਰ
Have something to say? Post your comment
ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

: ਸਰਬਜੀਤ ਸੋਹਲ ਦਾ ਕਹਾਣੀ ਸੰਗ੍ਰਹਿ 'ਮੈਨੂੰ ਬੰਦਾ ਪਸੰਦ ਏ' ਹੋਇਆ ਲੋਕ-ਅਰਪਣ

ਮੇਰਾ ਬੁਆਏ ਫਰੈਂਡ

: ਮੇਰਾ ਬੁਆਏ ਫਰੈਂਡ

ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ

: ਲੇਖਕ ਜਗਦੀਸ਼ ਪਾਪੜਾ ਦੀ ਕਿਤਾਬ "ਸੁਪਨਿਆਂ ਦੀ ਸੈਰ" ਅਤੇ ਰਣਜੀਤ ਲਹਿਰਾ ਦੀ ਕਿਤਾਬ "ਜੈਤੋ ਦਾ ਇਤਿਹਾਸਕ ਮੋਰਚਾ" ਲੋਕ ਅਰਪਣ

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

: ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ

: ਸੁਰਜੀਤ ਕੌਰ ਸੈਕਰਾਮੈਂਟੋ ਦੀਆਂ ਕਾਵਿ ਪੁਸਤਕਾਂ “ਬੂੰਦ ਬੂੰਦ ਬਰਸਾਤ" ਤੇ “ਰੂਹਾਨੀ ਰਮਜ਼ਾਂ" ਪੰਜਾਬੀ ਭਵਨ ਲੁਧਿਆਣਾ ਵਿਖੇ ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਨ

ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

: ਪ੍ਰੋ: ਗੁਰਭਜਨ ਗਿੱਲ ਦੀ ਕਵਿਤਾ ‘ਕੰਕਰੀਟ ਦਾ ਜੰਗਲ ਬੇਲਾ‘

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

: ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ ਪੁਸਤਕ ’ਤੇ ਵਿਚਾਰ ਚਰਚਾ

ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

: ਸ੍ਵਃ ਰਾਜਿੰਦਰ ਪਰਦੇਸੀ ਦੇ ਪੁੱਤਰ ਵੱਲੋਂ ਆਪਣੇ ਬਾਪ ਦੀ ਆਖ਼ਰੀ ਪੁਸਤਕ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੂੰ ਭੇਂਟ

ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

: ਹਰਪ੍ਰੀਤ ਸਿੰਘ ਸਵੈਚ ਦੀ ਪਲੇਠੀ ਕਾਵਿ ਪੁਸਤਕ “ਇਬਾਦਤਗਾਹ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

: ਲਾਇਬ੍ਰੇਰੀ ਵੱਲੋਂ ਚੋਰਾਂ ਦੇ ਨਾਂ ਖੁੱਲ੍ਹਾ ਖ਼ਤ

X